ਸਫ਼ਾਈ ਸੇਵਕਾਂ ਵਲੋਂ ਅਰਥੀ ਫੂਕ ਤੇ ਘੜਾ ਭੰਨ ਰੋਸ ਮੁਜ਼ਾਹਰਾ
Published : Jul 30, 2022, 12:10 am IST
Updated : Jul 30, 2022, 12:10 am IST
SHARE ARTICLE
image
image

ਸਫ਼ਾਈ ਸੇਵਕਾਂ ਵਲੋਂ ਅਰਥੀ ਫੂਕ ਤੇ ਘੜਾ ਭੰਨ ਰੋਸ ਮੁਜ਼ਾਹਰਾ

ਭਵਾਨੀਗੜ੍ਹ, 29 ਜੁਲਾਈ (ਗੁਰਪ੍ਰੀਤ ਸਿੰਘ ਸਕਰੌਦੀ) : ਸਫ਼ਾਈ ਮਜ਼ਦੂਰ ਯੂਨੀਅਨ ਪੰਜਾਬ ਦੇ ਸੱਦੇ ਉਪਰ ਅੱਜ ਸਫ਼ਾਈ ਸੇਵਕ ਯੂਨੀਅਨ ਭਵਾਨੀਗੜ੍ਹ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਪ੍ਰਧਾਨ ਜਗਮੇਲ ਸਿੰਘ ਦੀ ਅਗਵਾਈ ਹੇਠ ਸ਼ਹਿਰ ’ਚ ਰੋਸ਼ ਮਾਰਚ ਕਰਕੇ ਤੇ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਅਰਥੀ ਫੂਕ ਤੇ ਘੜਾ ਭੰਨ ਰੋਸ ਮੁਜਾਹਰਾ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਪਣੇ ਸਬੰਧੋਨ ’ਚ ਪ੍ਰਧਾਨ ਜਗਮੇਲ ਸਿੰਘ ਤੇ ਹੋਰ ਸਫ਼ਾਈ ਸੇਵਕਾਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਪ ਸਰਕਾਰ ਦਾ ਹਾਲ ਵੀ ਪਿਛਲੀਆਂ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵਾਂਗ ਝੂੱਠੇ ਲਾਰੇ ਲਗਾ ਕੇ ਢੰਗ ਟਪਾਊ ਨੀਤੀਆਂ ਵਾਲਾ ਹੀ ਹੈ। 
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਅਧਿਕਾਰੀਆਂ ਵੱਲੋਂ ਆਊਟ ਸੋਰਸਿਜ ਸਫ਼ਾਈ ਸੇਵਕਾਂ ਨੂੰ ਕੰਟਰੈਕਟ ਬੇਸ ਤੇ ਕਰਨ ਦੇ ਪ੍ਰੋਸੈਸ ਨੂੰ ਜਾਣ ਬੁੱਝ ਕੇ ਲਟਕਾਇਆ ਜਾ ਰਿਹਾ ਹੈ। ਜਦੋਂ ਕਿ ਇਹ ਪ੍ਰੋਸੈਸ ਇਕ ਮਹੀਨੇ ਦੇ ਅੰਦਰ ਅੰਦਰ ਪੂਰਾ ਕਰਨਾ ਸੀ। ਇਸੇ ਤਰ੍ਹਾਂ ਆਪਣੀਆਂ ਸਮਾਂ ਨਿਰਧਾਰਤ ਕੀਤੀਆਂ ਗਈਆਂ ਮੰਗਾਂ ਵੀ ਹੁਣ ਤੱਕ ਸਥਾਨਕ ਸਰਕਾਰ ਵਿਭਾਗ ਪੰਜਾਬ ਵੱਲੋਂ ਲਾਗੂ ਨਹੀਂ ਕੀਤੀਆਂ ਗਈਆਂ ਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੀ ਜਾਂਦੀ ਜੀ.ਐਸ.ਟੀ ਦੀ ਰਕਮ 30 ਜੂਨ ਤੋਂ ਬੰਦ ਕਰ ਦਿਤੀ ਹੈ ਜਿਸ ਨਾਲ ਪੰਜਾਬ ਦੇ ਸਮੂਹ ਮਿਊਸਪਲ ਮੁਲਾਜਮਾਂ ਨੂੰ ਤਨਖਾਹ ਦਿਤੀ ਜਾਂਦੀ ਸੀ ਜਿਸ ਕਾਰਨ ਕਾਰਨ ਗੰਭੀਰ ਸਮੱਸਿਆ ਪੈਦਾ ਹੋ ਗਈ ਹੈ। ਜਿਸ ਦਾ ਸਹਾਮਣਾ ਆਉਣ ਵਾਲੇ ਦਿਨਾਂ ’ਚ ਕਰਨਾ ਪਵੇਗਾ। 
ਉਨ੍ਹਾਂ ਕਿਹਾ ਕਿ ਆਪਣੀ ਆਵਾਜ਼ ਪੰਜਾਬ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਅੱਜ ਇਹ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੇ ਰੋਸ ਵੱਜੋਂ ਇਹ ਅਰਥੀ ਫੂਕ ਤੇ ਘੜਾ ਭੰਨ ਮੁਜਾਹਰੇ ਕੀਤੇ ਗਏ ਹਨ ਤੇ ਜੇਕਰ ਸਰਕਾਰ ਨੇ ਸਾਡੀਆਂ ਮੰਗਾ ਤੁਰਤ ਪੂਰੀਆਂ ਨਾ ਕੀਤੀਆਂ ਤਾਂ 6 ਅਗਸਤ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ’ਚ ਸਫ਼ਾਈ ਸੇਵਕ ਮੌਜੂਦ ਸਨ।
ਫੋਟੋ 29-20  

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement