
ਉਹਨਾਂ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਚੰਡੀਗੜ੍ਹ: ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦੇ ਵਤੀਰੇ ਤੋਂ ਬਾਅਦ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦੇ ਅਸਤੀਫ਼ੇ ਨੂੰ ਲੈ ਕੇ ਹਰ ਪਾਸੇ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਫੈਮਾ ਡਾਕਟਰਜ਼ ਐਸੋਸੀਏਸ਼ਨ ਨੇ ਵੀ ਰੋਸ ਜ਼ਾਹਰ ਕੀਤਾ ਹੈ ਅਤੇ ਉਹਨਾਂ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਫੈਮਾ ਡਾਕਟਰਜ਼ ਐਸੋਸੀਏਸ਼ਨ ਨੇ ਟਵੀਟ ਕਰਕੇ ਲਿਖਿਆ ਕਿ ਅਜਿਹੇ ਮਸ਼ਹੂਰ ਡਾਕਟਰ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀਸੀ ਦਾ ਜਨਤਕ ਅਪਮਾਨ ਕਿਸੇ ਵੀ ਕੀਮਤ 'ਤੇ ਮਨਜ਼ੂਰ ਨਹੀਂ ਹੈ। ਸਭ ਤੋਂ ਸੀਨੀਅਰ ਸਰਕਾਰੀ ਡਾਕਟਰ ਨਾਲ ਦੁਰਵਿਵਹਾਰ ਕਰਨ ਲਈ ਅਸੀਂ ਸਿਹਤ ਮੰਤਰੀ ਚੇਤਨ ਸਿੰਘ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦੇ ਹਾਂ!
ਇਸ ਤੋਂ ਇਲਾਵਾ ਇਸ ਤੋਂ ਇਲਾਵਾ ਇੰਡੀਅਨ ਆਰਥੋਪੈਡਿਕ ਸਰਜਨ ਐਸੋਸੀਏਸ਼ਨ ਨੇ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਦਾ ਵਾਈਸ ਚਾਂਸਲਰ ਰਾਜ ਬਹਾਦਰ ਨਾਲ ਅਪਮਾਨਜਨਕ ਵਤੀਰਾ ਸਾਨੂੰ ਇਹ ਮਹਿਸੂਸ ਕਰਵਾਉਂਦਾ ਹੈ ਕਿ ਸਾਡੇ 'ਤੇ ਤਾਲਿਬਾਨ ਵਰਗਾ ਰਾਜ ਚੱਲ ਰਿਹਾ ਹੈ। ਉਹਨਾਂ ਨੇ ਭਗਵੰਤ ਮਾਨ ਨੂੰ ਮੰਤਰੀ ਤੋਂ ਅਸਤੀਫਾ ਲੈਣ ਲਈ ਕਿਹਾ।