ਜੀ.ਐਚ.ਜੀ. ਖ਼ਾਲਸਾ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਗੁਰਬਾਣੀ ਕੰਠ ਮੁਕਾਬਲੇ ’ਚ ਜੇਤੂ
Published : Jul 30, 2022, 12:13 am IST
Updated : Jul 30, 2022, 12:13 am IST
SHARE ARTICLE
image
image

ਜੀ.ਐਚ.ਜੀ. ਖ਼ਾਲਸਾ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਗੁਰਬਾਣੀ ਕੰਠ ਮੁਕਾਬਲੇ ’ਚ ਜੇਤੂ

ਅਹਿਮਦਗੜ੍ਹ, 29 ਜੁਲਾਈ (ਰਾਮਜੀ ਦਾਸ ਚੌਹਾਨ, ਬਲਵਿੰਦਰ ਕੁਮਾਰ ਚੌਹਾਨ) : ਪਿੰਡ ਖੁਰਦ ਵਿਖੇ ਹੋਏ ਗੁਰਬਾਣੀ ਕੰਠ ਮੁਕਾਬਲੇ ਵਿੱਚ ਜੀ.ਐੱਚ.ਜੀ ਖ਼ਾਲਸਾ ਸਕੂਲ ਮੰਡੀ ਬਹਾਦੁਰਗੜ੍ਹ ਅਹਿਮਦਗੜ੍ਹ ਦੇ ਦੋ ਵਿਦਿਆਰਥਣਾਂ ਨੇ ਪੁਜੀਸ਼ਨਾ ਲ਼ੈਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣ ਕਾਰੀ ਦਿੰਦਿਆ ਮਾ. ਮਨਮੀਤ ਸਿੰਘਨੇ ਦੱਸਿਆ ਕਿ ਪਿੰਡ ਖੁਰਦ ਵਿਖੇ ਹੋਏ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ਹਨ ਜਿਸ Çੱਵੱਚ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਦੇ ਨਤੀਜੇ ਵਜੋ ਦੀ ਵਿਦਿਆਰਥਣ ਹਰਨੂਰ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਪੰਜਵਾਂ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਮ ਰੌਸ਼ਨ ਕੀਤਾ ਹੈ। ਸੰਸਥਾ ਵਲੋਂ ਇਹਨਾਂ ਨੂੰ 1100 ਤੇ 200 ਰੁਪਏ ਦੀ ਨਕਦ ਰਾਸ਼ੀ ਤੇ ਟਰਾਫੀਆਂ ਦੇ ਕੇ ਵਿਸ਼ੇਸ਼ ਸਨਮਾਨਤ ਕੀਤਾ ਗਿਆ ਅਤੇ ਸੰਸਥਾ ਵਲੋਂ ਪ੍ਰਿੰ. ਹਰਸਿਮਰਨ ਕੌਰ ਨੂੰ ਵੀ ਸਨਮਾਨ ਚਿੰਨ ਭੇਂਟ ਕੀਤਾ ਗਿਆ। ਇਸ ਤਰ੍ਹਾਂ ਇਸ ਮੁਕਾਬਲੇ ‘ਚ ਭਾਗ ਲੈਣ ਵਾਲੇ ਤੇ ਹੋਰ ਬੱਚਿਆਂ ਨੂੰ ਵੀ ਮੈਡਲ ਦੇ ਕੇ ਉਤਸ਼ਾਹਿਤ ਕੀਤਾ ਗਿਆ। ਸਕੂਲ ਦੀ ਪ੍ਰਿੰ. ਹਰਸਿਮਰਨ ਕੌਰ ਨੇ ਇਨ੍ਹਾਂ ਜੇਤੂ ਬੱਚਿਆਂ ਨੂੰ ਇਨਾਮਾਂ ਦੀ ਵੰਡ ਕੀਤੀ। ਇਸ ਮੌਕੇ ’ਤੇ ਪਰਮਿੰਦਰ ਸਿੰਘ ਛਪਾਰ, ਬੱਚਿਤਰ ਸਿੰਘ ਧਾਰਮਿਕ ਸੰਗੀਤ ਅਧਿਆਪਕ, ਮਨਮੀਤ ਸਿੰਘ, ਜਸਵੀਰ ਕੌਰ, ਸਿਮਰਨ ਕੌਰ ਤੇ ਸਮੂਹ ਸਟਾਫ਼ ਹਾਜ਼ਰ ਸਨ    
 ਫੋਟੋ 29-15  
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement