ਲੁਧਿਆਣਾ 'ਚ ਬੈਂਕ ਦੇ ਸੁਰੱਖਿਆ ਕਰਮਚਾਰੀ ਨੇ ਖੁਦ ਨੂੰ ਮਾਰੀ ਗੋਲੀ, ਬਾਥਰੂਮ ‘ਚੋਂ ਮਿਲੀ ਲਾਸ਼
Published : Jul 30, 2022, 12:00 pm IST
Updated : Jul 30, 2022, 12:01 pm IST
SHARE ARTICLE
Photo
Photo

ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

 

ਲੁਧਿਆਣਾ: ਪੰਜਾਬ ਦੇ ਸ਼ਹਿਰ ਲੁਧਿਆਣਾ ਦੇ ਫਿਰੋਜ਼ਪੁਰ ਰੋਡ 'ਤੇ ਭਾਈ ਬਾਲਾ ਚੌਕ ਨੇੜੇ ਸ਼ੁੱਕਰਵਾਰ ਰਾਤ ਨੂੰ ਇਕ ਨਿੱਜੀ ਬੈਂਕ ਦੇ ਸੁਰੱਖਿਆ ਕਰਮਚਾਰੀ ਦੀ ਲਾਸ਼ ਵਾਸ਼ਰੂਮ 'ਚੋਂ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਰਮਚਾਰੀ ਨੇ ਖੁਦ ਨੂੰ ਗੋਲੀ ਮਾਰ ਲਈ, ਪਰ ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਹੋ ਸਕਦਾ ਹੈ ਕਿ ਗੋਲੀ ਗਲਤੀ ਨਾਲ ਚੱਲੀ ਹੋਵੇ। ਇਸ ਸਬੰਧੀ 174 ਦੀ ਕਾਰਵਾਈ ਕੀਤੀ ਗਈ ਹੈ।

 

PHOTOPHOTO

 

ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਬੈਂਕ ਦੇ ਕੁਝ ਕਰਮਚਾਰੀ ਮੌਜੂਦ ਸਨ ਅਤੇ ਉਹ ਲੋਕ ਘਰ ਜਾਣ ਦੀ ਤਿਆਰੀ ਕਰ ਰਹੇ ਸਨ। ਕੁਝ ਸਮਾਂ ਪਹਿਲਾਂ ਸੁਰੱਖਿਆ ਕਰਮਚਾਰੀ ਬੈਂਕ ਦੇ ਵਾਸ਼ਰੂਮ ਵਿਚ ਗਿਆ। ਕਰੀਬ ਅੱਧਾ ਘੰਟਾ ਜਦੋਂ ਉਹ ਬਾਹਰ ਨਾ ਆਇਆ ਅਤੇ ਬੈਂਕ 'ਚ ਕਿਤੇ ਨਜ਼ਰ ਨਾ ਆਇਆ ਤਾਂ ਬੈਂਕ ਮੁਲਾਜ਼ਮਾਂ ਨੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ।

PHOTOPHOTO

ਜਦੋਂ ਬੈਂਕ ਮੁਲਾਜ਼ਮਾਂ ਨੇ ਉਸ ਦੇ ਫ਼ੋਨ 'ਤੇ ਫ਼ੋਨ ਕੀਤਾ ਤਾਂ ਫ਼ੋਨ ਦੀ ਘੰਟੀ ਵੱਜ ਰਹੀ ਸੀ ਪਰ ਕੋਈ ਨਹੀਂ ਚੁੱਕ ਰਿਹਾ ਸੀ। ਇਸ ਵਿੱਚ ਬੈਂਕ ਦੇ ਇੱਕ ਕਰਮਚਾਰੀ ਨੇ ਵਾਸ਼ਰੂਮ ਵਿੱਚੋਂ ਫੋਨ ਦੀ ਘੰਟੀ ਵੱਜਣ ਦੀ ਆਵਾਜ਼ ਸੁਣੀ। ਕਰਮਚਾਰੀਆਂ ਨੇ ਵਾਸ਼ਰੂਮ ਦਾ ਦਰਵਾਜ਼ਾ ਖੜਕਾਇਆ ਪਰ ਜਦੋਂ ਅੰਦਰੋਂ ਕੋਈ ਆਵਾਜ਼ ਨਾ ਆਈ ਅਤੇ ਦਰਵਾਜ਼ੇ ਦੇ ਹੇਠਾਂ ਖੂਨ ਦੇਖਿਆ ਤਾਂ ਉਨ੍ਹਾਂ ਪੁਲਿਸ ਨੂੰ ਫੋਨ ਕੀਤਾ।

ਮ੍ਰਿਤਕ ਦੀ ਪਛਾਣ ਭੁਪਿੰਦਰ ਸਿੰਘ ਉਰਫ ਭਿੰਦਾ ਵਾਸੀ ਸ਼ਿਮਲਾਪੁਰੀ ਵਜੋਂ ਹੋਈ ਹੈ। ਭਿੰਦਾ ਨੇ ਕਰੀਬ 10 ਸਾਲ ਵੱਖ-ਵੱਖ ਬੈਂਕਾਂ 'ਚ ਬਤੌਰ ਸੁਰੱਖਿਆ ਕਰਮਚਾਰੀ ਕੰਮ ਕੀਤਾ ਸੀ। ਉਹ ਲੰਬੇ ਸਮੇਂ ਤੋਂ ਇਸ ਬੈਂਕ ਵਿੱਚ ਤਾਇਨਾਤ ਸੀ। ਭੁਪਿੰਦਰ ਸਿੰਘ ਵਿਆਹਿਆ ਹੋਇਆ ਹੈ ਅਤੇ ਉਸ ਦੇ ਦੋ ਬੱਚੇ ਹਨ। ਕੁਝ ਦਿਨ ਪਹਿਲਾਂ ਹੀ ਉਸ ਦਾ ਲੜਕਾ 12ਵੀਂ ਜਮਾਤ ਵਿੱਚੋਂ ਪਾਸ ਹੋਇਆ ਸੀ ਅਤੇ ਭਿੰਦੇ ਨੇ ਪੂਰੇ ਪਰਿਵਾਰ ਨਾਲ ਪਾਰਟੀ ਕੀਤੀ ਸੀ। ਭੁਪਿੰਦਰ ਸਿੰਘ ਦੇ ਪਿਤਾ ਗੁਰਦੇਵ ਸਿੰਘ ਨੇ ਦੱਸਿਆ ਕਿ ਸਾਡੇ ਲੜਕੇ  ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਸੀ। 

ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਅਤੇ ਏਸੀਪੀ ਹਰੀਸ਼ ਬਹਿਲ ਮੌਕੇ ’ਤੇ ਪਹੁੰਚ ਗਏ। ਹਰੀਸ਼ ਬਹਿਲ ਨੇ ਦੱਸਿਆ ਕਿ ਭੁਪਿੰਦਰ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਫਿਲਹਾਲ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਖੁੱਲ੍ਹ ਕੇ ਸਾਹਮਣੇ ਆਈ ਲੁਧਿਆਣੇ ਦੀ ਲੜਾਈ ? Live ਸੁਣੋ ਕੀ ਕਹਿ ਰਹੇ ਨੇ ਰਵਨੀਤ ਬਿੱਟੂ ਤੇ ਰਾਜਾ ਵੜਿੰਗ

30 Apr 2024 9:47 AM

Gurjeet Singh Aujla ਨੇ ਕਿਹੜੇ BJP Leader ਨਾਲ ਕੀਤੀ ਸੀ ਮੁਲਾਕਾਤ? ਕਾਂਗਰਸ ਦੇ ਲੀਡਰ ਭਾਜਪਾ ਵੱਲ ਨੂੰ ਕਿਉਂ ਭੱਜੇ?

30 Apr 2024 9:24 AM

"ਬਰੈਂਪਟਨ ਛੱਡ ਓਨਟਾਰਿਓ ਦਾ ਲਵਾਓ ਵੀਜ਼ਾ, ਮਿਲੇਗੀ ਅਸਾਨੀ ਨਾਲ PR", CIC ਜਲੰਧਰ ਵਾਲਿਆਂ ਤੋਂ ਸੁਣੋ

30 Apr 2024 8:55 AM

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM
Advertisement