ਮਾਨ ਸਰਕਾਰ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ: ਲਾਲਜੀਤ ਸਿੰਘ ਭੁੱਲਰ
Published : Jul 30, 2022, 5:55 pm IST
Updated : Jul 30, 2022, 5:55 pm IST
SHARE ARTICLE
 LALJIT SINGH BHULLAR
LALJIT SINGH BHULLAR

ਮਾਨ ਸਰਕਾਰ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ: ਲਾਲਜੀਤ ਸਿੰਘ ਭੁੱਲਰ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨੀਂ ਮੀਂਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰਨ ਉਪਰੰਤ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਹਦਾਇਤਾਂ 'ਤੇ ਸੂਬੇ ਵਿੱਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਦੇ ਸਨਮੁਖ ਪਸ਼ੂ ਧਨ ਦੀ ਰਾਖੀ ਤੇ ਸਾਂਭ-ਸੰਭਾਲ ਲਈ ਰਾਜ ਅਤੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ।

 

Bhagwant MannCM Bhagwant Mann

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਭੁੱਲਰ ਨੇ ਦੱਸਿਆ ਕਿ ਹੜ੍ਹਾਂ ਸਬੰਧੀ ਰਾਜ ਪੱਧਰੀ ਕੰਟਰੋਲ ਰੂਮ ਨੰਬਰ 0172-2217083 ਹਫ਼ਤੇ ਦੇ ਸੱਤ ਦਿਨ ਸਵੇਰੇ 9:00 ਤੋਂ ਰਾਤ 9:00 ਵਜੇ ਤੱਕ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਦੀ ਸਿੱਧੇ ਤੌਰ 'ਤੇ ਨਿਗਰਾਨੀ ਲਈ ਜੁਆਇੰਟ ਡਾਇਰੈਕਟਰ ਪਸ਼ੂ ਪਾਲਣ (ਵਿਕਾਸ ਤੇ ਯੋਜਨਾ) ਨੂੰ ਪਾਬੰਦ ਕੀਤਾ ਗਿਆ ਹੈ।

Laljit Bhullar Laljit Bhullar

 

ਇਸੇ ਤਰ੍ਹਾਂ ਜ਼ਿਲ੍ਹਾ ਪੱਧਰ 'ਤੇ ਵੀ ਇਕ-ਇੱਕ ਕੰਟਰੋਲ ਰੂਮ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦੀ ਅਗਵਾਈ ਹੇਠ ਸਥਾਪਤ ਕੀਤਾ ਗਿਆ ਹੈ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪੁੱਜਦੀ ਕੀਤੀ ਜਾਵੇ ਅਤੇ ਸੰਭਾਵੀ ਹੜ੍ਹਾਂ ਸਬੰਧੀ ਹਰ ਸਥਿਤੀ 'ਤੇ ਕਰੜੀ ਨਜ਼ਰ ਰੱਖੀ ਜਾਵੇ।

 

 Laljit Singh BhullarLaljit Singh Bhullar

 

ਪਸ਼ੂ ਪਾਲਣ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੰਭਾਵੀ ਹੜ੍ਹਾਂ ਦੌਰਾਨ ਪਸ਼ੂਆਂ ਵਿੱਚ ਕਿਸੇ ਬੀਮਾਰੀ ਦੇ ਫੈਲਣ ਬਾਰੇ ਜਾਣਕਾਰੀ ਦੇਣ ਲਈ ਜੁਆਇੰਟ ਡਾਇਰੈਕਟਰ ਉੱਤਰ ਖੇਤਰੀ ਰੋਗ ਨਿਵਾਰਨ ਲੈਬਾਰਟਰੀ (ਐਨ.ਆਰ.ਡੀ.ਡੀ.ਐਲ) ਜਲੰਧਰ ਵਿਖੇ ਸਥਾਪਤ ਕੀਤੇ ਗਏ ਕੰਟਰੋਲ ਰੂਮ ਦੇ ਨੰਬਰ 0181-2242335 'ਤੇ ਤੁਰੰਤ ਸੰਪਰਕ ਕੀਤਾ ਜਾਵੇ।

 

Laljit Singh BhullarLaljit Singh Bhullar

 ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਅਤੇ ਡਾਇਰੈਕਟਰ ਡਾ. ਸੁਭਾਸ਼ ਚੰਦਰ ਨਾਲ ਮੀਟਿੰਗ ਦੌਰਾਨ ਕਿਹਾ ਕਿ ਵਿਭਾਗ ਵੱਲੋਂ ਪਸ਼ੂਆਂ ਨੂੰ ਗਲ-ਘੋਟੂ ਰੋਗ ਤੋਂ ਬਚਾਉਣ ਲਈ ਸ਼ੁਰੂ ਕੀਤੀ ਗਈ ਐਚ.ਐਸ. ਵੈਕਸੀਨ ਟੀਕਾਕਰਨ ਮੁਹਿੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ। ਪ੍ਰਮੁੱਖ ਸਕੱਤਰ  ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੀਨੀਅਰ ਵੈਟਰਨਰੀ ਅਫ਼ਸਰਾਂ ਦੀ ਅਗਵਾਈ ਹੇਠ ਤਹਿਸੀਲ ਪੱਧਰੀ ਟੀਮਾਂ ਗਠਤ ਕੀਤੀਆਂ ਗਈਆਂ ਹਨ ਅਤੇ ਤਹਿਸੀਲ ਪੱਧਰ ਦੇ ਹਸਪਤਾਲਾਂ ਵਿੱਚ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਲੋੜ ਪੈਣ 'ਤੇ ਵੈਟਰਨਰੀ ਮੈਡੀਕਲ ਸਟੋਰ ਜਲੰਧਰ ਤੋਂ ਦਵਾਈਆਂ ਤੁਰੰਤ ਮੰਗਵਾਉਣ ਲਈ ਕਿਹਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਦੇ ਖੇਤਰਾਂ ਵਿੱਚ ਪਸ਼ੂਆਂ ਲਈ ਹਰੇ ਚਾਰੇ ਅਤੇ ਖ਼ੁਰਾਕ ਦੀ ਉਪਲਬਤਾ ਦੀ ਅਗਾਊਂ ਨਿਸ਼ਾਨਦੇਹੀ ਕੀਤੀ ਗਈ ਹੈ ਤਾਂ ਜੋ ਲੋੜ ਪੈਣ 'ਤੇ ਪਸ਼ੂਆਂ ਨੂੰ ਲੋੜੀਂਦੀ ਖ਼ੁਰਾਕ ਮੁਹੱਈਆ ਕਰਵਾਈ ਜਾ ਸਕੇ। ਸਰਕਾਰੀ ਗੱਡੀਆਂ/ਮੋਬਾਈਲ ਸੈਨਾ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਹਨ ਅਤੇ ਵਿਭਾਗੀ ਸਟਾਫ਼ ਨੂੰ ਉੱਚ ਅਧਿਕਾਰੀਆਂ ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਰਟਰ ਨਾ ਛੱਡਣ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਮੁਸ਼ਕਲ ਸਮੇਂ ਤੁਰੰਤ ਮੁੱਖ ਦਫ਼ਤਰ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਵਿਭਾਗ ਦੇ ਅਧਿਕਾਰੀ ਨਿਸ਼ਕਾਮ ਸੇਵਾ ਸੰਮਤੀਆਂ/ਗ਼ੈਰ ਸਰਕਾਰੀ ਸੰਗਠਨਾਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਨਿਰੰਤਰ ਤਾਲਮੇਲ ਰੱਖ ਰਹੇ ਹਨ ਤਾਂ ਜੋ ਉਹ ਸੰਭਾਵੀ ਹੜ੍ਹਾਂ ਦੀ ਸਥਿਤੀ ਵਿੱਚ ਬਤੌਰ ਵਲੰਟੀਅਰ ਵਿਭਾਗ ਨਾਲ ਕੰਮ ਕਰ ਸਕਣ।     

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement