ਮੁੱਖ ਮੰਤਰੀ ਵਲੋਂ 692 ਕਰੋੜ ਰੁਪਏ ਦੀ ਲਾਗਤ ਨਾਲ ਪੇਂਡੂ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਨੂੰ ਹਰੀ ਝੰਡੀ
Published : Jul 30, 2022, 12:19 am IST
Updated : Jul 30, 2022, 12:19 am IST
SHARE ARTICLE
image
image

ਮੁੱਖ ਮੰਤਰੀ ਵਲੋਂ 692 ਕਰੋੜ ਰੁਪਏ ਦੀ ਲਾਗਤ ਨਾਲ ਪੇਂਡੂ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਨੂੰ ਹਰੀ ਝੰਡੀ

ਚੰਡੀਗੜ੍ਹ, 29 ਜੁਲਾਈ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਮੰਡੀ ਬੋਰਡ ਨੂੰ  ਸੂਬੇ ਦੀਆਂ 4465 ਕਿਲੋਮੀਟਰ ਪੇਂਡੂ ਸੜਕਾਂ ਨੂੰ  ਚੌੜਾ ਕਰਨ, ਅਪਗ੍ਰੇਡ ਅਤੇ ਮਜਬੂਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਨੂੰ  ਹਰੀ ਝੰਡੀ ਦੇ ਦਿਤੀ ਹੈ | ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਨੇ ਅੱਜ ਇਥੇ ਅਪਣੀ ਸਰਕਾਰੀ ਰਿਹਾਇਸ਼ 'ਤੇ ਬੋਰਡ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ |
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ 692 ਕਰੋੜ ਰੁਪਏ ਦੀ ਲਾਗਤ ਨਾਲ 4465 ਕਿਲੋਮੀਟਰ ਸੜਕ ਦੀ ਮੁਰੰਮਤ ਕਰਨ ਦੀ ਪ੍ਰਵਾਨਗੀ ਦੇ ਦਿਤੀ ਹੈ | ਉਨ੍ਹਾਂ ਕਿਹਾ ਕਿ ਰਾਹਗੀਰਾਂ ਦੀ ਸਹੂਲਤ ਲਈ ਪੇਂਡੂ ਸੜਕੀ ਨੈੱਟਵਰਕ ਨੂੰ  ਮਜਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ | ਭਗਵੰਤ ਮਾਨ ਨੇ ਕਿਹਾ ਕਿ ਇਹ ਸੜਕਾਂ ਉੱਚ ਗੁਣਵੱਤਾ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਬਣਾਈਆਂ ਜਾਣੀਆਂ ਚਾਹੀਦੀਆਂ ਹਨ | ਉਨ੍ਹਾਂ ਨਾਲ ਹੀ ਕਿਹਾ ਕਿ ਇਸ ਵਿਚ ਕਿਸੇ ਵੀ ਕਿਸਮ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਂਦੀ |
ਪੰਜਾਬ ਨੂੰ  ਸਾਫ-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਹੋਰ ਮਹੱਤਵਪੂਰਨ ਫ਼ੈਸਲੇ ਵਿਚ ਮੁੱਖ ਮੰਤਰੀ ਨੇ 1000 ਕਿਲੋਮੀਟਰ ਤੋਂ ਵਧ ਸੜਕਾਂ ਦੇ ਨਾਲ-ਨਾਲ ਹਰੀ ਪੱਟੀ ਵਿਕਸਤ ਕਰਨ ਦੀ ਪ੍ਰਵਾਨਗੀ ਦੇ ਦਿਤੀ ਹੈ | ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਨੂੰ  ਇਨ੍ਹਾਂ ਸੜਕਾਂ 'ਤੇ ਦੋ ਲੱਖ ਬੂਟੇ ਲਾਉਣ ਅਤੇ ਇਸ ਤੋਂ ਬਾਅਦ ਦੋ ਸਾਲਾਂ ਤਕ ਇਸ ਦੀ ਸਾਂਭ-ਸੰਭਾਲ ਨੂੰ  ਯਕੀਨੀ ਬਣਾਉਣ ਲਈ ਕਿਹਾ |
ਮੁੱਖ ਮੰਤਰੀ ਨੇ ਏਕੀਕਿ੍ਤ ਪ੍ਰਬੰਧਨ ਪ੍ਰਣਾਲੀ (ਆਈ.ਐਮ.ਐਸ.) ਅਤੇ ਮੰਡੀ ਪ੍ਰਬੰਧਨ ਪ੍ਰਣਾਲੀ ਸਮੇਤ ਬੋਰਡ ਦੀਆਂ ਨਵੀਆਂ ਪਹਿਲਕਦਮੀਆਂ ਦਾ ਵੀ ਜਾਇਜ਼ਾ ਲਿਆ ਤਾਂ ਜੋ ਜਾਅਲਸਾਜ਼ੀ ਲਈ ਦਸਤਾਵੇਜ਼ਾਂ ਦੀ ਨਕਲ ਤਿਆਰ ਕੀਤੇ ਜਾਣ ਤੇ ਦਸਤੀ ਕਾਰਜ ਦੀ ਵਿਵਸਥਾ ਖ਼ਤਮ ਕਰਨ ਅਤੇ ਫ਼ੀਸਾਂ ਦੀ ਉਗਰਾਹੀ ਨੂੰ  ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਸਟੇਟ ਮੈਨੇਜਮੈਂਟ ਸਿਸਟਮ, ਅਕਾਊਾਟਸ ਮੈਨੇਜਮੈਂਟ ਸਿਸਟਮ ਅਤੇ ਈ-ਨੈਮ ਅਤੇ ਐਗਮਾਰਕਨੈੱਟ ਨਾਲ ਏਕੀਕਿ੍ਤ ਕੀਤਾ ਜਾ ਸਕੇ | ਮੁੱਖ ਮੰਤਰੀ ਨੇ ਬੋਰਡ ਦੇ ਇਸ ਉਪਰਾਲੇ ਦੀ ਵੀ ਸ਼ਲਾਘਾ ਕੀਤੀ ਕਿ 12.35 ਲੱਖ ਕਿਸਾਨਾਂ ਦੀ ਆਧਾਰ ਨੰਬਰ ਆਧਾਰਿਤ ਆਨਲਾਈਨ ਰਜਿਸਟ੍ਰੇਸ਼ਨ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ 48,255 ਲਾਭਪਾਤਰੀਆਂ ਨੂੰ  10 ਲਾਇਸੈਂਸ ਆਨਲਾਈਨ ਜਾਰੀ ਕੀਤੇ ਜਾ ਚੁੱਕੇ ਹਨ | ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਵਧੀਕ ਮੁੱਖ ਸਕੱਤਰ ਵਿਕਾਸ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਵੀ ਹਾਜਰ ਸਨ |

 

SHARE ARTICLE

ਏਜੰਸੀ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement