ਹੱਥ 'ਚ ਪੈਟਰੋਲ ਦੀ ਬੋਤਲ ਫੜ ਪਾਣੀ ਦੀ ਟੈਂਕੀ 'ਤੇ ਚੜ੍ਹਿਆ ਬਜ਼ੁਰਗ, ਜਾਣੋ ਕੀ ਹੈ ਪੂਰਾ ਮਾਮਲਾ
Published : Jul 30, 2022, 3:48 pm IST
Updated : Jul 30, 2022, 3:48 pm IST
SHARE ARTICLE
punjab news
punjab news

ਜਿਸ ਪੁਲਿਸ ਮੁਲਾਜ਼ਮ 'ਤੇ ਲੱਗੇ ਧੱਕੇਸ਼ਾਹੀ ਦੇ ਇਲਜ਼ਾਮ, ਉਸ ਨੂੰ ਕੀਤਾ ਗਿਆ ਲਾਈਨ ਹਾਜ਼ਰ 

ਪਟਿਆਲਾ : ਇਥੋਂ ਦੇ ਨਿਊ ਮਹਿਮਦਪੁਰ ਵਾਸੀ ਰਾਮ ਸਿੰਘ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਇਸ ਬਜ਼ੁਰਗ ਨੇ ਇਲਜ਼ਾਮ ਲਗਾਏ ਹਨ ਕਿ ਪੁਲਿਸ ਵਲੋਂ ਉਸ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ ਰਾਮ ਸਿੰਘ ਦੀ ਮੰਗ ਹੈ ਕਿ ਜਦੋਂ ਤੱਕ ਉਸ ਨੂੰ ਇਨਸਾਫ ਨਹੀਂ ਮਿਲਦਾ ਉਦੋਂ ਤੱਕ ਉਹ ਟੈਂਕੀ ਤੋਂ ਥੱਲੇ ਨਹੀਂ ਉਤਰਨਗੇ।

photo photo

ਜਾਣਕਾਰੀ ਅਨੁਸਾਰ ਬਜ਼ੁਰਗ ਰਾਮ ਸਿੰਘ ਦਾ ਆਪਣੇ ਗੁਆਂਢੀ ਨਾਲ ਝਗੜਾ ਹੋ ਗਿਆ ਸੀ ਅਤੇ ਜਿਸ ਦੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ ਹੈ। ਇਸ ਦੇ ਚਲਦੇ ਹੀ ਬਜ਼ੁਰਗ ਰਾਮ ਸਿੰਘ ਬੀਤੀ ਰਾਤ ਤੋਂ ਹੀ ਹੱਥ ਵਿਚ ਪੈਟਰੋਲ ਦੀ ਬੋਤਲ ਫੜ ਕੇ ਟੈਂਕੀ 'ਤੇ ਚੜ੍ਹਿਆ ਹੋਇਆ ਹੈ ਅਤੇ ਮਦਦ ਦੀ ਗੁਹਾਰ ਲਗਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਅਜੇ ਵੀ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਪੈਟਰੋਲ ਛਿਡ਼ਕ ਕੇ ਆਪਣੀ ਜਾਨ ਦੇ ਦੇਣਗੇ।

photo photo

ਜਾਣਕਾਰੀ ਅਨੁਸਾਰ ਕਰੀਬ 8 ਮਹੀਨੇ ਪਹਿਲਾਂ ਉਨ੍ਹਾਂ ਦਾ ਗੁਆਂਢੀ ਜਗਜੀਤ ਸਿੰਘ ਤੇ ਬੇਟਾ ਸੁੱਖਪਾਲ ਸਿੰਘ ਨਾਲ ਝਗੜਾ ਹੋਇਆ ਸੀ। ਜਗਜੀਤ ਸਿੰਘ ਤੇ ਉਸ ਦੇ ਬੇਟੇ ਸੁੱਖਪਾਲ ਸਿੰਘ ਨੇ ਉਸ ਦੇ ਪਿਤਾ ਦੀ ਕਾਫੀ ਕੁੱਟਮਾਰ ਕੀਤੀ ਅਤੇ ਕੇਸਾਂ ਦੀ ਬੇਅਦਬੀ ਵੀ ਕੀਤੀ। ਇਸ ਤੋਂ ਬਾਅਦ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿਥੇ ਉਹ ਕਾਫੀ ਦਿਨ ਜ਼ੇਰੇ ਇਲਾਜ ਰਹੇ। ਇਲਾਜ ਕਰਵਾਉਣ ਤੋਂ ਬਾਅਦ ਉਹ ਸ਼ਿਕਾਇਤ ਕਰਨ ਲਈ ਪੁਲਿਸ ਕੋਲ ਪੁੱਜੇ ਪਰ ਪੁਲਿਸ ਮੁਲਜ਼ਮਾਂ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।

photo photo

ਇਸ ਕਾਰਨ ਅੱਜ ਉਸ ਦੇ ਪਿਤਾ ਇਨਸਾਫ਼ ਲਈ ਪਾਣੀ ਵਾਲੀ ਟੈਂਕੀ ਉਤੇ ਚੜ੍ਹਨ ਲਈ ਮਜਬੂਰ ਹੋ ਗਏ ਹਨ। ਕੁੱਟਮਾਰ ਕਰਨ ਦੇ ਦੋਸ਼ ਵਿਚ ਪੁਲਿਸ ਨੇ ਜਗਜੀਤ ਸਿੰਘ, ਸੁਖਪਾਲ ਸਿੰਘ, ਜਸਪਾਲ ਕੌਰ ਤੇ ਹਰਪ੍ਰੀਤ ਕੌਰ ‘ਤੇ ਐੱਫਆਈਆਰ ਦਰਜ ਕੀਤੀ ਸੀ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ। ਰਾਮ ਸਿੰਘ ਨੇ ਕਿਹਾ ਕਿ ਜੇਕਰ ਉਸ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਟੈਂਕੀ ‘ਤੇ ਹੀ ਆਤਮਹੱਤਿਆ ਕਰ ਲੈਣਗੇ।

photo photo

ਬਜ਼ੁਰਗ ਨੇ ਥਾਣਾ ਇੰਚਾਰਜ 'ਤੇ ਇਲਜ਼ਾਮ ਲਗਾਏ ਹਨ ਕਿ ਉਨ੍ਹਾਂ ਵਲੋਂ ਮਾਮਲੇ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ ਜਿਸ 'ਤੇ ਕਾਰਵਾਈ ਕਰਦਿਆਂ ਉਕਤ ਥਾਣੇਦਾਰ ਨੂੰ ਲਾਈਨ ਹਾਜ਼ਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਪਟਿਆਲਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਲੋਂ ਸਮਝਾਉਣ 'ਤੇ ਬਜ਼ੁਰਗ ਰਾਮ ਸਿੰਘ ਵੀ ਟੈਂਕੀ ਤੋਂ ਹੇਠਾਂ ਆ ਗਏ ਹਨ। ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਇਨਸਾਫ ਦਾ ਭਰੋਸਾ ਦਿਤਾ ਹੈ ਅਤੇ ਮਾਮਲਾ ਸੁਲਝਾ ਲਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement