ਜਦੋਂ ਸਿਹਤ ਮੰਤਰੀ ਨੇ ਵਾਈਸ ਚਾਂਸਲਰ ਨੂੰ ਉੱਲੀ ਲੱਗੇ ਗੰਦੇ ਬੈੱਡ ਉਪਰ ਲੇਟਣ ਲਈ ਕੀਤਾ ਮਜਬੂਰ!
Published : Jul 30, 2022, 12:13 am IST
Updated : Jul 30, 2022, 12:13 am IST
SHARE ARTICLE
image
image

ਜਦੋਂ ਸਿਹਤ ਮੰਤਰੀ ਨੇ ਵਾਈਸ ਚਾਂਸਲਰ ਨੂੰ ਉੱਲੀ ਲੱਗੇ ਗੰਦੇ ਬੈੱਡ ਉਪਰ ਲੇਟਣ ਲਈ ਕੀਤਾ ਮਜਬੂਰ!

ਕੋਟਕਪੂਰਾ, 29 ਜੁਲਾਈ (ਗੁਰਿੰਦਰ ਸਿੰਘ) : ਮਾਲਵੇ ਦੇ ਮਿੰਨੀ ਪੀ.ਜੀ.ਆਈ. ਵਜੋਂ ਜਾਣੇ ਜਾਂਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਖੇ ਅੱਜ ਉਸ ਵੇਲੇ ਸਥਿਤੀ ਦਿਲਚਸਪ ਹੋ ਗਈ, ਜਦੋਂ ਚੇਤਨ ਸਿੰਘ ਜੌੜਾਮਾਜਰਾ ਸਿਹਤ ਮੰਤਰੀ ਪੰਜਾਬ ਨੇ ਵਾਈਸ ਚਾਂਸਲਰ ਸਮੇਤ ਹਸਪਤਾਲ ਦੇ ਸਮੁੱਚੇ ਸਟਾਫ਼ ਦੀ ਕਲਾਸ ਲਾ ਦਿਤੀ | ਉਨ੍ਹਾਂ ਇਕ ਇਕ ਕਮਰੇ, ਸਟੋਰ, ਲੈਬ, ਪਖ਼ਾਨਿਆਂ ਤਕ ਦਾ ਨਿਰੀਖਣ ਕਰਨ ਤੋਂ ਬਾਅਦ ਸਿਹਤ ਵਿਭਾਗ, ਮੈਡੀਕਲ ਕਾਲਜ ਦੇ ਅਧਿਕਾਰੀਆਂ ਨੂੰ  ਮਰੀਜ਼ਾਂ ਦੇ ਇਲਾਜ, ਸਫ਼ਾਈ ਤੇ ਹੋਰ ਵੱਖ-ਵੱਖ ਸੇਵਾਵਾਂ 'ਚ ਸੁਧਾਰ ਲਈ ਮੌਕੇ 'ਤੇ ਆਦੇਸ਼ ਦਿਤੇ | ਇਸ ਮੌਕੇ ਸਿਹਤ ਮੰਤਰੀ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਅਤੇ ਸਿਵਲ ਹਸਪਤਾਲ ਵਿਖੇ ਸਫ਼ਾਈ, ਮਰੀਜ਼ਾਂ ਦੀ ਦੇਖਭਾਲ, ਲੈਬਾਰਟਰੀ ਟੈਸਟਾਂ, ਪਰਚੀ ਵਾਲੇ ਕਾਊਾਟਰਾਂ, ਇਲਾਜ ਸਮੇਤ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਲਈ ਮੈਡੀਕਲ ਸੁਪਰਡੈਂਟ ਨੂੰ  ਆਦੇਸ਼ ਦਿੰਦਿਆਂ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ  ਰੈਫ਼ਰਲ ਹਸਪਤਾਲਾਂ ਵਜੋਂ ਤਬਦੀਲ ਨਹੀਂ ਹੋਣ ਦਿਤਾ ਜਾਵੇਗਾ ਅਤੇ ਸਾਰੇ ਹਸਪਤਾਲਾਂ 'ਚ ਲੋਕਾਂ ਦੇ ਇਲਾਜ ਲਈ ਜ਼ਰੂਰੀ ਸੁਵਿਧਾਵਾਂ ਮੁਹਈਆ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ  ਅਪਣੇ ਇਲਾਜ ਸਬੰਧੀ ਕਿਸੇ ਤਰ੍ਹਾਂ ਦੀ ਵੀ ਦਿੱਕਤ ਪੇਸ਼ ਨਾ ਆਵੇ | ਸਮਾਜ ਸੁਧਾਰਕਾਂ ਦੇ ਧਿਆਨ ਦਿਵਾਉਣ ਉਪਰੰਤ ਸਿਹਤ ਮੰਤਰੀ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ  ਉਸ ਉੱਲੀ ਲੱਗੇ ਗਲੇ ਹੋਏ ਗੰਦੇ ਬੈੱਡ ਉਪਰ ਲੇਟ ਕੇ ਦਿਖਾਉਣ ਲਈ ਮਜਬੂਰ ਕੀਤਾ, ਜਿਸ ਵਿਚੋਂ ਮੁਸ਼ਕ ਆ ਰਹੀ ਸੀ | ਇਸ ਉਪਰੰਤ ਉਨ੍ਹਾਂ ਸਿਵਲ ਹਸਪਤਾਲ ਫ਼ਰੀਦਕੋਟ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਦਾਖ਼ਲ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨਾਲ ਵੀ ਗੱਲਬਾਤ ਕੀਤੀ |
  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ  ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਤੇ 15 ਅਗੱਸਤ ਨੂੰ  ਰਾਜ 'ਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਸਿਹਤ ਸੁਧਾਰ 'ਚ ਲੋਕਾਂ ਦੇ ਸਹਿਯੋਗ ਦੀ ਵੀ ਬਹੁਤ ਲੋੜ ਹੈ ਤੇ ਹਰ ਨਾਗਰਿਕ ਨੂੰ  ਸਿਹਤ ਸੁਧਾਰਾਂ ਦੇ ਪ੍ਰੋਗਰਾਮ 'ਚ ਅਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਉਹ 15 ਦਿਨ ਬਾਅਦ ਫਿਰ ਇਨ੍ਹਾਂ ਹਸਪਤਾਲਾਂ ਦਾ ਦੌਰਾ ਕਰਨਗੇ | ਉਨ੍ਹਾਂ ਦਸਿਆਂ ਕਿ ਸਰਕਾਰੀ ਹਸਪਤਾਲਾਂ 'ਚ ਡਾਕਟਰਾਂ, ਸਟਾਫ਼ ਅਤੇ ਦਵਾਈਆਂ ਆਦਿ ਦੀ ਘਾਟ ਨੂੰ  ਜਲਦ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ 'ਚ ਕਿਸੇ ਤਰ੍ਹਾਂ ਦੀ ਕੁਤਾਹੀ ਨੂੰ  ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਧਰਨੇ 'ਤੇ ਬੈਠੇ ਮੈਡੀਕਲ ਕਾਲਜ ਦੇ ਸਟਾਫ਼ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਦਾ ਸਾਰਥਕ ਹੱਲ ਕਢਿਆ ਜਾਵੇਗਾ | ਇਸ ਮੌਕੇ ਉਪਰੋਕਤ ਤੋਂ ਇਲਾਵਾ ਅਮੋਲਕ ਸਿੰਘ ਵਿਧਾਇਕ ਜੈਤੋ, ਡਾ ਰੂਹੀ ਦੁੱਗਲ ਡਿਪਟੀ ਕਮਿਸ਼ਨਰ, ਡਾ ਰਾਜ ਬਹਾਦਰ ਵਾਈਸ ਚਾਂਸਲਰ ਸਮੇਤ ਸਿਹਤ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ |
ਫੋਟੋ :- ਕੇ.ਕੇ.ਪੀ.-ਗੁਰਿੰਦਰ-29-3ਸੀ  

 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement