ਨਸ਼ਿਆਂ ਨੂੰ ਲੈ ਕੇ ਅਪਣਾਈ ਗਈ ਹੈ 'ਜ਼ੀਰੋ ਟਾਲਰੈਂਸ' ਨੀਤੀ - ਗ੍ਰਹਿ ਮੰਤਰੀ ਅਮਿਤ ਸ਼ਾਹ
Published : Jul 30, 2022, 7:05 pm IST
Updated : Jul 30, 2022, 7:05 pm IST
SHARE ARTICLE
Amit Shah
Amit Shah

"ਜਦੋਂ ਨਰਿੰਦਰ ਮੋਦੀ ਜੀ 2014 ਵਿਚ ਪ੍ਰਧਾਨ ਮੰਤਰੀ ਬਣੇ ਸਨ, ਤਾਂ ਭਾਰਤ ਸਰਕਾਰ ਨੇ ਨਸ਼ਿਆਂ ਪ੍ਰਤੀ 'ਜ਼ੀਰੋ ਟਾਲਰੈਂਸ' ਦੀ ਨੀਤੀ ਅਪਣਾਈ ਸੀ।

 

ਚੰਡੀਗੜ੍ਹ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਕੇਂਦਰ ਨੇ ਨਸ਼ੀਲੇ ਪਦਾਰਥਾਂ 'ਤੇ 'ਜ਼ੀਰੋ ਟੋਲਰੈਂਸ' ਨੀਤੀ ਅਪਣਾਈ ਹੈ ਅਤੇ ਇਸ ਦੇ ਨਤੀਜੇ ਸਾਹਮਣੇ ਆ ਰਹੇ ਹਨ। ਸ਼ਾਹ ਨੇ ਕਿਹਾ ਕਿ ਇਹ ਸਿਹਤਮੰਦ ਸਮਾਜ ਅਤੇ ਖੁਸ਼ਹਾਲ ਰਾਸ਼ਟਰ ਦੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਜ਼ਰੂਰੀ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਰਾਸ਼ਟਰੀ ਸੁਰੱਖਿਆ 'ਤੇ ਦੋ-ਰੋਜ਼ਾ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕਰਨ ਤੋਂ ਬਾਅਦ ਸ਼ਾਹ ਨੇ ਕਿਹਾ ਕਿ ਇਹ ਸੁਰੱਖਿਆ ਦੇ ਨਜ਼ਰੀਏ ਤੋਂ ਵੀ ਮਹੱਤਵਪੂਰਨ ਹੈ ਕਿਉਂਕਿ "ਨਸ਼ੇ ਦੇ ਵਪਾਰ ਤੋਂ ਪੈਦਾ ਹੋਏ ਕਾਲੇ ਧਨ ਦੀ ਵਰਤੋਂ ਦੇਸ਼ ਦੇ ਖਿਲਾਫ਼ ਗਤੀਵਿਧੀਆਂ ਲਈ ਕੀਤੀ ਜਾਂਦੀ ਹੈ।"

Amit ShahAmit Shah

ਇਹ ਕਾਨਫਰੰਸ ਨਾਰਕੋਟਿਕਸ ਕੰਟਰੋਲ ਬਿਊਰੋ ਦੁਆਰਾ ਆਯੋਜਿਤ ਕੀਤੀ ਗਈ ਹੈ। ਸ਼ਾਹ ਨੇ ਕਿਹਾ, "ਜਦੋਂ ਨਰਿੰਦਰ ਮੋਦੀ ਜੀ 2014 ਵਿਚ ਪ੍ਰਧਾਨ ਮੰਤਰੀ ਬਣੇ ਸਨ, ਤਾਂ ਭਾਰਤ ਸਰਕਾਰ ਨੇ ਨਸ਼ਿਆਂ ਪ੍ਰਤੀ 'ਜ਼ੀਰੋ ਟਾਲਰੈਂਸ' ਦੀ ਨੀਤੀ ਅਪਣਾਈ ਸੀ।"ਸ਼ਾਹ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਵਿਰੁੱਧ ਤੇਜ਼ ਅਤੇ ਚੱਲ ਰਹੀ ਲੜਾਈ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। 

Amit ShahAmit Shah

ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥ ਨੌਜਵਾਨ ਪੀੜ੍ਹੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੇ ਹਨ ਅਤੇ ਇਸ ਨੂੰ ਦੀਮਕ ਵਾਂਗ ਨੁਕਸਾਨ ਪਹੁੰਚਾਉਂਦੇ ਹਨ। ਸ਼ਾਹ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਇਸ ਸੰਕਟ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਨਸ਼ੇ ਦਾ ਸੇਵਨ ਕਰਨ ਵਾਲਿਆਂ 'ਤੇ ਹੀ ਨਹੀਂ ਸਗੋਂ ਸਮਾਜ, ਆਰਥਿਕਤਾ ਅਤੇ ਦੇਸ਼ ਦੀ ਸੁਰੱਖਿਆ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ, ''ਸਾਨੂੰ ਇਸ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਹੋਵੇਗਾ।'' ਕਾਨਫ਼ਰੰਸ ਦੇ ਸੱਦੇ ਨਾਲ ਹੀ ਦਿੱਲੀ, ਚੇਨਈ, ਗੁਹਾਟੀ ਅਤੇ ਕੋਲਕਾਤਾ 'ਚ ਐਨਸੀਬੀ ਵੱਲੋਂ ਕਰੀਬ 31,000 ਕਿਲੋ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ ਹਨ। 

SHARE ARTICLE

ਏਜੰਸੀ

Advertisement

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM

ਚਮਕੀਲਾ ਗੰਦੇ ਗੀਤਾਂ ਕਾਰਨ ਮਰਿਆ, ਪਰ ਬਾਕੀ ਕਿਵੇਂ ਬੱਚ ਗਏ? ਪਾਸ਼ ਦਾ ਕੀ ਕਸੂਰ ਸੀ...

20 Apr 2024 9:49 AM
Advertisement