ਤੇਜ਼ ਰਫ਼ਤਾਰ ਕੈਂਟਰ ਨੇ ਮਾਰੀ ਮੋਟਰਸਾਈਕਲ ਸਵਾਰ ਨੂੰ ਟੱਕਰ
ਖੰਨਾ : ਖੰਨਾ 'ਚ ਕੈਂਟਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਰਾਹੋਂ ਰੋਡ 'ਤੇ ਲੱਖੋਵਾਲ ਪੈਟਰੋਲ ਪੰਪ ਨੇੜੇ ਵਾਪਰਿਆ। ਹਾਦਸੇ ਦਾ ਕਾਰਨ ਤੇਜ਼ ਰਫ਼ਤਾਰ ਦੱਸਿਆ ਜਾ ਰਿਹਾ ਹੈ। ਕੈਂਟਰ ਦੀ ਟੱਕਰ ਤੋਂ ਬਾਅਦ ਬਾਈਕ ਸਵਾਰ ਦੀ ਹਾਲਤ ਦੇਖ ਕੇ ਦੋਸ਼ੀ ਚਾਲਕ ਆਪਣਾ ਕੈਂਟਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਦੇ ਨਾਲ ਹੀ ਆਸ-ਪਾਸ ਦੇ ਲੋਕਾਂ ਨੇ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ, ਉਦੋਂ ਤਕ ਉਸ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਭਾਰੀ ਬਾਰਸ਼ ਦੀ ਚੇਤਾਵਨੀ
ਮ੍ਰਿਤਕ ਦੀ ਪਛਾਣ 20 ਸਾਲਾ ਬਿੱਟੂ ਵਾਸੀ ਪਿੰਡ ਬਲੀਬੇਗ ਵਜੋਂ ਹੋਈ ਹੈ। ਬਿੱਟੂ ਦੇ ਪਿਤਾ ਡਬਲੂ ਨੇ ਦਸਿਆ ਕਿ ਉਸ ਦਾ ਲੜਕਾ ਮੋਟਰਸਾਈਕਲ ’ਤੇ ਜਾ ਰਿਹਾ ਸੀ। ਪੈਟਰੋਲ ਪੰਪ ਨੇੜੇ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਕੈਂਟਰ ਨੇ ਉਸ ਦੇ ਲੜਕੇ ਨੂੰ ਟੱਕਰ ਮਾਰ ਦਿਤੀ। ਕੈਂਟਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਡਰਾਈਵਰ ਉਸ ਨੂੰ ਰੋਕ ਨਹੀਂ ਸਕਿਆ।
ਇਹ ਵੀ ਪੜ੍ਹੋ: ‘ਬਵਾਲ’ ਫਿਲਮ ’ਤੇ ਪੈਦਾ ਹੋਇਆ ਵਿਵਾਦ, ਯਹੂਦੀ ਨਸਲਕੁਸ਼ੀ ਨੂੰ ‘ਮਾਮੂਲੀ ਦੱਸਣ’ ਤੋਂ ਇਜ਼ਰਾਈਲ ਹੋਇਆ ਨਾਰਾਜ਼
ਉਸ ਦੇ ਪੁੱਤਰ ਦੇ ਸਿਰ 'ਤੇ ਗੰਭੀਰ ਸੱਟ ਦੇ ਨਾਲ-ਨਾਲ ਸਰੀਰ 'ਤੇ ਕਈ ਹੋਰ ਗੰਭੀਰ ਸੱਟਾਂ ਲੱਗੀਆਂ ਹਨ। ਜਦੋਂ ਤਕ ਜ਼ਖ਼ਮੀ ਨੌਜੁਆਨ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ, ਉਦੋਂ ਤਕ ਉਸ ਦੀ ਮੌਤ ਹੋ ਚੁੱਕੀ ਸੀ। ਪਰਵਾਰ ਨੇ ਪੁਲਿਸ ਨੂੰ ਇਨਸਾਫ਼ ਦੀ ਗੁਹਾਰ ਲਗਾਈ ਹੈ।
ਉਧਰ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਬਲਕਾਰ ਸਿੰਘ ਨੇ ਦਸਿਆ ਕਿ ਹਾਦਸੇ ਤੋਂ ਬਾਅਦ ਲੋਕ ਇਕੱਠੇ ਹੋ ਗਏ। ਭੀੜ ਦਾ ਫਾਇਦਾ ਚੁਕਦਿਆਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਕੈਂਟਰ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਲਿਆ ਹੈ। ਮੁਲਜ਼ਮ ਦੀ ਪਛਾਣ ਸਾਬਰ ਖਾਨ ਵਜੋਂ ਹੋਈ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਮੁਲਜ਼ਮ ਡਰਾਈਵਰ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।