ਖ਼ਬਰਾਂ |

ਤਾਜ਼ਾ |

ਮੋਗਾ 'ਚ ਗੁੰਡਾਗਰਦੀ ਦਾ ਨੰਗਾ ਨਾਚ, ਆਪਸ ਵਿਚ ਭਿੜੀਆਂ ਦੋ ਧਿਰਾਂ, ਹੋਇਆ ਖੂਨ ਖਰਾਬਾ

By : GAGANDEEP

Published : Jul 30, 2023, 4:13 pm IST
Updated : Jul 30, 2023, 7:35 pm IST
SHARE ARTICLE
photo
photo

ਪੁਲਿਸ ਨੇ 3 ਲੋਕਾਂ ਨੂੰ ਹਿਰਾਸਤ 'ਚ ਲਿਆ

 

ਮੋਗਾ: ਮੋਗਾ 'ਚ ਅੱਜ ਸਵੇਰੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਜਿਥੇ ਕੁਝ ਨੌਜਵਾਨਾਂ ਦੀ ਕਾਫੀ ਲੜਾਈ ਹੋਈ ਅਤੇ ਇਹ ਸਾਰੀ ਘਟਨਾ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਹ ਘਟਨਾ ਮੋਗਾ ਦੇ ਮੇਨ ਚੌਕ ਦੀ ਹੈ, ਜਿਥੇ ਇਹ ਘਟਨਾ ਵਾਪਰੀ ਉਥੋਂ ਕੁਝ ਕਦਮਾਂ ਦੀ ਦੂਰੀ 'ਤੇ ਪੁਲਿਸ ਸਟੇਸ਼ਨ ਹੈ। ਦੋਵਾਂ ਧਿਰਾਂ ਵਲੋਂ ਜੰਮ ਕੇ ਖੂਨ-ਖਰਾਬਾ ਕੀਤਾ ਗਿਆ। ਇਸ ਝੜਪ ਵਿਚ ਕਈ ਨੌਜਵਾਨ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ: ਝੋਨੇ ਦੀ ਮੁੜ ਬਿਜਾਈ ਸੰਭਵ ਨਾ ਹੋਵੇ ਤਾਂ ਬਦਲਵੀਆਂ ਫਸਲਾਂ ਉਗਾਉਣ ਪੰਜਾਬ ਦੇ ਕਿਸਾਨ : ਖੇਤੀ ਮਾਹਰ

ਪੁਲਿਸ ਦੇ ਜਾਂਚ ਅਧਿਕਾਰੀ ਨੇ ਦਸਿਆ ਕਿ ਅੱਜ ਸਵੇਰੇ ਦੋ ਗੁੱਟਾਂ ਦੀ ਆਪਸ ਵਿਚ ਝੜਪ ਹੋ ਗਈ। ਅਸੀਂ 3 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ। ਸ਼ਰੇਆਮ ਨੌਜਵਾਨਾਂ ਵਿਚਾਲੇ ਹੋ ਰਹੀ ਕੁੱਟਮਾਰ ਦੇਖ ਕੇ ਨੇੜੇ ਖੜ੍ਹੇ ਲੋਕ ਵੀ ਸਹਿਮ ਗਏ।

ਇਹ ਵੀ ਪੜ੍ਹੋ: ਦਿੱਲੀ 'ਚ ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਚਾਰੇ ਪਾਸੇ ਹੋਇਆ ਧੂੰਆਂ ਹੀ ਧੂੰਆਂ 

ਇਸ ਵਾਰਦਾਤ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਧਿਰ ਦੇ ਨੌਜਵਾਨ ਹੱਥ ਵਿਚ ਲੱਕੜ ਦੇ ਬਾਲੇ ਫੜ ਕੇ ਸੜਕ ਦੇ ਵਿਚਕਾਰ ਹੀ ਕੁੱਝ ਨੌਜਵਾਨਾਂ ਦੀ ਕੁੱਟਮਾਰ ਕਰ ਰਹੇ ਹਨ।

ਦਿਨ ਦਿਹਾੜੇ ਵਾਪਰੀ ਘਟਨਾ ਮੋਗਾ ਦੇ ਬੱਸ ਸਟੈਂਡ ਦਾ ਕੋਈ ਪਹਿਲਾ ਮਾਮਲਾ ਨਹੀਂ ਹੈ। ਹਰ ਰੋਜ਼ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆਉਂਦੀ ਰਹਿੰਦੀ ਹੈ। ਦੂਜੇ ਪਾਸੇ ਅੱਜ ਦੀ ਘਟਨਾ ਨੇ ਲੋਕਾਂ ਨੂੰ ਦਹਿਸ਼ਤ ਵਿਚ ਪਾ ਦਿਤੀ ਹੈ। 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement