ਮਨਪ੍ਰੀਤ ਬਾਦਲ ਨੇ ਜੋ-ਜੋ ਤੋਂ ਜੋ ਵੀ ਕਰਵਾਇਆ ਮੈਂ ਉਸ ਦਾ ਸਾਰਾ ਹਿਸਾਬ ਲਵਾਂਗਾ -  ਮੁੱਖ ਮੰਤਰੀ ਭਗਵੰਤ ਮਾਨ
Published : Jul 30, 2023, 8:06 pm IST
Updated : Jul 30, 2023, 8:06 pm IST
SHARE ARTICLE
Manpreet Badal, Bhagwant Mann
Manpreet Badal, Bhagwant Mann

ਮੁੱਖ ਮੰਤਰੀ ਨੇ ਭਾਜਪਾ ਆਗੂ ਨੂੰ ਯਾਦ ਦਿਵਾਇਆ ਕਿ ਅਦਾਕਾਰੀ ਉਨ੍ਹਾਂ ਦਾ ਪੇਸ਼ਾ ਹੈ ਜਿਸ ਨੇ ਉਨ੍ਹਾਂ ਨੂੰ ਲੋਕਾਂ ਵਿਚ ਹਰਮਨ ਪਿਆਰਾ ਬਣਾਇਆ ਹੈ।

ਮੁਹਾਲੀ - ਅੱਜ ਹੈੱਡਮਾਸਟਰਾਂ ਨੂੰ ਹਰੀ ਝੰਡੀ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਮਨਪ੍ਰੀਤ ਬਾਦਲ 'ਤੇ ਤੰਜ਼ ਕੱਸਿਆ। ਪੱਤਰਕਾਰਾਂ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਬਿਆਨ 'ਤੇ ਟਿੱਪਣੀ ਕਰਨ ਲਈ ਪੁੱਛੇ ਜਾਣ 'ਤੇ ਮੁੱਖ ਮੰਤਰੀ ਨੇ ਭਾਜਪਾ ਆਗੂ ਨੂੰ ਯਾਦ ਦਿਵਾਇਆ ਕਿ ਅਦਾਕਾਰੀ ਉਨ੍ਹਾਂ ਦਾ ਪੇਸ਼ਾ ਹੈ ਜਿਸ ਨੇ ਉਨ੍ਹਾਂ ਨੂੰ ਲੋਕਾਂ ਵਿਚ ਹਰਮਨ ਪਿਆਰਾ ਬਣਾਇਆ ਹੈ।

ਉਨ੍ਹਾਂ ਕਿਹਾ ਕਿ ਜਦੋਂ ਉਹ ਆਪਣੇ ਕਰੀਅਰ ਦੇ ਸਿਖ਼ਰ ਉੱਤੇ ਸੂਬੇ ਦੀ ਸੇਵਾ ਲਈ ਪੀ.ਪੀ.ਪੀ. ਵਿਚ ਸ਼ਾਮਲ ਹੋਏ ਸਨ ਤਾਂ ਮਨਪ੍ਰੀਤ ਨੇ ਉਨ੍ਹਾਂ ਦੀ ਇੱਕ 'ਮਹਾਨ ਸ਼ਖ਼ਸੀਅਤ' ਦੇ ਤੌਰ 'ਤੇ ਪ੍ਰਸ਼ੰਸਾ ਕੀਤੀ ਸੀ ਭਗਵੰਤ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਅੱਜ ਜਦੋਂ ਸਾਬਕਾ ਵਿੱਤ ਮੰਤਰੀ ਨੂੰ ਉਸ ਦੇ ਮੌਕਾਪ੍ਰਸਤ ਪੈਂਤੜਿਆਂ ਕਾਰਨ ਲੋਕਾਂ ਨੇ ਨਕਾਰ ਦਿੱਤਾ ਹੈ ਤਾਂ ਹੁਣ ਉਹ, ਉਨ੍ਹਾਂ ਵਿਚ ਨੁਕਸ ਕੱਢ ਰਹੇ ਹਨ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਉਹ ਸਾਬਕਾ ਮੰਤਰੀ ਦੇ ਆਪਣੇ ਵਾਹਨ ਨੂੰ ਖ਼ੁਦ ਚਲਾਉਣ ਅਤੇ ਟੋਲ ਟੈਕਸ ਅਦਾ ਕਰਨ ਦੀਆਂ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਜਦਕਿ ਅਸਲ ਵਿਚ ਉਨ੍ਹਾਂ ਨੇ ਜਨਤਾ ਦੀ ਭਲਾਈ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਉਹ ਬੇਸ਼ਰਮ ਲੋਕ ਹਨ, ਜਿਨ੍ਹਾਂ ਨੇ ਸੂਬੇ ਦੇ ਖਜ਼ਾਨੇ ਦੀ ਅੰਨ੍ਹੇਵਾਹ ਲੁੱਟ ਕੀਤੀ ਹੈ, ਜਿਸ ਦੇ ਚਲਦਿਆਂ ਲੋਕਾਂ ਨੇ ਇਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਆਪਣੇ ਕੀਤੇ ਗਏ ਕੁਕਰਮਾਂ ਲਈ ਜਵਾਬਦੇਹ ਬਣਾਉਂਦਿਆਂ ਇਕ-ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ।

ਮੁੱਖ ਮੰਤਰੀ ਨੇ ਤੰਜ਼ ਕੱਸਦਿਆਂ ਕਿਹਾ ਕਿ ਮਨਪ੍ਰੀਤ ਬਾਦਲ ਨੇ ਜੋ-ਜੋ ਤੋਂ ਜੋ ਵੀ ਕਰਵਾਇਆ ਉਸ ਦਾ ਹਿਸਾਬ ਜ਼ਰੂਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਕਿਸੇ ਨੇ ਪੰਜਾਬ ਦੇ ਖ਼ਜ਼ਾਨੇ ਵਿਚੋਂ ਇੱਕ ਰੁਪਿਆ ਵੀ ਆਪਣੇ ਨਿੱਜੀ ਮਨਸੂਬਿਆਂ, ਮਿੱਤਰਾਂ ਅਤੇ ਚਮਚਿਆਂ ਲਈ ਵਰਤਿਆ ਹੈ ਤਾਂ ਮੈਂ ਹਰ ਇੱਕ ਦਾ ਹਿਸਾਬ ਲਵਾਂਗਾ। ਉਸ ਨੇ ਤਾਅਨਾ ਮਾਰਦੇ ਹੋਏ ਕਿਹਾ ਕਿ ਕਿਸੇ ਦਾ ਅੱਜ ਹੋ ਜਾਵੇਗਾ ਤੇ ਕਿਸੇ ਦਾ ਕੱਲ੍ਹ ਪਰ ਹੋਵੇਗਾ ਜ਼ਰੂਰ। 

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮਨਪ੍ਰੀਤ ਬਾਦਲ ਨੇ ਸੀ.ਐਮ. ਮਾਨ ਦੀ ਪੁਰਾਣੀ ਵੀਡੀਓ ਸਾਂਝੀ ਕਰ ਕੇ ਤੰਜ਼ ਕੱਸਿਆ ਸੀ ਜਿਸ ਦਾ ਜਵਾਬ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਡਰੋਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਡਰੋਨਾਂ ਦੀ ਵਰਤੋਂ ਹੁਣ ਸਰਹੱਦ ਪਾਰੋਂ ਹਥਿਆਰਾਂ/ਹੈਰੋਇਨ/ਵਿਸਫੋਟਕਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਡਰੋਨਾਂ ਦੀ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਬਣਾਉਣ ਦੀ ਅਪੀਲ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਰਜਿਸਟ੍ਰੇਸ਼ਨ ਵਾਂਗ ਇਸ ਨੂੰ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਇਨ੍ਹਾਂ ਰਾਹੀਂ ਹੋ ਰਹੀ ਨਸ਼ਾ ਤਸਕਰੀ ਨੂੰ ਠੱਲ੍ਹ ਪਾਈ ਜਾ ਸਕੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement