
ਸ਼ਾਤਰੀ ਨਗਰ ਵਿਚ ਇਕ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਹੋਈ ਕਾਰਵਾਈ
ਲੁਧਿਆਣਾ: ਕਈ ਮਾਮਲਿਆਂ ਵਿਚ ਭਗੌੜੇ ਗੈਂਗਸਟਰ ਪੁਨੀਤ ਬੈਂਸ ਨੂੰ ਸੀ.ਆਈ.ਏ.-2 ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਸਿਆ ਜਾ ਰਿਹਾ ਹੈ ਕਿ ਪੁਨੀਤ ਬੈਂਸ ਅਮਰਨਾਥ ਯਾਤਰਾ 'ਤੇ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਨੇ ਉਸ ਨੂੰ ਅੱਧ ਵਿਚਕਾਰ ਹੀ ਫੜ ਲਿਆ। ਪੁਲਿਸ ਨੇ ਪੁਨੀਤ ਨੂੰ ਸ਼ਾਸਤਰੀ ਨਗਰ ਸਥਿਤ ਇਕ ਘਰ 'ਤੇ ਗੋਲੀ ਚਲਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਕਾਫੀ ਸਮੇਂ ਤੋਂ ਪੁਲਿਸ ਉਸ ਦੀ ਭਾਲ ਕਰ ਰਹੀ ਸੀ।
ਇਹ ਵੀ ਪੜ੍ਹੋ: ਦਿੱਲੀ 'ਚ ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਚਾਰੇ ਪਾਸੇ ਹੋਇਆ ਧੂੰਆਂ ਹੀ ਧੂੰਆਂ
ਪੁਲਿਸ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਰੋਪੜ ਰਾਹੀਂ ਸ੍ਰੀ ਅਮਰਨਾਥ ਯਾਤਰਾ 'ਤੇ ਜਾਣ ਦੀ ਤਿਆਰੀ ਕਰ ਰਿਹਾ ਹੈ। ਮੁਲਜ਼ਮ ਦੀ ਲੋਕੇਸ਼ਨ ਟਰੇਸ ਕਰਦਿਆਂ ਪੁਲਿਸ ਨੇ ਉਸ ਦਾ ਪਿੱਛਾ ਕੀਤਾ ਅਤੇ ਟਾਂਡਾ ਨੇੜਿਉਂ ਉਸ ਨੂੰ ਕਾਬੂ ਕਰ ਲਿਆ। ਪੁਲਿਸ ਨੇ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਉਸ ਦਾ 3 ਦਿਨ ਦਾ ਰਿਮਾਂਡ ਲੈ ਲਿਆ ਹੈ।
ਇਹ ਵੀ ਪੜ੍ਹੋ: ਰੂਸ-ਯੂਕਰੇਨ ਜੰਗ ਵਿਚਕਾਰ ਸਾਊਦੀ ਅਰਬ ਅਗਸਤ ’ਚ ਸ਼ਾਂਤੀ ਵਾਰਤਾ ਦੀ ਮੇਜ਼ਬਾਨੀ ਕਰੇਗਾ
ਪੁਲਿਸ ਬੈਂਸ ਦੇ ਹੋਰ ਸਾਥੀਆਂ ਦੀ ਭਾਲ ਵਿਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਪੁਨੀਤ ਬੈਂਸ ਅਤੇ ਸ਼ੁਭਮ ਮੋਟਾ ਗੈਂਗ ਦੀ ਆਪਸ 'ਚ ਕਾਫੀ ਤਕਰਾਰ ਚੱਲ ਰਹੀ ਹੈ। ਇਸ ਕਾਰਨ ਪੁਲਿਸ ਵਲੋਂ ਦੋਵਾਂ ਗਰੁੱਪਾਂ ਦੇ ਵੱਖ-ਵੱਖ ਮਾਮਲਿਆਂ ਵਿਚ ਫਰਾਰ ਹੋਏ ਬਦਮਾਸ਼ਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।