ਪਿੰਡ ਮੂਸਾ 'ਚ ਡਿੱਗੀ ਗਰੀਬ ਪ੍ਰਵਾਰ ਦੇ ਮਕਾਨ ਦੀ ਛੱਤ

By : KOMALJEET

Published : Jul 30, 2023, 10:26 am IST
Updated : Jul 30, 2023, 10:26 am IST
SHARE ARTICLE
Rani kaur (file photo)
Rani kaur (file photo)

ਪਤਨੀ ਦੀ ਮੌਤ ਅਤੇ ਪਤੀ ਗੰਭੀਰ ਜ਼ਖ਼ਮੀ 

ਮਾਨਸਾ : ਪਿੰਡ ਮੂਸਾ ਤੋਂ ਇਕ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਇਥੇ ਇਕ ਗਰੀਬ ਪ੍ਰਵਾਰ ਦੇ ਮਕਾਨ ਦੀ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਵਿਚ ਪਤਨੀ ਦੀ ਮੌਤ ਹੋ ਗਈ ਜਦਕਿ ਪਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ।

ਇਹ ਵੀ ਪੜ੍ਹੋ: ਨਿਊਯਾਰਕ 'ਚ ਸਿੱਖ ਪੁਲਿਸ ਮੁਲਾਜ਼ਮ ਨੂੰ ਦਾੜ੍ਹੀ ਵਧਾਉਣ ਤੋਂ ਰੋਕਿਆ, ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਤਾਇਆ ਰੋਸ

ਮ੍ਰਿਤਕ ਔਰਤ ਦੀ ਪਛਾਣ 45 ਸਾਲਾ ਰਾਣੀ ਕੌਰ ਦੇ ਰੂਪ ਵਿਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਵਾਪਰਤ ਤੋਂ ਕੁਝ ਸਮਾਂ ਪਹਿਲਾਂ ਬੱਚਾ ਬਾਹਰ ਚਲਾ ਗਿਆ ਸੀ ਜਿਸ ਕਾਰਨ ਉਹ ਬਚ ਗਿਆ ਹੈ। ਉਧਰ ਜ਼ਖ਼ਮੀ ਨੂੰ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਖੰਨਾ ਵਿਖੇ ਵਾਪਰੇ ਸੜਕ ਹਾਦਸੇ ਨੇ ਲਈ ਨੌਜੁਆਨ ਦੀ ਜਾਨ 

ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਪ੍ਰਵਾਰ ਮਜ਼ਦੂਰੀ ਕਰ ਕੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਆਰਥਿਕ ਤੰਗੀ ਹੋਣ ਕਾਰਨ ਇੱਕੋ ਕਮਰੇ ਵਿਚ ਰਹੇ ਰਹੇ ਇਸ ਪ੍ਰਵਾਰ 'ਤੇ ਉਸ ਵੇਲੇ ਦੁਖਾਂ ਦਾ ਪਹਾੜ ਟੁੱਟ ਪਿਆ ਜਦੋਂ ਘਰ ਦੀ ਛੱਤ ਅਚਾਨਕ ਡਿੱਗਣ ਕਾਰਨ ਦੋਵੇਂ ਜੀਅ ਮਲਬੇ ਹੇਠਾਂ ਦੱਬ ਗਏ। ਇਸ ਵਿਚ ਪਤਨੀ ਦੀ ਮੌਤ ਹੋ ਗਈ ਜਦਕਿ ਪਤੀ ਦਾ ਹਸਪਤਾਲ ਵਿਚ ਇਲਾਜ ਚਲ ਰਿਹਾ ਹੈ।

ਸਿੱਧੂ ਮੂਸੇਵਾਲਾ ਦੇ ਪਿੰਡ ਤੜਕੇ ਵਾਪਰਿਆ ਵੱਡਾ ਹਾਦਸਾ, ਔਰਤ ਦੀ ਮੌਤ ਤੇ ਪਤੀ ਜ਼ਿੰਦਗੀ ਦੀ ਹਸਪਤਾਲ 'ਚ ਲੜ ਰਿਹਾ ਲੜਾਈ

 

Tags: death, injured, police

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement