Punjab News : 'ਆਪ' ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਚਾਲੇ ਹੰਕਾਰ ਦੇ ਟਕਰਾਅ ਨੇ ਪੰਜਾਬੀਆਂ ਨੂੰ ਖ਼ਤਰੇ 'ਚ ਪਾਇਆ : ਬਾਜਵਾ
Published : Jul 30, 2024, 5:18 pm IST
Updated : Jul 30, 2024, 5:21 pm IST
SHARE ARTICLE
 Pratap Singh Bajwa
Pratap Singh Bajwa

ਬਾਜਵਾ ਨੇ ਕਿਹਾ ਕਿ ਦੋਵੇਂ ਸੱਤਾਧਾਰੀ ਪਾਰਟੀਆਂ ਨੂੰ ਪੰਜਾਬੀਆਂ ਦੀ ਬਿਹਤਰੀ ਲਈ ਅੱਗੇ ਵਧਣਾ ਚਾਹੀਦਾ ਹੈ

Punjab News : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਦਾਅ 'ਤੇ ਲਗਾਉਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ।

ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਪ੍ਰਧਾਨ ਮੰਤਰੀ ਸਕੂਲ ਫ਼ਾਰ ਰਾਈਜ਼ਿੰਗ ਇੰਡੀਆ (ਪੀ.ਐੱਮ. ਸ਼੍ਰੀ) ਸਕੀਮ ਨੂੰ ਲਾਗੂ ਕਰਨ ਦੀ ਇੱਛਾ ਜ਼ਾਹਿਰ ਕੀਤੀ ਹੈ, ਜਿਸ ਤੋਂ ਕੁਝ ਦਿਨ ਪਹਿਲਾਂ ਕੇਂਦਰੀ ਸਿੱਖਿਆ ਮੰਤਰਾਲੇ ਨੇ ਸੂਬੇ ਨੂੰ ਸਰਵ ਸਿੱਖਿਆ ਅਭਿਆਨ (ਐਸ.ਐਸ.ਏ.) ਤਹਿਤ ਫ਼ੰਡਾਂ ਨੂੰ ਬੰਦ ਕਰ ਦਿੱਤਾ ਸੀ ਕਿਉਂਕਿ ਪੰਜਾਬ ਸਰਕਾਰ ਨੇ ਸਕੂਲ ਅਪਗ੍ਰੇਡ 'ਚ ਵਿੱਚ ਹਿੱਸਾ ਲੈਣ ਤੋਂ ਮਨਾ ਕਰ ਦਿੱਤਾ ਸੀ।  

ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਅਫਸੋਸਜਨਕ ਹੈ ਕਿ ਸੂਬਾ ਅਤੇ ਕੇਂਦਰ ਸਰਕਾਰ ਵਿਚਾਲੇ ਹੰਕਾਰ ਦਾ ਟਕਰਾਅ ਪੰਜਾਬੀ ਵਿਦਿਆਰਥੀਆਂ ਦੀ ਸਿੱਖਿਆ ਨੂੰ ਖ਼ਤਰੇ ਵਿਚ ਪਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਦੋਵੇਂ ਸੱਤਾਧਾਰੀ ਪਾਰਟੀਆਂ ਨੂੰ ਪੰਜਾਬੀਆਂ ਦੀ ਬਿਹਤਰੀ ਲਈ ਅੱਗੇ ਵਧਣਾ ਚਾਹੀਦਾ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਸ ਨਾਲ ਪੰਜਾਬ ਨੂੰ ਹੁਣ ਐਸਐਸਏ ਤਹਿਤ 515 ਕਰੋੜ ਰੁਪਏ ਮਿਲਣ ਦੀ ਉਮੀਦ ਹੈ। ਹਾਲਾਂਕਿ, ਕੇਂਦਰ ਸਰਕਾਰ ਨੇ ਅਜੇ ਤੱਕ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਤਹਿਤ 600 ਕਰੋੜ ਰੁਪਏ ਅਤੇ ਪੇਂਡੂ ਵਿਕਾਸ ਫ਼ੰਡ (ਆਰਡੀਐਫ) ਤਹਿਤ 7000 ਕਰੋੜ ਰੁਪਏ ਜਾਰੀ ਨਹੀਂ ਕੀਤੇ ਹਨ।

ਬਾਜਵਾ ਨੇ ਕਿਹਾ ਕਿ ਮੈਂ ਪੰਜਾਬ ਦੀ 'ਆਪ' ਸਰਕਾਰ ਨੂੰ ਜ਼ੋਰ ਦੇ ਕੇ ਕਹਿੰਦਾ ਹਾਂ ਕਿ ਉਹ ਆਪਣੀ ਹਉਮੈ ਨੂੰ ਇੱਕ ਪਾਸੇ ਰੱਖ ਕੇ ਕੇਂਦਰੀ ਸਿਹਤ ਮੰਤਰਾਲੇ ਦੇ ਨਿਯਮਾਂ ਦੀ ਪਾਲਨਾ ਕਰੇ ਤਾਂ ਜੋ ਪੰਜਾਬੀਆਂ ਦੇ ਲਾਭ ਲਈ ਐਨਐਚਐਮ ਤਹਿਤ ਫ਼ੰਡ ਜਾਰੀ ਕੀਤੇ ਜਾ ਸਕਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement