Punjab Weather News: ਪੰਜਾਬ ਦੇ ਇਨ੍ਹਾਂ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ
Published : Jul 30, 2024, 8:24 am IST
Updated : Jul 30, 2024, 8:24 am IST
SHARE ARTICLE
 Yellow alert of rain in 5 districts of Punjab
Yellow alert of rain in 5 districts of Punjab

Punjab Weather News: 2 ਅਗਸਤ ਤੱਕ ਚੰਗੀ ਬਾਰਿਸ਼ ਦੀ ਸੰਭਾਵਨਾ

 

Punjab Weather News: ਪੰਜਾਬ ਵਿੱਚ ਸੋਮਵਾਰ ਨੂੰ ਮੌਸਮ ਵਿੱਚ ਹਲਕੀ ਤਬਦੀਲੀ ਤੋਂ ਬਾਅਦ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਸੂਬੇ ਦੇ ਵੱਧ ਤੋਂ ਵੱਧ ਔਸਤ ਤਾਪਮਾਨ ਵਿੱਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਅਤੇ ਅਗਲੇ 3 ਦਿਨਾਂ ਤੱਕ ਮੀਂਹ ਨੂੰ ਲੈ ਕੇ ਅਲਰਟ ਰਹੇਗਾ। ਅੰਦਾਜ਼ਾ ਹੈ ਕਿ ਇਨ੍ਹਾਂ ਚਾਰ ਦਿਨਾਂ 'ਚ ਚੰਗੀ ਬਾਰਿਸ਼ ਹੋ ਸਕਦੀ ਹੈ।

ਪੜ੍ਹੋ ਇਹ ਖ਼ਬਰ :  Haryana News: ‘ਰੂਸੀ ਫ਼ੌਜ ’ਚ ਯੂਕਰੇਨ ਵਿਰੁਧ ਲੜਨ ਲਈ ਭੇਜੇ ਗਏ’ ਹਰਿਆਣਾ ਦੇ ਨੌਜੁਆਨ ਦੀ ਮੌਤ

ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਪੜ੍ਹੋ ਇਹ ਖ਼ਬਰ :  Panthak News: ‘ਜਥੇਦਾਰ ਨੂੰ ਵਿਦੇਸ਼ ਜਾਣ ਦੀ ਥਾਂ ਸਿੱਖ ਪੰਥ ਦਾ ਮਸਲਾ ਸੁਲਝਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਾਜ਼ਰ ਰਹਿਣਾ ਚਾਹੀਦਾ ਸੀ’

ਬੁੱਧਵਾਰ ਨੂੰ ਪੰਜਾਬ ਦੇ 7 ਜ਼ਿਲ੍ਹਿਆਂ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 9 ਜ਼ਿਲ੍ਹਿਆਂ 'ਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਸਰਗਰਮ ਮਾਨਸੂਨ ਅਤੇ ਪੱਛਮੀ ਗੜਬੜੀ ਦੇ ਕਾਰਨ, ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿੱਚ ਮੀਂਹ ਦੀ ਸੰਭਾਵਨਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੰਜਾਬ ਦਾ ਤਾਪਮਾਨ ਲਗਾਤਾਰ 5 ਦਿਨਾਂ ਤੋਂ 40 ਡਿਗਰੀ ਦੇ ਆਸ-ਪਾਸ ਜਾ ਰਿਹਾ ਹੈ। ਬਠਿੰਡਾ ਦਾ ਤਾਪਮਾਨ ਇੱਕ ਵਾਰ ਫਿਰ 39.8 ਡਿਗਰੀ ਦਰਜ ਕੀਤਾ ਗਿਆ। ਜਦਕਿ ਮੋਹਾਲੀ ਦਾ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਵਿੱਚ 1 ਮਿਲੀਮੀਟਰ ਅਤੇ ਪਠਾਨਕੋਟ ਵਿੱਚ 4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

(For more Punjabi news apart from Yellow alert of rain in 5 districts of Punjab, stay tuned to Rozana Spokesman)

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement