Nawanshahr News : 4 ਭੈਣਾਂ ਦੇ ਇਕਲੌਤੇ ਭਰਾ ਦੀ ਅਮਰੀਕਾ 'ਚ ਮੌਤ , ਅਣਪਛਾਤੇ ਵਾਹਨ ਨੇ ਮਾਰੀ ਟੱਕਰ
Published : Jul 30, 2024, 10:48 pm IST
Updated : Jul 30, 2024, 10:48 pm IST
SHARE ARTICLE
 Punjabi young man  died in America
Punjabi young man died in America

2016 'ਚ ਗਿਆ ਸੀ ਵਿਦੇਸ਼

Nawanshahr News : ਨਵਾਂਸ਼ਹਿਰ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਹੈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਦੋਸਤਾਂ ਨੇ ਪਰਿਵਾਰ ਵਾਲਿਆਂ ਨੂੰ  ਇਸ ਘਟਨਾ ਦੀ ਜਾਣਕਾਰੀ ਦਿੱਤੀ। 

ਮ੍ਰਿਤਕ ਰੋਹਿਤ ਸ਼ਰਮਾ (25) ਦੇ ਪਿਤਾ ਰਾਮ ਮੂਰਤੀ ਸ਼ਰਮਾ ,ਰੇਲਵੇ ਰੋਡ ਵਾਸੀ ਬੰਗਾ ,ਜ਼ਿਲ੍ਹਾ ਨਵਾਂਸ਼ਹਿਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਪੁੱਤਰ 2015 ਵਿਚ ਆਸਟ੍ਰੇਲੀਆ ਗਿਆ ਸੀ, ਜਿਥੋਂ 2016 ਵਿਚ ਉਹ ਯੂ.ਕੇ. ਚਲਾ ਗਿਆ। ਕਾਫੀ ਸਾਲ ਯੂ.ਕੇ. ਰਹਿਣ ਤੋਂ ਬਾਅਦ ਉਹ 2 ਸਾਲ ਪਹਿਲਾ ਕੈਨੇਡਾ ਗਿਆ ਸੀ ਅਤੇ ਹੁਣ ਚਾਰ ਮਹੀਨੇ ਪਹਿਲਾਂ ਹੀ ਆਪਣੇ ਦੋਸਤ ਕੋਲ ਅਮਰੀਕਾ ਚਲਾ ਗਿਆ ਸੀ।

25 ਜੁਲਾਈ ਨੂੰ ਅਮਰੀਕਾ ਰਹਿੰਦੇ ਦੋਸਤ ਸੁਰਿੰਦਰ ਕੁਮਾਰ ਨੇ ਫੋਨ ਕਰਕੇ ਦੱਸਿਆ ਕਿ ਉਸ ਦਾ ਲੜਕਾ ਕੰਮ ਤੋਂ ਘਰ ਆ ਰਿਹਾ ਸੀ। ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਹ ਖ਼ਬਰ ਸੁਣਦੇ ਹੀ ਉਨ੍ਹਾਂ ਦੇ ਪੈਰਾਂ ਹੇਠੋ ਜ਼ਮੀਨ ਖਿਸਕ ਗਈ।

ਰੋਹਿਤ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਰੋਹਿਤ ਦਾ ਅਮਰੀਕਾ ਵਿੱਚ ਉਸ ਦੇ ਰਿਸ਼ਤੇਦਾਰਾਂ ਵੱਲੋਂ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਪਿਤਾ ਨੇ ਪ੍ਰਸ਼ਾਸਨ ਅਤੇ ਭਾਰਤ ਸਰਕਾਰ ਨੂੰ ਉਸ ਦੇ ਮ੍ਰਿਤਕ ਪੁੱਤਰ ਦੀਆਂ ਅਸਥੀਆਂ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ। ਅਸਥੀਆਂ ਨੂੰ ਭਾਰਤ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਦੁਖਦ ਖ਼ਬਰ ਸੁਣਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement