Ghal kalanNews: ਮਾਂ ਨੇ ਭੁਗਤੀ ਪੁੱਤ ਦੇ ਪ੍ਰੇਮ ਵਿਆਹ ਦੀ ਸਜ਼ਾ, ਕੁੜੀ ਦੇ ਪ੍ਰਵਾਰ ਨੇ ਮੁੰਡੇ ਦੀ ਮਾਂ ਦੀ ਕੀਤੀ ਬੁਰੀ ਤਰ੍ਹਾਂ ਕੁੱਟਮਾਰ
Published : Jul 30, 2025, 12:53 pm IST
Updated : Jul 30, 2025, 12:53 pm IST
SHARE ARTICLE
Ghal kalan Moga News in punjabi
Ghal kalan Moga News in punjabi

Ghal kalanNews: ਪਿੰਡ ਦੇ ਸਰਪੰਚ ਨੇ ਪੀੜਤ ਪਰਿਵਾਰ ਦੇ ਘਰ ਨੂੰ ਲਗਾਇਆ ਜ਼ਿੰਦਾ

Ghal kalan Moga News in punjabi : ਮੋਗਾ ਦੇ ਪਿੰਡ ਘੱਲਕਲਾਂ ਵਿਖੇ ਇਕ ਤਾਲਿਬਾਨੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਹੋਇਆ ਇਹ ਕਿ ਇਕ ਪ੍ਰਵਾਰ ਦੇ ਨੌਜਵਾਨ ਪੁੱਤ ਨੇ ਪਿੰਡ ਦੀ ਹੀ ਇਕ ਲੜਕੀ ਨਾਲ ਪ੍ਰੇਮ ਵਿਆਹ ਕਰਵਾ ਲਿਆ ਤੇ ਉਸ ਤੋਂ ਬਾਅਦ ਜੋੜਾ ਭੱਜ ਗਿਆ। ਇਸ ਤੋਂ ਬਾਅਦ ਕੁੜੀ ਦੇ ਪ੍ਰਵਾਰ ਵਾਲਿਆਂ ਨੇ ਸਰਪੰਚ ਦੀ ਸ਼ਹਿ 'ਤੇ ਮੁੰਡੇ ਦੇ ਪ੍ਰਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ।

ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਜਿਸ ਵਿਚ ਦੇਖਿਆ ਜਾ ਰਿਹਾ ਹੈ ਕਿ ਕੁਝ ਔਰਤਾਂ ਲੜਕੇ ਦੀ ਮਾਂ ਦੇ ਵਾਲ ਫੜ੍ਹ ਕੇ ਕੁੱਟਮਾਰ ਕਰਦੀਆਂ ਨਜ਼ਰ ਆ ਰਹੀਆਂ ਹਨ। ਇਸ ਤੋਂ ਬਾਅਦ ਪੀੜਤ ਪ੍ਰਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਤੇ ਉਨ੍ਹਾਂ ਮੁਤਾਬਿਕ ਪੁਲਿਸ ਨੇ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ।

ਇਸ ਤੋਂ ਵੀ ਮਾੜੀ ਘਟਨਾ ਇਹ ਵਾਪਰੀ ਕਿ ਪਿੰਡ ਦੇ ਸਰਪੰਚ ਨੇ ਉਨ੍ਹਾਂ ਦੇ ਘਰ ਨੂੰ ਤਾਲਾ ਲਗਾ ਦਿੱਤਾ ਤੇ ਉਹ ਹੁਣ ਪੁਲਾਂ ਹੇਠਾਂ ਰਾਤਾਂ ਕੱਟਣ ਲਈ ਮਜਬੂਰ ਹੋ ਗਏ ਹਨ।  ਪੀੜਤ ਪ੍ਰਵਾਰ ਨੇ ਦੱਸਿਆ ਕਿ  ਪਿੰਡ ਵਿਚ ਉਨ੍ਹਾਂ ਨੂੰ ਵੜਨ ਨਹੀਂ ਦਿੱਤਾ ਜਾ ਰਿਹਾ।  ਲੜਕੇ ਦੀ ਮਾਂ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ  ਲੜਕੇ ਲੜਕੀ ਦੀ ਗਲਤੀ ਦੀ ਸਜ਼ਾ ਉਨ੍ਹਾਂ ਨੂੰ ਕਿਉਂ ਦਿੱਤੀ ਜਾ ਰਹੀ ਹੈ। ਜੇਕਰ ਉਨ੍ਹਾਂ ਦਾ ਕਸੂਰ ਹੈ ਤਾਂ ਸਜ਼ਾ ਦਿੱਤੀ ਜਾਵੇ ਪਰ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਮੁੰਡਾ ਕੁੜੀ ਦੋਵੇਂ ਬਾਲਗ ਹਨ ਤੇ ਪਿੰਡ ਤੋਂ ਬਾਹਰ ਰਹਿੰਦੇ ਹਨ।  ਪੁਲਿਸ ਦਾ ਪੱਖ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ। 

"(For more news apart from “Ghal kalan Moga News in punjabi , ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement