Patiala News : ਪਟਿਆਲਾ ਪੁਲਿਸ ਨੇ ਪਾਕਿਸਤਾਨੀ ਫੜਿਆ ਜਾਸੂਸ, 4 ਮੋਬਾਇਲ ਫੋਨ ਹੋਏ ਬਰਾਮਦ

By : BALJINDERK

Published : Jul 30, 2025, 3:10 pm IST
Updated : Jul 30, 2025, 3:10 pm IST
SHARE ARTICLE
ਭਾਰਤੀ ਫੌਜ ਦੀ ਖ਼ੁਫੀਆ ਜਾਣਕਾਰੀ ਪਾਕਿਸਤਾਨ ਭੇਜਦਾ ਸੀ ਗੁਰਪ੍ਰੀਤ ਸਿੰਘ
ਭਾਰਤੀ ਫੌਜ ਦੀ ਖ਼ੁਫੀਆ ਜਾਣਕਾਰੀ ਪਾਕਿਸਤਾਨ ਭੇਜਦਾ ਸੀ ਗੁਰਪ੍ਰੀਤ ਸਿੰਘ

Patiala News : ਭਾਰਤੀ ਫੌਜ ਦੀ ਖ਼ੁਫੀਆ ਜਾਣਕਾਰੀ ਪਾਕਿਸਤਾਨ ਭੇਜਦਾ ਸੀ ਗੁਰਪ੍ਰੀਤ ਸਿੰਘ

Patiala News in Punjabi : ਪਟਿਆਲਾ ਪੁਲਿਸ ਨੇ ਇਕ ਪਾਕਿਸਤਾਨੀ ਜਾਸੂਸ ਨੂੰ ਕਾਬੂ ਕੀਤਾ ਹੈ, ਜੋ ਭਾਰਤੀ ਫੌਜ ਦੀ ਖ਼ੁਫੀਆ ਜਾਣਕਾਰੀ ਪਾਕਿਸਤਾਨ ਭੇਜਦਾ ਸੀ। ਜਿਸ ਪਾਸੋਂ ਵੱਖ-ਵੱਖ ਕੰਪਨੀਆਂ ਦੇ 4 ਫ਼ੋਨ ਬਰਾਮਦ ਹੋਏ ਹਨ। ਜਿਸ ਦੀ ਪਛਾਣ ਗੁਰਪ੍ਰੀਤ ਸਿੰਘ (35 ਸਾਲ) ਵਾਸੀ ਭਾਰਸੋ ਵਜੋਂ ਹੋਈ ਹੈ। ਇਸ ਸੰਬੰਧੀ ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਪਿਛਲੇ ਡੇਢ ਸਾਲ ਤੋਂ ਮਿਲਟਰੀ ਸਟੇਸ਼ਨ ਦੀ ਜਾਣਕਾਰੀਆਂ ਪਾਕਿਸਤਾਨੀ ਏਜੰਸੀਆਂ ਨੂੰ ਭੇਜ ਰਿਹਾ ਸੀ। 

ਮੁਲਜ਼ਮ ਗੁਰਪ੍ਰੀਤ ਸਿੰਘ ਭਾਰਤ ਵਿਚ ਰਹਿ ਕੇ ਭਾਰਤ ਦੇ ਮਿਲਟਰੀ ਸਟੇਸ਼ਨ ਦੀਆਂ ਗਤੀਵਿਧੀਆਂ ਅਤੇ ਭਾਰਤ ਖ਼ਿਲਾਫ਼ ਪਾਕਿਸਤਾਨ ਵਿਚ ਬੈਠੇ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਜਾਣਕਾਰੀ ਦਿੰਦਾ ਸੀ। ਐਸ.ਐਸ.ਪੀ. ਨੇ ਦੱਸਿਆ ਕਿ ਦੋਸ਼ੀ ਗੁਰਪ੍ਰੀਤ ਸਿੰਘ "ਪੰਜਾਬੀ ਕੁੜੀ" ਨਾਮ ਦੀ ਆਈ.ਡੀ. ਤੋਂ ਪਾਕਿਸਤਾਨ ਦੀਆਂ ਏਜੰਸੀਆਂ ਨਾਲ ਗੱਲਬਾਤ ਕਰਦਾ ਸੀ, ਜਿਸ ਵਿਚ 'ਲਾਈਵਨ ਇਨ' ਕਰਾਚੀ ਪਾਕਿਸਤਾਨ ਲਿਖਿਆ ਹੋਇਆ ਹੈ।

ਮੁਲਜ਼ਮ ਗੁਰਪ੍ਰੀਤ ਸਿੰਘ ਨੇ ਆਪਣੇ ਨਾਮ 'ਤੇ ਦਸੰਬਰ 2024 ਵਿਚ ਸਿੰਮ, ਜਿਸ ਦਾ ਮੋਬਾਇਲ ਨੰਬਰ 76259-08993 ਜਾਰੀ ਕਰਵਾ ਕੇ ਆਪਣੇ ਉਕਤ ਨੰਬਰ ਵਟਸਐਪ ਐਕਟੀਵੇਸ਼ਨ ਕੋਡ ਉਸ ਕੁੜੀ, ਜੋ ਕਿ ਪਾਕਿਸਤਾਨ ਵਿਚ ਰਹਿੰਦੀ ਹੈ, ਨੂੰ ਦੇ ਦਿੱਤਾ ਸੀ, ਜੋ ਕਿ ਉੱਥੇ ਰਹਿ ਰਹੇ ਵਿਅਕਤੀ ਚਲਾ ਰਹੇ ਸਨ। ਹੁਣ ਵੀ ਦੋਸ਼ੀ ਗੁਰਪ੍ਰੀਤ ਸਿੰਘ ਵੱਖ-ਵੱਖ ਐਪਸ ਰਾਹੀਂ ਪਾਕਿਸਤਾਨੀ ਏਜੰਸੀਆਂ ਨਾਲ ਗੱਲਬਾਤ ਕਰਦਾ ਸੀ। ਇਹ ਵਿਅਕਤੀ ਸੈਂਟਰਲ ਏਜੰਸੀ ਦੀ ਰਡਾਰ 'ਤੇ ਵੀ ਸੀ। ਇਹ ਵਿਅਕਤੀ ਸਿਮ ਕਾਰਡ ਟੈਲੀਕੋਮ ਡਿਵਾਈਸ ਸੀਕਰੇਟ ਐਂਡ ਸੈਂਸੀਟਿਵ ਮਿਲਟਰੀ ਦੀ ਜਾਣਕਾਰੀ ਪਾਕਿਸਤਾਨ ਵਿਚ ਬੈਠੇ ਵਿਅਕਤੀਆਂ ਨੂੰ ਭੇਜਦਾ ਸੀ।

(For more news apart from  Patiala Police arrests Pakistani spy, 4 mobile phones recovered News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement