ਰਾਜ ਸਰਕਾਰ ਵਲੋਂ ਸੀਬੀਆਈ ਨੂੰ ਦਿਤੀ ਜਾਂਚ ਬਾਰੇ ਕਾਨੂੰਨੀ ਬੰਦਸ਼ਾਂ ਉਭਰਨੀਆਂ ਸ਼ੁਰੂ
Published : Aug 30, 2018, 9:58 am IST
Updated : Aug 30, 2018, 9:58 am IST
SHARE ARTICLE
Government Of Punjab
Government Of Punjab

ਪੰਜਾਬ ਸਰਕਾਰ ਵਲੋਂ ਮੰਗਲਵਾਰ ਨੂੰ ਵਰਖਾ ਰੁੱਤ ਸੈਸ਼ਨ ਆਖ਼ਰੀ ਪਲ 'ਚ ਮਤਾ ਪਾਸ ਕਰਵਾਏ ਸੀਬੀਆਈ ਨੂੰ ਦਿਤੀ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ...........

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਮੰਗਲਵਾਰ ਨੂੰ ਵਰਖਾ ਰੁੱਤ ਸੈਸ਼ਨ ਆਖ਼ਰੀ ਪਲ 'ਚ ਮਤਾ ਪਾਸ ਕਰਵਾਏ ਸੀਬੀਆਈ ਨੂੰ ਦਿਤੀ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਅਗਲੇਰੀ ਜਾਂਚ ਬਾਰੇ ਕਾਨੂੰਨੀ ਬੰਦਸ਼ਾਂ ਵੀ ਉਭਰਨੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਸਿਮਰਨਜੀਤ ਸਿੰਘ ਨੇ 'ਸਪੋਕਸਮੈਨ ਵੈਬ ਟੀਵੀ' ਉਤੇ ਇੰਟਰਵਿਊ ਦੌਰਾਨ ਇਸ ਸਬੰਧ ਵਿਚ ਸੁਪਰੀਮ ਕੋਰਟ ਵਲੋਂ ਕਾਜੀ ਲੈਂਦੁਪ ਦਾਰਜੀ ਬਨਾਮ ਸੀਬੀਆਈ  ਸਿਵਲ ਰਿੱਟ ਪਟੀਸ਼ਨ 313 ਆਫ਼ 1993 ਮਿਤੀ 29 ਮਾਰਚ 1994 ਵਿਚ ਹੁਕਮਾਂ (ਜੱਜਮੈਂਟ) ਦਾ ਹਵਾਲਾ ਪੇਸ਼ ਕੀਤਾ ਹੈ

ਜਿਸ ਵਿਚ ਕਿਹਾ ਗਿਆ ਹੈ ਕਿ ਰਾਜ ਸਰਕਾਰਾਂ ਵਲੋਂ ਸੀਬੀਆਈ ਨੂੰ ਸੌਂਪੀ ਜਾਂਚ ਉਤੇ ਏਜੰਸੀ ਕਿਸੇ ਸਿੱਟੇ ਉਤੇ ਅਪੜਨ ਦੇ ਪਾਬੰਦ ਹੈ ਨਾਕਿ ਜਾਂਚ ਵਾਪਸ ਕਰਨ ਦੇ ਵਕੀਲ ਨੇ ਇਹ ਵੀ ਕਿਹਾ ਕਿ ਦਿੱਲੀ ਸਪੈਸ਼ਲ ਪੁਲਿਸ ਐਸਟਾਬਲਿਸ਼ਮੈਂਟ ਐਕਟ ਤਹਿਤ ਰਾਜ  ਸਰਕਾਰਾਂ ਵਲੋਂ ਜਾਂਚ ਕਰਵਾਉਣ ਲਈ ਅਧਿਕਾਰ ਦੇਣ ਦੀ ਵਿਵਸਥਾ ਤਾਂ ਹੈ ਪਰ ਇਸ ਵਿਚ ਜਾਂਚ ਸੌਂਪਣ ਮਗਰੋਂ ਜਾਂਚ ਵਾਪਸ ਲੈਣ ਬਾਰੇ ਵਿਵਸਥਾ ਨਹੀਂ ਹੈ। ਦਸਣਯੋਗ ਹੈ ਕਿ ਵਕੀਲ ਸਿਮਰਨਜੀਤ ਸਿੰਘ ਨੇ ਕਿਹਾ ਕਿ ਸਿੱਕਮ ਦੇ ਇਕ ਸਾਬਕਾ ਮੁੱਖ ਮੰਤਰੀ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ ਤਾਂ ਤਤਕਾਲੀ ਮੁੱਖ ਮੰਤਰੀ ਨੇ ਜਾਂਚ ਸੀਬੀਆਈ ਨੂੰ ਦਿਤੀ ਗਈ ਸੀ

ਪਰ 4-5 ਸਾਲ ਮਗਰੋਂ ਵੀ ਜਦੋਂ ਜਾਂਚ ਜਾਰੀ ਹੀ ਰਹੀ ਤਾਂ ਇਸੇ ਦੌਰਾਨ ਸਿੱਕਮ ਵਿਚ ਮੁੜ  ਪਹਿਲਿਆਂ ਦੀ ਹੀ ਸਰਕਾਰ ਬਣ ਜਾਂਦੀ ਹੈ ਤਾਂ ਮੁੱਖ ਮੰਤਰੀ ਵਲੋਂ ਸੀਬੀਆਈ ਤੋਂ ਜਾਂਚ ਵਾਪਸ ਲੈਣ ਦਾ ਫ਼ੈਸਲਾ ਕੀਤਾ ਜਾਂਦਾ ਹੈ ਤਾਂ ਸੁਪਰੀਮ ਕੋਰਟ ਦਾ ਉਕਤ ਫ਼ੈਸਲਾ ਆਉਂਦਾ ਹੈ, ਫਿਰ ਕੁੱਝ ਸਾਲਾਂ ਮਗਰੋਂ ਇਸੇ ਤਰ੍ਹਾਂ ਉਤਰਾਖੰਡ ਵਿਚ ਵੀ ਹੋਇਆ ਸੀ ਜਦ ਇਕ ਮੁੱਖ ਮੰਤਰੀ ਦੀ ਪੈਸੇ ਲੈਂਦੇ ਹੋਏ ਦੀ ਵੀਡੀਉ ਵਿਰੁਧ ਸੀਬੀਆਈ ਨੂੰ ਜਾਂਚ ਦਿਤੀ ਸੀ

ਤਾਂ ਦੁਬਾਰਾ ਮੁੱਖ ਮੰਤਰੀ ਬਣਨ 'ਤੇ ਵਿਅਕਤੀ ਵਿਸ਼ੇਸ਼ ਵਲੋਂ ਜਾਂਚ ਵਾਪਸ ਲੈਣ ਦੀ ਕੋਸ਼ਸ਼ ਕੀਤੀ ਜਾਂਦੀ ਹੈ ਤਾਂ ਸੁਪਰੀਮ ਕੋਰਟ ਨੂੰ ਮੁੜ ਆਪਣੇ ਪਹਿਲੇ ਸਿੱਕਮ ਵਾਲੇ ਤਿੰਨ ਜੱਜਾਂ ਦੇ ਫ਼ੈਸਲੇ ਦੀ ਪ੍ਰੌੜਤਾ ਕੀਤੀ ਜਾਂਦੀ ਹੈ। ਕੁਲ ਮਿਲਾ ਕੇ ਇਨ੍ਹਾਂ ਦੋਵਾਂ ਕੇਸਾਂ ਵਿਚ ਸੁਪਰੀਮ ਕੋਰਟ ਨੇ ਸਾਫ਼ ਕੀਤਾ ਹੋਇਆ ਹੈ ਕਿ ਰਾਜ ਸਰਕਾਰ ਸੀਬੀਆਈ ਨੂੰ ਦਿਤੇ ਹੋਏ ਕੇਸ ਨੂੰ ਵਾਪਸ ਨਹੀਂ ਲੈ ਸਕਦੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement