'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟਨਾਲ ਸਦਕਾ ਵਤਨ ਪੁੱਜੀ ਨੌਜਵਾਨ ਦੀ ਮ੍ਰਿਤਕ ਦੇਹ | Punjab News
Published : Aug 30, 2019, 11:57 am IST
Updated : Aug 30, 2019, 11:57 am IST
SHARE ARTICLE
Rajasansi Dubai Sukhbir Singh dead body
Rajasansi Dubai Sukhbir Singh dead body

ਰੋਜ਼ੀ ਰੋਟੀ ਕਮਾਉਣ ਦੁਬਈ ਗਏ 23 ਸਾਲਾ ਸੁਖਬੀਰ ਸਿੰਘ ਪੁੱਤਰ ਗੁਰਮੁੱਖ ਸਿੰਘ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ...

ਤਰਨਤਾਰਨ : ਰੋਜ਼ੀ ਰੋਟੀ ਕਮਾਉਣ ਦੁਬਈ ਗਏ 23 ਸਾਲਾ ਸੁਖਬੀਰ ਸਿੰਘ ਪੁੱਤਰ ਗੁਰਮੁੱਖ ਸਿੰਘ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਸਮਾਜ ਸੇਵਕ ਡਾ: ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਤਰਨਤਾਰਨ ਜਿਲ੍ਹੇ ਦੇ ਪਿੰਡ ਗੰਡੀਵਿੰਡ ਧੱਤਲ ਨਾਲ ਸੰਬੰਧਿਤ ਮ੍ਰਿਤਕ ਸੁਖਬੀਰ ਸਿੰਘ ਕਰੀਬ 7 ਮਹੀਨੇ ਪਹਿਲਾਂ  ਹੀ ਆਪਣੀ ਛੁੱਟੀ ਕੱਟ ਕੇ ਵਾਪਸ ਦੁਬਈ ਗਿਆ ਸੀ।

Rajasansi Dubai Sukhbir Singh dead bodyRajasansi Dubai Sukhbir Singh dead body

ਬੀਤੀ 15 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਜਦ ਭਾਰਤ ਰਹਿੰਦੇ ਉਸਦੇ ਪਰਿਵਾਰਿਕ ਮੈਂਬਰਾਂ ਨੂੰ ਸੁਖਬੀਰ ਦੇ ਨਾਲ ਕੰਮ ਕਰਦੇ ਉਸ ਦੇ ਹੀ ਪਿੰਡ ਦੇ ਨੌਜਵਾਨ ਨੇ  ਸੁਣਾਈ ਤਾਂ ਉਨ੍ਹਾਂ ਨੇ ਉਸ ਦਾ ਮ੍ਰਿਤਕ ਸਰੀਰ ਵਾਪਸ ਲਿਆਉਣ ਲਈ ਆਪਣੀ ਮਾੜੀ ਆਰਥਿਕ ਹਾਲਤ ਤੇ ਬੇਵਸੀ ਦਾ ਹਵਾਲਾ ਦਿੰਦਿਆਂ ਟਰੱਸਟ ਨੂੰ ਗੁਹਾਰ ਲਗਾਈ।

Rajasansi Dubai Sukhbir Singh dead bodyRajasansi Dubai Sukhbir Singh dead body

ਟਰੱਸਟ ਵਲੋਂ ਕਾਰਵਾਈ ਕਰਦਿਆਂ ਡਾ: ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਮ੍ਰਿਤਕ ਦੇਹ ਨੂੰ ਵਤਨ ਲਿਆਂਦਾ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਦੇ ਸਰਪ੍ਰਸਤ ਡਾ. ਓਬਰਾਏ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੀ ਆਰਥਿਕ ਹਾਲਤ ਨੂੰ ਵੇਖਦਿਆਂ ਹੋਇਆਂ ਮ੍ਰਿਤਕ ਦੇ ਬਜ਼ੁਰਗ ਮਾਪਿਆਂ ਨੂੰ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਫੈਸਲਾ ਲਿਆ ਹੈ।

Rajasansi Dubai Sukhbir Singh dead bodyRajasansi Dubai Sukhbir Singh dead body

ਟਰੱਸਟ ਦੇ ਸੇਵਾਦਾਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਮ੍ਰਿਤਕ ਲੜਕੇ ਸਮੇਤ ਟਰੱਸਟ ਵਲੋਂ ਹੁਣ ਤੱਕ 128 ਬਦਨਸੀਬ ਨੌਜੁਆਨ ਮੁੰਡੇ ਕੁੜੀਆਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਆਪਣੇ ਜਵਾਨ ਪੁੱਤਰ ਨੂੰ ਆਖ਼ਿਰੀ ਵਾਰੀ ਦੇਖਣ ਦੀ ਚਾਹਨਾ ਨੂੰ ਪੂਰੀ ਕਰਨ 'ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਟਰੱਸਟ ਦਾ ਨਮ ਅੱਖਾਂ ਨਾਲ ਤਹਿ ਦਿਲੋਂ ਧੰਨਵਾਦ ਕੀਤਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement