ਨਾਕਾਬੰਦੀ ਦੌਰਾਨ ਚੋਰੀ ਦੇ 2 ਮੋਟਰਸਾਇਕਲਾਂ ਸਮੇਤ 2 ਵਿਅਕਤੀ ਕਾਬੂ
Published : Aug 30, 2019, 4:23 pm IST
Updated : Aug 30, 2019, 4:23 pm IST
SHARE ARTICLE
Arrest
Arrest

ਥਾਣਾ ਅਜੀਤਵਾਲ ਪੁਲਿਸ ਨੇ ਪਿੰਡ ਢੁੱਡੀਕੇ ਨੇੜੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ...

ਮੋਗਾ: ਥਾਣਾ ਅਜੀਤਵਾਲ ਪੁਲਿਸ ਨੇ ਪਿੰਡ ਢੁੱਡੀਕੇ ਨੇੜੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਰਾਜਧੀਮ ਨੇ ਦੱਸਿਆ ਕਿ ਉਹਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਪਿੰਡ ਢੁੱਡੀਕੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਇੱਕ ਮੋਟਰਸਾਈਕਲ ਸਪਲੈਂਡਰ ਸਵਾਰ ਦੋ ਨੌਜਵਾਨਾਂ ਨੂੰ ਪੁਲਿਸ ਪਾਰਟੀ ਨੇ ਰੋਕ ਕੇ ਮੋਟਰਸਾਈਕਲ ਦੇ ਕਾਗਜ ਦਿਖਾਉਣ ਲਈ ਕਿਹਾ ਤਾਂ ਉਹ ਕੋਈ ਤਸੱਲੀਬਖਸ਼ ਜਵਾਬ ਨਹੀ ਦੇ ਸਕੇ।

Theft Theft

ਪੁਲਿਸ ਵੱਲੋਂ ਸਖਤੀ ਨਾਲ ਪੁੱਛ ਗਿੱਛ ਕਰਨ ਤੇ ਉਨ੍ਹਾਂ ਪੁਲਿਸ ਕੋਲ ਮੰਨਿਆਂ ਕੇ ਇਹ ਮੋਟਰਸਾਈਕਲ ਉਹਨਾਂ ਨੇ 27 ਅਗਸਤ 19 ਨੂੰ ਜ਼ਿਲ੍ਹਾ ਕਚਿਹਰੀਆਂ ਮੋਗਾ ਤੋਂ ਚੋਰੀ ਕੀਤਾ। ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਨੌਜਵਾਨਾਂ ਨੂੰ ਮੋਟਰਸਾਈਕਲ ਸਮੇਤ ਹਿਰਾਸਤ ਵਿੱਚ ਲੈ ਲਿਆ।

Arrest Arrest

ਜਿਨ੍ਹਾਂ ਨੇ ਆਪਣੀ ਪਛਾਣ ਅਮਰੀਕ ਸਿੰਘ ਅਤੇ ਬਿਕਰਮਜੀਤ ਸਿੰਘ ਵਾਸੀਆਨ ਪਿੰਡ ਤਖਾਣਵੱਧ ਦੱਸੀ ਹੈ। ਜਿਸ 'ਤੇ ਪੁਲਿਸ ਨੇ ਉਕਤ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement