SMO ਅਰੁਣ ਸ਼ਰਮਾ ਦੇ ਸਸਕਾਰ ਮੌਕੇ ਸ਼ਾਮਲ ਹੋਏ ਬਲਬੀਰ ਸਿੱਧੂ
Published : Aug 30, 2020, 4:34 pm IST
Updated : Aug 30, 2020, 4:37 pm IST
SHARE ARTICLE
Balbir Singh Sidhu attended funeral of SMO Arun Sharma
Balbir Singh Sidhu attended funeral of SMO Arun Sharma

ਕੋਵਿਡ-19 ਤੋਂ ਪੀੜਤ ਡਾ. ਸ਼ਰਮਾ ਦੀ ਮੌਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

ਚੰਡੀਗੜ੍ਹ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਇੰਚਾਰਜ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਰੁਣ ਸ਼ਰਮਾ ਦੇ ਅੰਤਿਮ ਸਸਕਾਰ ਮੌਕੇ ਸ਼ਾਮਲ ਹੋਏ। ਡਾ. ਸ਼ਰਮਾ ਕੋਵਿਡ -19 ਤੋਂ ਪੀੜਤ ਸਨ ਜਿਨ੍ਹਾਂ ਨੇ ਅੱਜ ਸਵੇਰੇ ਅੰਮ੍ਰਿਤਸਰ ਦੇ ਜ਼ਿਲ੍ਹਾ ਹਸਪਤਾਲ ਵਿਚ ਆਖ਼ਰੀ ਸਾਹ ਲਿਆ।

Balbir Singh Sidhu attended funeral of SMO Arun SharmaBalbir Singh Sidhu attended funeral of SMO Arun Sharma

ਡਾ. ਸ਼ਰਮਾ ਦੇ ਅਚਾਨਕ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਉਹ ਸਿਹਤ ਵਿਭਾਗ ਦੇ ਇਕ ਹੋਣਹਾਰ ਅਤੇ ਮਿਹਨਤੀ ਅਧਿਕਾਰੀਆਂ ਵਿਚੋਂ ਸਨ ਜਿਨ੍ਹਾਂ ਦੀ ਉਮਰ ਸਿਰਫ਼ 53 ਸਾਲ ਸੀ। ਉਹ ਮਾਰਚ ਤੋਂ ਹੀ ਕੋਵਿਡ-19 ਵਿਰੁੱਧ ਮੋਹਰਲੀ ਕਤਾਰ ਵਿਚ ਲੜ ਰਹੇ ਸਨ ਅਤੇ ਜ਼ਿਲ੍ਹਾ ਹਸਪਤਾਲ ਅੰਮ੍ਰਿਤਸਰ ਵਿਚ ਦਿਨ ਰਾਤ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੇ ਸਨ। ਉਹਨਾਂ ਨੂੰ ਆਪਣੀਆਂ ਸੇਵਾਵਾਂ ਲਈ ਹਮੇਸ਼ਾ ਇਕ ਸੱਚੇ ਕੋਰੋਨਾ ਯੋਧੇ ਵਜੋਂ ਯਾਦ ਕੀਤਾ ਜਾਵੇਗਾ।

Balbir Singh Sidhu attended funeral of SMO Arun SharmaBalbir Singh Sidhu attended funeral of SMO Arun Sharma

ਬਲਬੀਰ ਸਿੱਧੂ ਨੇ ਕਿਹਾ ਕਿ ਉਹ ਦਿਲ ਦੇ ਮਰੀਜ਼ ਸਨ। ਬਾਅਦ ਵਿਚ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਤਬਦੀਲ ਕਰ ਦਿੱਤਾ ਗਿਆ। ਉਨ੍ਹਾਂ ਨੂੰ ਵੈਂਟੀਲੇਟਰ `ਤੇ ਰੱਖਿਆ ਗਿਆ। ਪੀਜੀਆਈ ਦੇ ਮਾਹਿਰ ਡਾਕਟਰ ਉਨ੍ਹਾਂ ਦੀ ਸਿਹਤ ਦਾ ਖ਼ਿਆਲ ਰੱਖ ਰਹੇ ਸਨ ਅਤੇ ਰਾਜ ਸਰਕਾਰ ਵੱਲੋਂ ਉਨ੍ਹਾਂ ਨੂੰ ਪੀਜੀਆਈ ਜਾਂ ਮੇਦਾਂਤਾ ਹਸਪਤਾਲ ਲਿਜਾਣ ਦੀ ਤਿਆਰੀ ਕੀਤੀ ਜਾ ਰਹੀ ਸੀ। ਅੱਜ ਸਵੇਰ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ, ਬੇਟੀ ਅਤੇ ਬੇਟਾ ਨੂੰ ਛੱਡ ਗਏ ਹਨ।

Balbir Singh Sidhu attended funeral of SMO Arun SharmaBalbir Singh Sidhu attended funeral of SMO Arun Sharma

ਸਿੱਧੂ ਨੇ ਡਾ. ਅਰੁਣ ਸ਼ਰਮਾ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਡਾ. ਸ਼ਰਮਾ ਦੀ ਮੌਤ ਨਾਲ ਪਰਿਵਾਰ ਨੂੰ ਹੀ ਨਹੀਂ ਬਲਕਿ ਸਿਹਤ ਵਿਭਾਗ ਨੂੰ ਵੀ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਉਨ੍ਹਾਂ ਦੀਆਂ ਸੁਹਿਰਦ ਸੇਵਾਵਾਂ ਦਾ ਹਮੇਸ਼ਾ ਰਿਣੀ ਰਹੇਗਾ ਅਤੇ ਦੁਖੀ ਪਰਿਵਾਰ ਨਾਲ ਖੜ੍ਹਾ ਰਹੇਗਾ।

Balbir Singh Sidhu attended funeral of SMO Arun SharmaBalbir Singh Sidhu attended funeral of SMO Arun Sharma

ਜ਼ਿਕਰਯੋਗ ਹੈ ਕਿ ਡਾ. ਅਰੁਣ ਸ਼ਰਮਾ ਨੇ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਐਮਡੀ ਟ੍ਰਾਂਸਫਿਊਜ਼ਨ ਕੀਤੀ ਸੀ ਅਤੇ ਕਮਿਉਨਟੀ ਹੈਲਥ ਸੈਂਟਰ ਫਤਿਹਗੜ੍ਹ ਚੂੜੀਆਂ ਵਿਖੇ ਐਸਐਮਓ ਰਹੇ। ਬਲੱਡ ਟਰਾਂਸਫਿਊਜ਼ਨ ਅਧਿਕਾਰੀ ਵਜੋਂ ਉਨ੍ਹਾਂ ਨੇ ਬਲੱਡ ਬੈਂਕ ਅੰਮ੍ਰਿਤਸਰ ਦੀ ਸਥਾਪਨਾ ਵਿਚ ਅਹਿਮ ਭੂਮਿਕਾ ਨਿਭਾਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement