ਕੋਈ ਵੀ ਕਾਨੂੰਨ ਤੋਂ ਉਪਰ ਨਹੀਂ : ਮੁੱਖ ਮੰਤਰੀ
Published : Aug 30, 2020, 7:34 am IST
Updated : Aug 30, 2020, 7:34 am IST
SHARE ARTICLE
Amarinder Singh
Amarinder Singh

ਮੁੱਖ ਸਕੱਤਰ ਕਥਿਤ ਸਕਾਲਰਸ਼ਿਪ ਘਪਲੇ ਦੀ ਡੂੰਘਾਈ ਵਿਚ ਜਾਂਚ ਕਰਨਗੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਥਿਤ ਸਕਾਲਰਸ਼ਿਪ ਘਪਲੇ ਸਬੰਧੀ ਸਪੱਸ਼ਟ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਦੋਸ਼ੀ ਪਾਇਆ ਜਾਣ ਵਾਲਾ ਕੋਈ ਵੀ ਵਿਅਕਤੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਡੂੰਘਾਈ ਵਿਚ ਜਾਂਚ ਕਰਨ ਲਈ ਕਿਹਾ ਜਿਸ ਨੂੰ ਕਾਨੂੰਨ ਮੁਤਾਬਕ ਤਰਕਪੂਰਨ ਸਿੱਟੇ 'ਤੇ ਲਿਜਾਇਆ ਜਾਵੇ।

Capt. Amarinder SinghCapt. Amarinder Singh

ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਵਿਨੀ ਮਹਾਜਨ ਇਸ ਮਾਮਲੇ ਨਾਲ ਜੁੜੇ ਸਾਰੇ ਪੱਖਾਂ ਨੂੰ ਵੇਖਣਗੇ ਅਤੇ ਕੋਈ ਵੀ ਜੋ ਦੋਸ਼ੀ ਪਾਇਆ ਜਾਵੇਗਾ, ਉਸ ਨੂੰ ਕਾਨੂੰਨ ਵਿਵਸਥਾ ਅਨੁਸਾਰ ਸਜ਼ਾ ਅਤੇ ਜੁਰਮਾਨਾ ਕੀਤਾ ਜਾਵੇਗਾ ਭਾਵੇਂ ਉਹ ਸਰਕਾਰ ਦੇ ਅੰਦਰ ਜਾਂ ਬਾਹਰ ਕਿਹੜੀ ਵੀ ਪੁਜੀਸ਼ਨ 'ਤੇ ਬੈਠਾ ਹੋਵੇ। ਉਨ੍ਹਾਂ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਕਾਨੂੰਨ ਅਪਣਾ ਕੰਮ ਕਰੇਗਾ।

Vinny MahajanVinny Mahajan

ਕੈਪਟਨ ਨੇ ਕਿਹਾ ਕਿ ਨਿਰਪੱਖ ਪੜਤਾਲ ਅਤੇ ਪੂਰਨ ਜਾਂਚ ਤੋਂ ਬਿਨਾਂ ਕਿਸੇ ਨੂੰ ਵੀ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ ਜਿਸ ਕਾਰਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੀ ਦੋਸ਼ੀ ਆਖਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਬਚਾਉਣ ਜਾਂ ਲੁਕਾਉਣ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ ਅਤੇ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਜਾਵੇਗਾ।

Sadhu Singh Dharmsot Sadhu Singh Dharmsot

ਉਸ ਵਿਰੁਧ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ 'ਤੇ ਵਰ੍ਹਦਿਆਂ ਕਿਹਾ ਕਿ ਉਹ ਸ਼ਰਾਰਤੀ ਪਾਰਟੀ ਵਾਂਗ ਵਿਵਹਾਰ ਕਰਦੀ ਹੋਈ ਇਸ ਮਾਮਲੇ ਵਿਚ ਬਿਨਾਂ ਪੂਰਨ ਜਾਂਚ ਦੇ ਸਾਧੂ ਸਿੰਘ ਧਰਮਸੋਤ 'ਤੇ ਦੋਸ਼ ਲਾਉਂਦੀ ਹੋਈ ਰੌਲਾ ਪਾ ਰਹੀ ਹੈ।

AAPAAP

ਆਪ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਵੱਲੋਂ ਕੱਲ੍ਹ ਵਿਧਾਨ ਸਭਾ ਵਿੱਚ ਸ਼ੋਰ ਸ਼ਰਾਬਾ ਕਰਕੇ ਕੀਤੀ ਜਾ ਰਹੀ ਮੰਗ ਨੂੰ ਪੂਰੀ ਤਰ੍ਹਾਂ ਅਣਚਾਹੀ ਤੇ ਅਣਅਧਿਕਾਰਤ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ, ''ਕੀ ਅਸੀਂ ਅਰਾਜਕਤਾ ਦੇ ਮਾਹੌਲ ਵਿਚ ਰਹਿ ਰਹੇ ਹੈ ਜਿੱਥੇ ਕਾਨੂੰਨ ਦਾ ਕੋਈ ਨਿਯਮ ਨਹੀਂ?''

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement