ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬਰਸੀ ਮੌਕੇ ਘਰਾਂ 'ਚ ਹੀ ਸ਼ਰਧਾਂਜਲੀ ਦੇਣ ਲੋਕ: ਗੁਰਕੀਰਤ ਕੋਟਲੀ
Published : Aug 30, 2020, 3:56 pm IST
Updated : Aug 30, 2020, 3:56 pm IST
SHARE ARTICLE
  Sardar Beant Singh
Sardar Beant Singh

ਕਿਹਾ, ਕੋਵਿਡ-19 ਕਾਰਨ ਚੰਡੀਗੜ੍ਹ ਸਥਿਤ ਸ਼ਹੀਦੀ ਯਾਦਗਾਰ ਵਿਖੇ ਇਸ ਵਾਰ ਨਹੀਂ ਹੋਵੇਗਾ ‘ਸਰਬ ਧਰਮ ਸੰਮੇਲਨ’

ਚੰਡੀਗੜ੍ਹ, 30 ਅਗਸਤ : ਖੰਨਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ. ਗੁਰਕੀਰਤ ਸਿੰਘ ਕੋਟਲੀ ਨੇ ਅੱਜ ਇੱਥੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਾਰਨ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਬਰਸੀ ਸਬੰਧੀ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਯਾਦਗਾਰ ਵਿਖੇ ਇਸ ਵਾਰ ‘ਸਰਬ ਧਰਮ ਸੰਮੇਲਨ’ ਨਹੀਂ ਕਰਵਾਇਆ ਜਾਵੇਗਾ।

Mr. Gurkirat Singh KotliMr. Gurkirat Singh Kotli

ਪੰਜਾਬ ਵਾਸੀਆਂ ਨੂੰ ਘਰਾਂ ਵਿੱਚ ਰਹਿ ਕੇ ਹੀ ਆਪਣੇ ਮਹਿਬੂਬ ਆਗੂ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕਰਦਿਆਂ ਸ. ਕੋਟਲੀ ਨੇ ਕਿਹਾ ਕਿ ਦਿਨੋ-ਦਿਨ ਵਧ ਰਹੇ ਕੋਰੋਨਾ ਦੇ ਖ਼ਤਰੇ ਦੇ ਸਨਮੁਖ ਲੋਕਾਂ ਦੇ ਬਚਾਅ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਲਾਜ਼ਮੀ ਪਾਬੰਦੀਆਂ ਲਾਗੂ ਕੀਤੀਆਂ ਹਨ।

Beant SinghBeant Singh

ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਾਬਕਾ ਮੁੱਖ ਮੰਤਰੀ ਸ. ਬੇਅੰਤ ਸਿੰਘ ਦੇ ਪਰਿਵਾਰ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ‘ਸਰਬ ਧਰਮ ਸੰਮੇਲਨ’ ਨਾ ਕਰਾਉਣ ਦਾ ਅਪੀਲ ਕੀਤੀ ਸੀ ਜਿਸ ਉਪਰੰਤ ਇਹ ਫ਼ੈਸਲਾ ਲਿਆ ਗਿਆ। ਸ. ਕੋਟਲੀ ਨੇ ਕਿਹਾ ਕਿ ਪੰਜਾਬ ਦੇ 12ਵੇਂ ਮੁੱਖ ਮੰਤਰੀ ਸ. ਬੇਅੰਤ ਸਿੰਘ ਨੇ ਪੰਜਾਬ ਵਿੱਚ ਸ਼ਾਂਤੀ ਬਹਾਲੀ ਅਤੇ ਆਪਸੀ ਸਦਭਾਵਨਾ ਲਈ ਬਲੀਦਾਨ ਦਿੱਤਾ।

Captain Amarinder Singh Captain Amarinder Singh

ਆਪਣੇ ਦਾਦਾ ਜੀ ਨਾਲ ਬਿਤਾਈਆਂ ਯਾਦਾਂ ਚੇਤੇ ਕਰਦਿਆਂ ਉਨ੍ਹਾਂ ਕਿਹਾ ਕਿ ਸ. ਬੇਅੰਤ ਸਿੰਘ ਵੱਲੋਂ ਦਿਖਾਈਆਂ ਨੈਤਿਕ ਕਦਰਾਂ-ਕੀਮਤਾਂ ਉਨ੍ਹਾਂ ਦੇ ਜੀਵਨ ਦਾ ਸਦਾ ਹਿੱਸਾ ਰਹਿਣਗੀਆਂ। ਸ. ਬੇਅੰਤ ਸਿੰਘ ਦੀਆਂ ਨਿਡਰ ਮੁੱਖ ਮੰਤਰੀ ਵਜੋਂ ਨਿਭਾਈਆਂ ਸੇਵਾਵਾਂ ਨੂੰ ਪੰਜਾਬ ਦੇ ਲੋਕ ਹਮੇਸ਼ਾ ਯਾਦ ਰੱਖਣਗੇ ਅਤੇ ਉਨ੍ਹਾਂ ਨੂੰ ਹਮੇਸ਼ਾ ਆਪਣੇ ਕੰਮ ਨੂੰ ਸਮਰਪਿਤ ਆਗੂ ਵਜੋਂ ਜਾਣਿਆ ਜਾਂਦਾ ਰਹੇਗਾ।

Beant Singh Beant Singh

ਵਿਧਾਇਕ ਨੇ ਕਿਹਾ ਕਿ ਚਾਰ ਦਹਾਕੇ ਤੱਕ ਲੋਕਾਂ ਦੇ ਹਿੱਤਾਂ ਦੀ ਪਹਿਰੇਦਾਰੀ ਕਰਨ ਵਾਲੇ ਸ. ਬੇਅੰਤ ਸਿੰਘ ਦੀ 31 ਜੁਲਾਈ ਨੂੰ 25ਵੀਂ ਬਰਸੀ ਮੌਕੇ ਪੰਜਾਬ ਵਾਸੀ ਆਪਣੇ-ਆਪਣੇ ਘਰਾਂ ਵਿੱਚ ਰਹਿ ਕੇ ਵਿਛੜੇ ਆਗੂ ਨੂੰ ਸ਼ਰਧਾਂਜਲੀ ਦੇਣ ਅਤੇ ਪੰਜਾਬ ਦੇ ਭਲੇ ਲਈ ਅਰਦਾਸ ਕਰਨ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement