
ਐਸ.ਐਮ.ਓ. ਡਾ. ਅਰੁਣ ਸ਼ਰਮਾ ਨੂੰ ਗ਼ਮਗੀਨ ਅੱਖਾਂ ਨਾਲ ਅੰਤਮ ਵਿਦਾਇਗੀ
ਅੰਮ੍ਰਿਤਸਰ, 30 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ) : ਕੋਵਿਡ-19 ਵਿਰੁਧ ਜਾਰੀ ਜੰਗ, ਜੋ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੜੀ ਦਲੇਰੀ ਨਾਲ ਲੜ ਰਹੀ ਹੈ, ਵਿਚ ਕੋਰੋਨਾ ਦੀ ਭੇਟ ਚੜ੍ਹੇ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਐਸ.ਐਮ. ਓ. ਡਾ. ਅਰੁਣ ਸ਼ਰਮਾ ਦਾ ਸਸਕਾਰ ਅੱਜ ਸਰਕਾਰੀ ਸਨਮਾਨਾਂ ਨਾਲ ਕਰ ਦਿਤਾ ਗਿਆ।
ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿਭਾਗ ਵਲੋਂ ਵਿਸ਼ੇਸ਼ ਤੌਰ 'ਤੇ ਡਾ. ਸ਼ਰਮਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਚੰਡੀਗੜ੍ਹ ਤੋਂ ਪੁੱਜੇ। ਮੁੱਖ ਮੰਤਰੀ ਨੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਪਰਵਾਰ ਨਾਲ ਹਮਦਰਦੀ ਪ੍ਰਗਟਾਈ। ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵਲੋਂ ਡਾ. ਅਰੁਣ ਸ਼ਰਮਾ ਦੀ ਮ੍ਰਿਤਕ ਦੇਹ 'ਤੇ ਫੁੱਲ ਮਲਾਵਾਂ ਭੇਟ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿਤੀ ਗਈ।
ਇਸ ਮੌਕੇ ਪਰਵਾਰ ਨਾਲ ਦੁੱਖ ਸਾਂਝਾ ਕਰਦੇ ਸਿੱਧੂ ਨੇ ਕਿਹਾ ਕਿ ਸਿਰਫ਼ 53 ਸਾਲ ਦੀ ਉਮਰ ਵਿਚ ਕੋਰੋਨਾ ਕਾਰਨ ਮੌਤ ਦੇ ਮੂੰਹ ਜਾ ਪਏ ਡਾ. ਸ਼ਰਮਾ ਵਿਭਾਗ ਦੇ ਚੰਗੇ ਅਧਿਕਾਰੀ ਤੇ ਵਧੀਆ ਡਾਕਟਰ ਸਨ ਅਤੇ ਉਨਾਂ ਦੇ ਸਮੇਂ ਤੋਂ ਪਹਿਲਾਂ ਤੁਰ ਜਾਣ ਨਾਲ ਵਿਭਾਗ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸਿੱਧੂ ਨੇ ਕਿਹਾ ਕਿ ਮਾਰਚ ਮਹੀਨੇ ਤੋਂ ਉਹ ਕੋਰੋਨਾ ਵਿਰੁਧ ਜੰਗ ਵਿਚ ਦਿਨ-ਰਾਤ ਡਟੇ ਹੋਏ ਸਨ ਅਤੇ ਤਦ ਤਕ ਅਪਣਾ ਫ਼ਰਜ਼ ਨਿਭਾਉਂਦੇ ਰਹੇ, ਜਦ ਤਕ ਉਹ ਖ਼ੁਦ ਬਿਮਾਰ ਨਹੀਂ ਹੋ ਗਏ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਇਲਾਜ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਸੀ ਅਤੇ ਅਸੀਂ ਉਨ੍ਹਾਂ ਨੂੰ ਏਅਰ ਐਂਬੂਲੈਂਸ ਰਾਹੀਂ ਮੇਦਾਂਤਾ ਜਾਂ ਪੀ.ਜੀ.ਆਈ. ਤਬਦੀਲ ਕਰਨ ਦੀ ਕੋਸ਼ਿਸ਼ ਕਰ ਰਹੇ ਸੀ ਕਿ ਇਹ ਭਾਣਾ ਵਾਪਰ ਗਿਆ।
ਸ਼ਰਧਾਂਜਲੀ ਭੇਟ ਕਰਨ ਲਈ ਪੁੱਜੇ ਓ.ਪੀ. ਸੋਨੀ ਨੇ ਗੱਲਬਾਤ ਕਰਦੇ ਡਾ. ਅਰੁਣ ਸ਼ਰਮਾ ਵਲੋਂ ਸੰਕਟ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਦਿਤੀਆਂ ਸੇਵਾਵਾਂ ਨੂੰ ਯਾਦ ਕਰਦੇ ਕਿਹਾ ਕਿ ਉਹ ਸੱਚਮੁੱਚ ਕੋਰੋਨਾ ਯੋਧਾ ਸਨ ਅਤੇ ਆਖਰੀ ਸਮੇਂ ਤੱਕ ਇਕ ਫੌਜੀ ਦੀ ਤਰਾਂ ਆਪਣੀ ਡਿਊਟੀ ਉਤੇ ਡਟੇ ਰਹੇ। ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਡਾ. ਅਰੁਣ ਸ਼ਰਮਾ ਨੇ ਅੰਮ੍ਰਿਤਸਰ ਤੋਂ ਹੀ ਪੜ੍ਹਾਈ ਕਰ ਕੇ ਲੰਮੇ ਸਮੇਂ ਤਕ ਵੱਖ-ਵੱਖ ਥਾਵਾਂ 'ਤੇ ਅਪਣੀਆਂ ਸੇਵਾਵਾਂ ਦਿਤੀਆਂ। ਅੰਮ੍ਰਿਤਸਰ ਵਿਚ ਬਲੱਡ ਬੈਂਕ ਸਥਾਪਤ ਕਰਨ ਮੌਕੇ ਵੀ ਬਤੌਰ ਵਿਸ਼ਾ ਮਾਹਰ ਉਨ੍ਹਾਂ ਨੇ ਵਡਮੁੱਲੀਆਂ ਸੇਵਾਵਾਂ ਦਿਤੀਆਂ। ਸ. ਔਜਲਾ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਤੁਰ ਜਾਣ ਨਾਲ ਇਕ ਮਾਹਰ ਡਾਕਟਰ ਦਾ ਘਾਟਾ ਸਾਡਾ ਸ਼ਹਿਰ ਕਦੇ ਵੀ ਪੂਰਾ ਨਹੀਂ ਕਰ ਸਕੇਗਾ। ਕਮਿਸ਼ਨਰ ਕਾਰਪੋਰੇਸ਼ਨ ਕੋਮਲ ਮਿਤਲ, ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਸੀਨੀਅਰ ਡਿਪਟੀ ਮੇਅਰ ਰਮਨ ਬimageਖਸ਼ੀ, ਐਸ ਡੀ ਐਮ ਵਿਕਾਸ ਹੀਰਾ, ਐਸ.ਡੀ.ਐਮ. ਸ਼ਿਵਰਾਜ ਸਿੰਘ ਬੱਲ, ਬਾਬਾ ਸ਼ਮਸ਼ੇਰ ਸਿੰਘ ਕੋਹਰੀ ਸਿਵਲ ਸਰਜਨ ਡਾ. ਨਵਦੀਪ ਸਿੰਘ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਰਾਜੀਵ ਦੇਵਗਨ ਅਤੇ ਹੋਰ ਸੀਨੀਅਰ ਅਧਿਕਾਰੀਆਂ
ਕੈਪਸ਼ਨ— ਏ ਐਸਰ ਆਰ ਬਹੋੜੂ— 30— 2 : ਡਾ. ਅਰੁਣ ਸ਼ਰਮਾ ਦੇ ਸਸਕਾਰ ਮੌਕੇ ਬਲਬੀਰ ਸਿੰਘ ਸਿੱਧੂ, ਓ.ਪੀ. ਸੋਨੀ ਅਤੇ ਗੁਰਜੀਤ ਸਿੰਘ ਔਜਲਾ ਤੇ ਹੋਰ।