'ਆਪ' ਦੇ ਮਹਿਲਾ ਵਿੰਗ ਦੀਆਂ ਪ੍ਰਦਰਸ਼ਨਕਾਰੀਆਂ ਅੱਗੇ ਪੁਰਸ਼ ਮੁਲਾਜ਼ਮ ਤੈਨਾਤ ਕਰਨਾ ਗਲਤ: ਸਰਬਜੀਤ ਮਾਣੂੰਕੇ
Published : Aug 30, 2021, 6:25 pm IST
Updated : Aug 30, 2021, 6:25 pm IST
SHARE ARTICLE
Sarvjit Kaur Manuke
Sarvjit Kaur Manuke

-ਮਹਿਲਾ ਪ੍ਰਦਰਸ਼ਨਕਾਰੀਆਂ ਨਾਲ ਚੰਡੀਗੜ ਪੁਲੀਸ ਵੱਲੋਂ ਕੀਤੇ ਅੱਤਿਆਚਾਰੀ ਵਰਤਾਓ ਦੀ 'ਆਪ' ਦੀਆਂ ਮਹਿਲਾ ਵਿਧਾਇਕਾਂ ਨੇ ਕੀਤੀ ਨਿੰਦਾ

ਚੰਡੀਗੜ  - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਮਹਿਲਾ ਵਿੰਗ ਆਗੂਆਂ ਅਤੇ ਵਰਕਰਾਂ 'ਤੇ ਚੰਡੀਗੜ ਪੁਲੀਸ ਵੱਲੋਂ ਲਾਠੀਚਾਰਜ ਕਰਨ , ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਤੋਂ ਰੋਕਣ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ ਪੁਲੀਸ ਵੱਲੋਂ ਪੁਰਸ਼ ਕਰਮਚਾਰੀਆਂ ਨੂੰ ਡਿਊਟੀ ਲਾਉਣਾ ਬੇਹੱਦ ਸ਼ਰਮਨਾਕ ਕਾਰਵਾਈ ਹੈ।

 AAP women's wing protest  AAP women's wing protest

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਦੇਸ਼ ਭਰ 'ਚ ਮਹਿਲਾਵਾਂ ਅਤੇ ਕਿਸਾਨਾਂ ਖ਼ਿਲਾਫ਼ ਸੱਤਾਧਾਰੀ ਭਾਜਪਾਈ ਗੁੰਡਿਆਂ ਵੱਲੋਂ ਕੀਤੇ ਜਾਂਦੇ ਅਪਮਾਨ ਅਤੇ ਹਮਲਿਆਂ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਚੰਡੀਗੜ ਸਥਿਤ ਸੂਬਾ ਪੱਧਰੀ ਦਫ਼ਤਰ ਦਾ ਘਿਰਾਓ ਕੀਤਾ ਸੀ। ਇਸ ਰੋਸ ਪ੍ਰਦਰਸ਼ਨ ਨੂੰ ਰੋਕਣ ਲਈ ਚੰਡੀਗੜ ਪੁਲੀਸ ਨੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਕੀਤਾ ਸੀ ਅਤੇ ਪਾਣੀ ਦੀਆਂ ਬੁਛਾਰਾਂ ਮਾਰੀਆਂ ਸਨ। ਇਸ ਲਾਠੀਚਾਰਜ ਦੌਰਾਨ 'ਆਪ' ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਅਤੇ ਨੌਜਵਾਨ ਆਗੂ ਅਨਮੋਲ ਗਗਨ ਮਾਨ ਸਮੇਤ ਦਰਜ਼ਨ ਦੇ ਕਰੀਬ ਮਹਿਲਾ ਵਰਕਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈਆਂ ਸਨ।

Rupinder Kaur 'RubyRupinder Kaur 'Ruby

ਸੋਮਵਾਰ ਨੂੰ ਪਾਰਟੀ ਦਫ਼ਤਰ ਤੋਂ ਸਾਂਝੇ ਬਿਆਨ ਰਾਹੀਂ 'ਆਪ' ਦੀ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਭਾਜਪਾ ਆਗੂਆਂ ਦੇ ਹੁਕਮਾਂ 'ਤੇ ਪੁਲੀਸ ਨੇ ਸ਼ਾਂਤੀਮਈ ਪ੍ਰਦਰਸ਼ਨ ਕਰ ਰਹੀਆਂ ਮਹਿਲਾਵਾਂ 'ਤੇ ਲਾਠੀਚਾਰਜ ਕੀਤਾ ਹੈ। ਉਨਾਂ ਕਿਹਾ ਕਿ ਜਾਣਕਾਰੀ ਦੇ ਬਾਵਜੂਦ ਧਰਨਾ ਸਥਾਨ 'ਤੇ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਆਗੂਆਂ ਅਤੇ ਵਰਕਰਾਂ ਨੂੰ ਰੋਕਣ ਲਈ ਪੁਲੀਸ ਨੇ ਪੁਰਸ਼ ਮੁਲਾਜ਼ਮਾਂ ਨੂੰ ਡਿਊਟੀ 'ਤੇ ਲਾਉਣਾ ਨੈਤਿਕ ਤੌਰ 'ਤੇ ਗਲਤ ਹੈ। ਪੁਲੀਸ ਵੱਲੋਂ ਮਹਿਲਾ ਵਰਕਰਾਂ 'ਤੇ ਕੀਤੀ ਗਈ ਕਾਰਵਾਈ ਨਾਲ ਸਮੁੱਚਾ ਪੰਜਾਬ ਅਤੇ ਦੇਸ਼ ਸ਼ਰਮਸਾਰ ਹੋਇਆ ਹੈ। ਉਨਾਂ ਚੰਡੀਗੜ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਉਚ ਪੱਧਰ ਜਾਂਚ ਕਰਾਉਣ ਦੀ ਮੰਗ ਕੀਤੀ ਹੈ।

Captain Amarinder Singh Captain Amarinder Singh

ਆਮ ਆਦਮੀ ਪਾਰਟੀ ਦੀਆਂ ਵਿਧਾਨਕਾਰਾਂ ਨੇ ਕਿਹਾ ਕਿ ਉਨਾਂ ਦੀ ਪਾਰਟੀ ਕਿਸਾਨਾਂ ਅਤੇ ਔਰਤਾਂ 'ਤੇ ਦੇਸ਼ ਭਰ 'ਚ ਹੋ ਰਹੇ ਅੱਤਿਆਚਾਰਾ ਖ਼ਿਲਾਫ਼ ਆਪਣੀ ਆਵਾਜ਼ ਹਮੇਸ਼ਾਂ ਬੁਲੰਦ ਕਰਦੀ ਰਹੇਗੀ ਅਤੇ ਇਸ ਆਵਾਜ਼ ਨੂੰ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਆਪਣੀਆਂ ਦਮਨਕਾਰੀ ਨੀਤੀ ਨਾਲ ਬੰਦ ਨਹੀਂ ਕਰ ਸਕਣਗੀਆਂ।  ਉਨਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਸ਼ਾਂਤੀਮਈ ਪ੍ਰਦਰਸ਼ਨ ਕੀਤਾ ਸੀ ਤਾਂ ਉਦੋਂ ਵੀ ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂਆਂ 'ਤੇ ਪੁਲੀਸ ਨੇ ਲਾਠੀਆਂ ਬਰਸਾਈਆਂ ਸਨ ਅਤੇ ਐਤਵਾਰ ਨੂੰ ਪੁਲੀਸ ਨੇ ਇਸ ਘਟਨਾ ਨੂੰ ਫਿਰ ਦੁਹਰਾ ਕੇ ਆਪਣੀ ਮਹਿਲਾ ਵਿਰੋਧੀ ਸੋਚ ਨੂੰ ਉਜਾਗਰ ਕੀਤਾ ਹੈ।

 AAP women's wing protest  AAP women's wing protest

'ਆਪ' ਵਿਧਾਨਕਾਰਾਂ ਨੇ ਦੋਸ਼ ਲਾਇਆ ਕਿ ਜਿਸ ਮੋਦੀ ਸਰਕਾਰ ਨੂੰ ਲੋਕਾਂ ਨੇ ਭਰੋਸਾ ਕਰਕੇ ਚੁਣਿਆ ਸੀ, ਉਹੀ ਸਰਕਾਰ ਆਮ ਜਨਤਾ ਦੀ ਆਵਾਜ਼ ਨੂੰ ਦਬਾਅ ਕੇ ਉਨਾਂ 'ਤੇ ਅੱਤਿਆਚਾਰ ਕਰ ਰਹੀ ਹੈ। ਪੰਜਾਬ ਮਹਿਲਾ ਕਮਿਸ਼ਨ ਨੇ ਚੰਡੀਗੜ ਪੁਲੀਸ ਵੱਲੋਂ ਕੀਤੀ ਕਾਰਵਾਈ ਦਾ ਨੋਟਿਸ ਲੈਂਦਿਆਂ ਸਖ਼ਤ ਅਲੋਚਨਾ ਕੀਤੀ ਹੈ। ਉਨਾਂ ਕਿਹਾ ਕਿ ਇਸ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦਾ ਇੱਕ ਵਫ਼ਦ ਪੰਜਾਬ ਮਹਿਲਾ ਕਮਿਸ਼ਨ ਨੂੰ ਮਿਲ ਕੇ ਪੁਲੀਸ ਕਾਰਵਾਈ ਦੀ ਜਾਂਚ ਕਰਾਉਣ ਦੀ ਮੰਗ ਵੀ ਕਰੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement