
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਸਲਾਹ ਦਿੱਤੀ ਹੈ।
ਚੰਡੀਗੜ੍ਹ: ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਇਕ ਵਾਰ ਫਿਰ ਪੰਜਾਬ ਸਰਕਾਰ (Punjab Goevrnment) ਨੂੰ ਸਲਾਹ ਦਿੱਤੀ ਹੈ। ਉਹਨਾਂ ਨੇ ਟਵੀਟ ਜ਼ਰੀਏ ਕਿਹਾ ਕਿ ਪੰਜਾਬ ਸਰਕਾਰ ਨੂੰ ਬਿਜਲੀ ਖਰੀਦ ਸਮਝੌਤਿਆਂ (Power purchase agreements) ਨੂੰ ਪੂਰੀ ਤਰ੍ਹਾਂ ਰੱਦ ਕਰਨ ਵਾਸਤੇ ਨਵਾਂ ਕਾਨੂੰਨ ਬਣਾਉਣ ਖ਼ਾਤਰ 5-7 ਦਿਨਾਂ ਦਾ ਵਿਧਾਨ ਸਭਾ ਇਜਲਾਸ ਬੁਲਾਉਣਾ ਚਾਹੀਦਾ ਹੈ। ਇਸ ਦੇ ਨਾਲ ਉਹਨਾਂ ਨੇ ਵੀਡੀਓ ਸੰਦੇਸ਼ ਵੀ ਜਾਰੀ ਕੀਤਾ, ਜਿਸ ਵਿਚ ਉਹਨਾਂ ਨੇ ਪੰਜਾਬ ਸਰਕਾਰ ਲਈ ਹੋਰ ਕਈ ਅਹਿਮ ਸੁਝਾਅ ਦਿੱਤੇ।
Navjot Sidhu
ਹੋਰ ਪੜ੍ਹੋ: ਦਿੱਲੀ ਵਾਂਗ ਸ਼੍ਰੋਮਣੀ ਕਮੇਟੀ ਦੀ ਚੋਣ ਕਰਵਾਉਣ ਲਈ ਵੀ ਸਰਗਰਮੀ ਵਧਣ ਲੱਗੀ
ਉਹਨਾਂ ਲਿਖਿਆ, ‘ਪੰਜਾਬ ਸਰਕਾਰ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (P.S.E.R.C) ਨੂੰ ਤੁਰੰਤ ਨਿਰਦੇਸ਼ ਲਾਜ਼ਮੀ ਜਾਰੀ ਕਰਨੇ ਚਾਹੀਦੇ ਹਨ ਕਿ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਅਦਾ ਕੀਤੇ ਜਾ ਰਹੇ ਮਹਸੂਲ (tariff) ਨੂੰ ਜਨਤਕ ਹਿੱਤ ਵਿੱਚ ਘਟਾਇਆ ਜਾਵੇ ਫ਼ਲਸਰੂਪ ਇਹ ਬਿਜਲੀ ਖਰੀਦ ਸਮਝੌਤਿਆਂ ਨੂੰ ਬੇਅਸਰ ਅਤੇ ਬੇਅਰਥ ਕਰ ਦੇਣਗੇ’।
Tweet
ਹੋਰ ਪੜ੍ਹੋ: ਪਟਵਾਰੀ ਭਰਤੀ ਪ੍ਰੀਖਿਆ ਰਾਹੀਂ SSS ਬੋਰਡ ਨੇ ਕਮਾਏ ਕਰੀਬ 30 ਕਰੋੜ ਰੁਪਏ
ਸਿੱਧੂ ਨੇ ਅੱਗੇ ਲਿਖਿਆ, ‘ਇਸ ਤੋਂ ਬਾਅਦ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਵਾਸਤੇ ਨਵਾਂ ਕਾਨੂੰਨ ਬਣਾਉਣ ਖ਼ਾਤਰ 5-7 ਦਿਨਾਂ ਦਾ ਵਿਧਾਨ ਸਭਾ ਇਜਲਾਸ ਬੁਲਾਇਆ ਜਾਵੇ, ਜਿਸ ਵਿਚ ਸਤਲੁਜ-ਜਮੁਨਾ ਲਿੰਕ ਪਾਣੀਆਂ ਦੀ ਵੰਡ ਸੰਬੰਧੀ ਸਮਝੌਤੇ ਨੂੰ ਰੱਦ ਕਰਨ ਵਾਂਗ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਨ ਵਾਲਾ ਕਾਨੂੰਨ ਪਾਸ ਕੀਤਾ ਜਾ ਸਕਦਾ ਹੈ !!’
Tweet
ਹੋਰ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀ: ਰਾਵਤ ਦੀ ਫੇਰੀ, ਸਿੱਧੂ ਸ਼ਾਂਤ, ਕਾਂਗਰਸ ਇਕਜੁਟਤਾ ਵਲ
ਉਹਨਾਂ ਕਿਹਾ ਕਿ ਇਸ ਨਾਲ ਜਨਰਲ ਸ਼੍ਰੇਣੀ ਸਮੇਤ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ, ਘਰੇਲੂ ਦਰ ਘਟਾ ਕੇ 3 ਰੁਪਏ ਪ੍ਰਤੀ ਯੂਨਿਟ ਅਤੇ ਉਦਯੋਗਾਂ ਲਈ 5 ਰੁਪਏ ਪ੍ਰਤੀ ਯੂਨਿਟ ਕਰਨ ਦੇ ਨਾਲ-ਨਾਲ ਸਾਰੇ ਬਕਾਇਆ ਬਿੱਲਾਂ ਦੇ ਨਿਪਟਾਰੇ, ਗੈਰ-ਵਾਜਬ ਅਤੇ ਬੇਹਿਸਾਬੇ ਬਿੱਲ ਮੁਆਫ ਕਰਨ ਵਿੱਚ ਪੰਜਾਬ ਸਰਕਾਰ ਨੂੰ ਮਦਦ ਮਿਲੇਗੀ !!’ ਦੱਸ ਦਈਏ ਕਿ ਨਵਜੋਤ ਸਿੱਧੂ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੂੰ ਬਿਜਲੀ ਸੰਕਟ ਦੇ ਹੱਲ ਲਈ ਕਈ ਸੁਝਾਅ ਦੇ ਚੁੱਕੇ ਹਨ।