ਸਬ-ਇੰਸਪੈਕਟਰ ਵੱਲੋਂ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਸ ਬਿਉਰੋ ਵੱਲੋਂ ਕੇਸ ਦਰਜ
Published : Aug 30, 2022, 9:12 pm IST
Updated : Aug 30, 2022, 9:12 pm IST
SHARE ARTICLE
 A case has been registered by the Vigilance Bureau on charge of accepting a bribe of Rs 20,000 by the sub-inspector.Punjab Vigilance Bureau
A case has been registered by the Vigilance Bureau on charge of accepting a bribe of Rs 20,000 by the sub-inspector.Punjab Vigilance Bureau

ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ ਐਸ.ਆਈ. ਵੱਲੋਂ ਰਿਸ਼ਵਤ ਲੈਂਦੇ ਦੀ ਵੀਡਿਓ

 
 
ਚੰਡੀਗੜ  : ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਬਾਘਾਪੁਰਾਣਾ ਵਿਖੇ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ (ਐਸ.ਆਈ.) ਜਗਨਦੀਪ ਸਿੰਘ ਖਿਲਾਫ਼ 20,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਉਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬੀਤੀ ਮਿਤੀ 02.09.2021 ਨੂੰ ਉਕਤ ਐਸ.ਆਈ. ਜਗਨਦੀਪ ਸਿੰਘ ਦੀ ਸ਼ੋਸ਼ਲ ਮੀਡੀਆ ਉਪਰ ਵਾਇਰਲ ਹੋਈ ਵੀਡਿਓ ਕਲਿੱਪ ਸਬੰਧੀ ਬਿਓਰੋ ਵੱਲੋਂ ਤਿਆਰ ਪੜਤਾਲੀਆ ਰਿਪੋਰਟ ਦੇ ਆਧਾਰ ’ਤੇ ਇਹ ਮੁਕੱਦਮਾ ਦਰਜ ਹੋਇਆ ਹੈ।

ਕੇਸ ਦੇ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਮਨਦੀਪ ਸਿੰਘ ਉਰਫ ਹੀਪਾ ਵਾਸੀ ਪਿੰਡ ਕੋਟਲਾ ਮੇਹਰ ਸਿੰਘ ਵਾਲਾ, ਜਿਲਾ ਮੋਗਾ ਪਾਸੋਂ 190 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਬਾਘਾਪੁਰਾਣਾ ਵਿਖੇ ਮੁਕੱਦਮਾ ਦਰਜ ਹੋਇਆ ਸੀ। ਇਸ ਮੁਕੱਦਮੇ ਵਿੱਚ ਸ਼ਾਮਲ ਦੋਸ਼ੀ ਮਨਦੀਪ ਸਿੰਘ ਦੀ ਮੱਦਦ ਕਰਨ ਬਦਲੇ ਐਸ.ਆਈ. ਜਗਨਦੀਪ ਸਿੰਘ ਵੱਲੋਂ ਦੋਸ਼ੀ ਦੇ ਭਰਾ ਅਮਨਦੀਪ ਸਿੰਘ ਪਾਸੋਂ 20,000 ਰੁਪਏ ਰਿਸ਼ਵਤ ਹਾਸਲ ਕੀਤੀ ਗਈ।          

ਇਸ ਉਪਰੰਤ ਅਮਨਦੀਪ ਸਿੰਘ ਵਗੈਰਾ ਵੱਲੋਂ ਉਕਤ ਹਾਸਲ ਕੀਤੀ ਰਿਸ਼ਵਤ ਬਾਰੇ ਸਟਿੰਗ ਆਪਰੇਸ਼ਨ ਕਰਕੇ ਵੀਡਿਓ ਵਾਇਰਲ ਕੀਤੀ ਗਈ ਜਿਸ ਵਿੱਚ ਜਗਨਦੀਪ ਸਿੰਘ ਦੀ ਪਹਿਨੀ ਹੋਈ ਪੈਂਟ ਦੀ ਪਿਛਲੀ ਜੇਬ ਵਿੱਚੋਂ 20,000 ਰੁਪਏ ਰਿਸ਼ਵਤੀ ਕਰੰਸੀ ਨੋਟ ਕਢਵਾ ਕੇ ਪਹਿਲਾਂ ਤੋਂ ਫੋਟੋਸਟੇਟ ਕੀਤੇ ਨੋਟਾਂ ਦੇ ਨੰਬਰਾਂ ਨਾਲ ਮਿਲਾਨ ਕਰਵਾਇਆ ਗਿਆ ਅਤੇ ਵੀਡਿਓ ਵਿੱਚ ਉਕਤ ਐਸ.ਆਈ. ਵੱਲੋਂ ਆਪਣੀ ਗਲਤੀ ਮੰਨੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਬਤੌਰ ਜਨਸੇਵਕ ਹੁੰਦੇ ਹੋਏ ਅਜਿਹਾ ਕਰਕੇ ਦੋਸ਼ੀ ਐਸ.ਆਈ. ਜਗਨਦੀਪ ਸਿੰਘ ਵੱਲੋਂ ਭਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਜੁਰਮ ਅ/ਧ 7 ਕੀਤਾ ਗਿਆ ਹੈ ਜਿਸ ਕਰਕੇ ਉਸ ਖਿਲਾਫ਼ ਵਿਜੀਲੈਸ ਬਿਉਰੋ ਦੇ ਥਾਣਾ ਫ਼ਿਰੋਜ਼ਪੁਰ ਵਿਖੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement
Advertisement

Tarn Taran News: 12 ਸਾਲ ਬਾਅਦ America ਤੋਂ ਪਰਤੇ ਨੌਜਵਾਨ ਦਾ ਕ*ਤ*ਲ, ਚਾਚੇ ਨੇ ਕੀਤੇ ਵੱਡੇ ਖ਼ੁਲਾ...

11 Dec 2023 11:09 AM

Today Punjab News: 29 ਸਾਲ ਪੁਰਾਣੇ ਫਰਜ਼ੀ Police ਮੁਕਾਬਲੇ ’ਚ IG ਉਮਰਾਨੰਗਲ ਸਣੇ 3 ਜਣਿਆਂ ਵਿਰੁੱਧ FIR …

11 Dec 2023 9:40 AM

Today Punjab News : ਸਕੂਲ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ ਕਰਨ ਵਾਲਾ ਅਧਿਆਪਕ, ਹੋ ਗਿਆ ਪੱਤਰਕਾਰਾਂ ਨਾਲ ਔਖਾ...

11 Dec 2023 9:17 AM

Jalandhar News: Birthday Party 'ਚ ਚੱਲੀਆਂ ਗੋ*ਲੀ*ਆਂ, 1 NRI ਨੌਜਵਾਨ ਦੀ ਮੌ*ਤ, ਮੌਕੇ 'ਤੇ ਪਹੁੰਚੀ Police....

11 Dec 2023 9:05 AM

Today Punjab News : ਸਕੂਲ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ ਕਰਨ ਵਾਲਾ ਅਧਿਆਪਕ, ਹੋ ਗਿਆ ਪੱਤਰਕਾਰਾਂ ਨਾਲ ਔਖਾ...

10 Dec 2023 3:53 PM