ਪਲੰਬਰ ਨੇ 30 ਸਾਲਾ ਔਰਤ ਨਾਲ ਕੀਤਾ ਬਲਾਤਕਾਰ ਤੇ ਬਣਾਇਆ ਵੀਡੀਓ, ਮਾਮਲਾ ਦਰਜ   
Published : Aug 30, 2022, 9:34 pm IST
Updated : Aug 30, 2022, 9:34 pm IST
SHARE ARTICLE
Rape Case
Rape Case

ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਔਰਤ ਨੇ ਦੋਸ਼ ਲਾਇਆ ਕਿ ਉਸ ਨੇ ਪਿਛਲੇ ਸਾਲ ਨਵੰਬਰ ਵਿੱਚ ਪਾਣੀ ਦੀ ਟੈਂਕੀ ਦੀ ਮੁਰੰਮਤ ਲਈ ਇੱਕ ਪਲੰਬਰ ਨੂੰ ਆਪਣੇ ਘਰ ਬੁਲਾਇਆ ਸੀ।

 

ਭੁਲੱਥ: ਭੁਲੱਥ ਇਲਾਕੇ ਦੇ ਇਕ ਪਿੰਡ 'ਚ ਇਕ ਪਲੰਬਰ 'ਤੇ 30 ਸਾਲਾ ਔਰਤ ਨਾਲ ਬਲਾਤਕਾਰ ਕਰਨ ਅਤੇ ਇਤਰਾਜ਼ਯੋਗ ਵੀਡੀਓ ਬਣਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਦੇ ਦੱਸਣ ਮੁਤਾਬਿਕ ਦੋਸ਼ੀ ਨੇ ਔਰਤ ਦੀ ਇਤਰਾਜ਼ਯੋਗ ਵੀਡੀਓ ਬਣਾਈ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਵੀਡੀਓ ਵਾਇਰਲ ਕਰ ਦੇਵੇਗਾ।

ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਔਰਤ ਨੇ ਦੋਸ਼ ਲਾਇਆ ਕਿ ਉਸ ਨੇ ਪਿਛਲੇ ਸਾਲ ਨਵੰਬਰ ਵਿੱਚ ਪਾਣੀ ਦੀ ਟੈਂਕੀ ਦੀ ਮੁਰੰਮਤ ਲਈ ਇੱਕ ਪਲੰਬਰ ਨੂੰ ਆਪਣੇ ਘਰ ਬੁਲਾਇਆ ਸੀ। ਔਰਤ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਦਾ ਮੋਬਾਈਲ ਨੰਬਰ ਲੈ ਲਿਆ ਸੀ ਅਤੇ ਬਾਅਦ ਵਿੱਚ ਉਹ ਉਸ ਨੂੰ ਫ਼ੋਨ ਕਰਦਾ ਸੀ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਕੁਝ ਦਿਨ ਪਹਿਲਾਂ ਮੁਲਜ਼ਮ ਪਲੰਬਰ ਔਰਤ ਦੇ ਲੜਕੇ ਦੀ ਗ਼ੈਰ-ਹਾਜ਼ਰੀ ਵਿੱਚ ਉਸ ਦੇ ਘਰ ਆਇਆ ਅਤੇ ਉਸ ਨੂੰ ਘਰ ਵਿੱਚ ਇਕੱਲੀ ਤਾੜ ਕੇ ਉਸ ਨੇ ਉਸ ਨਾਲ ਕਥਿਤ ਤੌਰ ’ਤੇ ਬਲਾਤਕਾਰ ਕੀਤਾ ਅਤੇ ਉਸ ਦੀ ਇਤਰਾਜ਼ਯੋਗ ਵੀਡੀਓ ਵੀ ਬਣਾਈ।

ਦੱਸਿਆ ਗਿਆ ਹੈ ਕਿ ਪੀੜਤ ਔਰਤ ਦਾ ਪਤੀ ਅਮਰੀਕਾ ਵਿੱਚ ਰਹਿੰਦਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਭਾਰਤੀ ਦੰਡਾਵਲੀ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ, ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਇਸ ਮਾਮਲੇ ਸੰਬੰਧੀ ਕੋਈ ਗ੍ਰਿਫ਼ਤਾਰੀ ਨਹੀਂ ਹੋਈ।

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement