
ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਲਿਆ ਸੰਕਲਪ
ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹਨਾਂ ਦੇ ਨਾਲ ਉਹਨਾਂ ਦਾ ਪੁੱਤਰ ਰਣਇੰਦਰ ਸਿੰਘ ਵੀ ਮੌਜੂਦ ਸੀ। ਕੈਪਟਨ ਨੇ ਕਿਹਾ ਕਿ ਉਹਨਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਗੀ ਮੁਲਾਕਾਤ ਹੋਈ। ਪੰਜਾਬ ਨਾਲ ਸਬੰਧਤ ਵੱਖ-ਵੱਖ ਮਾਮਲਿਆਂ 'ਤੇ ਚਰਚਾ ਕੀਤੀ। ਇਸ ਦੌਰਾਨ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਹ ਸਾਡੇ ਦੋਵਾਂ ਲਈ ਹਮੇਸ਼ਾ ਇੱਕ ਪ੍ਰਮੁੱਖ ਵਿਸ਼ਾ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।