ਸਿੱਧੂ ਮੂਸੇਵਾਲਾ ਕਤਲ ਮਾਮਲਾ: ਗੈਂਗਸਟਰ ਸਚਿਨ ਥਾਪਨ ਅਜ਼ਰਬਾਈਜਾਨ 'ਚ ਗ੍ਰਿਫ਼ਤਾਰ
Published : Aug 30, 2022, 10:25 am IST
Updated : Aug 30, 2022, 12:47 pm IST
SHARE ARTICLE
Sidhu Musewala murder case: Gangster Sachin Thapan arrested in Azerbaijan
Sidhu Musewala murder case: Gangster Sachin Thapan arrested in Azerbaijan

ਕੀਨੀਆ 'ਚ ਮਿਲੀ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੀ ਲੋਕੇਸ਼ਨ

ਫ਼ਰਜ਼ੀ ਪਾਸਪੋਰਟ ਮਾਮਲੇ 'ਚ ਇੱਕ ਮਹੀਨਾ ਪਹਿਲਾਂ ਫੜਿਆ ਗਿਆ ਸੀ -ਸੂਤਰ

ਸਚਿਨ ਥਾਪਨ ਨੂੰ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਸਚਿਨ ਥਾਪਨ ਨੂੰ ਅਜ਼ਰਬਾਈਜਾਨ ‘ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੀ ਲੋਕੇਸ਼ਨ ਵੀ ਕੀਨੀਆ ਵਿੱਚ ਮਿਲੀ ਹੈ। ਇਹ ਦੋਵੇਂ ਸਿੱਧੂ ਮੂਸੇਵਾਲਾ ਦੇ ਮਾਰੇ ਜਾਣ ਤੋਂ ਪਹਿਲਾਂ ਹੀ ਫ਼ਰਜ਼ੀ ਪਾਸਪੋਰਟਾਂ 'ਤੇ ਵਿਦੇਸ਼ ਭੱਜ ਗਏ ਸਨ। ਇਸ ਦਾ ਪਤਾ ਲੱਗਦਿਆਂ ਹੀ ਪੰਜਾਬ ਪੁਲਿਸ ਨੇ ਕੇਂਦਰੀ ਵਿਦੇਸ਼ ਮੰਤਰਾਲੇ ਨਾਲ ਮਿਲ ਕੇ ਸਚਿਨ ਥਾਪਨ ਨੂੰ ਭਾਰਤ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੂਤਰਾਂ ਮੁਤਾਬਕ ਸਚਿਨ ਥਾਪਨ ਨੂੰ ਕਰੀਬ ਇਕ ਮਹੀਨਾ ਪਹਿਲਾਂ ਫ਼ਰਜ਼ੀ ਪਾਸਪੋਰਟ ਰਾਹੀਂ ਅਜ਼ਰਬਾਈਜਾਨ ਜਾਣ 'ਤੇ ਉਥੇ ਹੀ ਕਾਬੂ ਕਰ ਲਿਆ ਗਿਆ ਸੀ। ਜਿਸ ਦੀ ਜਾਣਕਾਰੀ ਕੁਝ ਦਿਨ ਪਹਿਲਾਂ ਕੇਂਦਰੀ ਵਿਦੇਸ਼ ਮੰਤਰਾਲੇ ਨੂੰ ਦਿੱਤੀ ਗਈ ਸੀ। ਇਹ ਪਤਾ ਲੱਗਣ ਤੋਂ ਤੁਰੰਤ ਬਾਅਦ ਵਿਦੇਸ਼ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਸਚਿਨ ਥਾਪਨ ਦਾ ਪੂਰਾ ਅਪਰਾਧਿਕ ਰਿਕਾਰਡ ਮੰਗਿਆ ਹੈ। ਗ੍ਰਿਫਤਾਰੀ ਵਾਰੰਟ ਦੇ ਨਾਲ-ਨਾਲ ਸਿੱਧੂ ਮੂਸੇਵਾਲਾ ਦੀ ਇਸ ਮਾਮਲੇ 'ਚ ਭੂਮਿਕਾ ਬਾਰੇ ਵੀ ਰਿਪੋਰਟ ਮੰਗੀ ਗਈ ਹੈ। ਇਨ੍ਹਾਂ ਰਾਹੀਂ ਅਜ਼ਰਬਾਈਜਾਨ ਤੋਂ ਭਾਰਤ ਹਵਾਲੇ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾ ਰਿਹਾ ਹੈ।

ਸੂਤਰਾਂ ਮੁਤਾਬਕ ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਅਨਮੋਲ ਅਤੇ ਸਚਿਨ ਨੇਪਾਲ ਭੱਜ ਗਏ ਸਨ । ਉੱਥੋਂ ਭੱਜਣ ਤੋਂ ਪਹਿਲਾਂ ਉਨ੍ਹਾਂ ਨੇ ਜਾਅਲੀ ਪਾਸਪੋਰਟ ਬਣਵਾਇਆ। ਨੇਪਾਲ ਤੋਂ ਦੋਵੇਂ ਅਜ਼ਰਬਾਈਜਾਨ ਚਲੇ ਗਏ। ਉੱਥੇ ਪਹੁੰਚ ਕੇ ਅਨਮੋਲ ਬਿਸ਼ਨੋਈ ਕੈਨੇਡਾ ਚਲਾ ਗਿਆ। ਸਚਿਨ ਥਾਪਨ ਫ਼ਰਜ਼ੀ ਪਾਸਪੋਰਟ ਮਾਮਲੇ 'ਚ ਫੜਿਆ ਗਿਆ ਸੀ। ਜਦੋਂ ਇਸ ਗੱਲ ਦਾ ਪਤਾ ਲੱਗਾ ਤਾਂ ਅਨਮੋਲ ਕੈਨੇਡਾ ਤੋਂ ਕੀਨੀਆ ਭੱਜ ਗਿਆ।

ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲਾਰੈਂਸ ਅਤੇ ਗੋਲਡੀ ਬਰਾੜ ਦੇ ਨਾਲ ਸਚਿਨ ਥਾਪਨ ਅਤੇ ਅਨਮੋਲ ਬਿਸ਼ਨੋਈ ਵੀ ਮੂਸੇਵਾਲਾ ਕਤਲ ਦੇ ਮਾਸਟਰਮਾਈਂਡ ਹਨ। ਸਿੱਧੂ ਮੂਸੇਵਾਲਾ ਨੂੰ ਮਾਰਨ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਨੇ ਆਪਣੇ ਫ਼ਰਜ਼ੀ ਪਾਸਪੋਰਟ ਬਣਵਾਏ ਸਨ। ਜਿਸ ਦੇ ਆਧਾਰ 'ਤੇ ਉਨ੍ਹਾਂ ਨੂੰ ਬਾਹਰ ਭੇਜ ਦਿੱਤਾ ਗਿਆ। ਇਸ ਤੋਂ ਬਾਅਦ 29 ਮਈ ਨੂੰ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ। ਸਚਿਨ ਥਾਪਨ ਨੇ ਬਾਅਦ ਵਿੱਚ ਇੱਕ ਟੀਵੀ ਚੈਨਲ ਨੂੰ ਫੋਨ ਕਰ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।

ਲਾਰੈਂਸ ਨੇ ਤਿਹਾੜ ਜੇਲ੍ਹ ਵਿੱਚ ਬੈਠ ਕੇ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ। ਇਸ ਤੋਂ ਬਾਅਦ ਅਨਮੋਲ ਬਿਸ਼ਨੋਈ ਅਤੇ ਸਚਿਨ ਥਾਪਨ ਨੇ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨਾਲ ਮਿਲ ਕੇ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਉਹ ਮੂਸੇਵਾਲਾ ਨੂੰ ਰੇਕੀ ਕਰਨ ਲਈ ਮਿਲਿਆ ਤੇ ਫਿਰ ਉਨ੍ਹਾਂ ਲਈ ਸ਼ੂਟਰਾਂ ਅਤੇ ਹਥਿਆਰਾਂ ਦਾ ਇੰਤਜ਼ਾਮ ਕੀਤਾ ਗਿਆ। ਲਾਰੈਂਸ ਦੀ ਕੋਸ਼ਿਸ਼ ਸੀ ਕਿ ਸਚਿਨ ਅਤੇ ਅਨਮੋਲ ਵਲੋਂ ਮੂਸੇਵਾਲਾ ਨੂੰ ਮਾਰਿਆ ਜਾਵੇ ਪਰ ਉਸ ਤੋਂ ਬਾਅਦ ਉਸ ਦਾ ਨਾਂ ਇਸ ਮਾਮਲੇ ਵਿਚ ਸਾਹਮਣੇ ਨਹੀਂ ਆਇਆ ਅਤੇ ਨਾ ਹੀ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰੇਗੀ।

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement