ਕੇਂਦਰੀ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਸਬੰਧੀ ਭਾਜਪਾ ਕੋਰ ਕਮੇਟੀ ਦੀ ਮੀਟਿੰਗ ਵਿਚ ਹਿੱਸਾ ਲਿਆ।
ਚੰਡੀਗੜ੍ਹ: ਭਾਜਪਾ ਦੇ ਪੰਜਾਬ ਇੰਚਾਰਜ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਦੋ ਦਿਨਾਂ ਦੌਰੇ ’ਤੇ ਪੰਜਾਬ ਪਹੁੰਚੇ। ਚੰਡੀਗੜ੍ਹ ਏਅਰਪੋਰਟ ’ਤੇ ਪਹੁੰਚਣ ਸਮੇਂ ਭਾਜਪਾ ਆਗੂਆਂ ਨੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮਗਰੋਂ ਕੇਂਦਰੀ ਮੰਤਰੀ ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਨਤਮਸਤਕ ਹੋਏ।
ਕੇਂਦਰੀ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਸਬੰਧੀ ਭਾਜਪਾ ਕੋਰ ਕਮੇਟੀ ਦੀ ਮੀਟਿੰਗ ਵਿਚ ਹਿੱਸਾ ਲਿਆ। ਇਸ ਦੌਰਾਨ ਪਾਰਟੀ ਦੀ ਅਗਲੀ ਰਣਨੀਤੀ ਬਾਰੇ ਸਕਾਰਾਤਮਕ ਚਰਚਾ ਕੀਤੀ ਗਈ। ਉਹਨਾਂ ਕਿਹਾ ਕਿ ਨਿਸ਼ਚਿਤ ਤੌਰ 'ਤੇ ਪੰਜਾਬ ਦੇ ਲੋਕਾਂ ਨੂੰ ਸੰਸਦ 'ਚ ਉਹਨਾਂ ਲਈ ਬੋਲਣ ਵਾਲੇ ਨੁਮਾਇੰਦੇ ਦੀ ਲੋੜ ਹੈ ਅਤੇ ਅਸੀਂ ਇਸ ਲਈ ਤਿਆਰ ਹਾਂ।
ਇਸ ਤੋਂ ਬਾਅਦ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਜ਼ਿਲ੍ਹਾ ਪ੍ਰਧਾਨ, ਜ਼ਿਲ੍ਹਾ ਅਧਿਕਾਰੀ ਅਤੇ ਮੰਡਲ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਅਤੇ ਕਈ ਮੁੱਦਿਆਂ ’ਤੇ ਚਰਚਾ ਕੀਤੀ। ਉਹਨਾਂ ਕਿਹਾ ਕਿ ਭਾਜਪਾ ਲੋਕ ਸੇਵਾ ਦੇ ਅਟੁੱਟ ਜਨੂੰਨ ਨਾਲ ਰਾਜਨੀਤੀ ਕਰਦੀ ਹੈ। ਅਸੀਂ ਨਵੇਂ ਪੰਜਾਬ ਦੇ ਸੰਕਲਪ ਨੂੰ ਦੁਹਰਾਉਂਦੇ ਰਹਾਂਗੇ ਅਤੇ ਲੋਕ ਹਿੱਤਾਂ ਦੇ ਮੁੱਦੇ ਅੱਗੇ ਲਿਆਵਾਂਗੇ।