ਬਹੁਕਰੋੜੀ ਘਪਲੇ 'ਚ ਵਿਜੀਲੈਂਸ ਬਿਊਰੋ ਵੱਲੋਂ 7 ਖ਼ਿਲਾਫ਼ ਮੁਕੱਦਮਾ ਦਰਜ, ਪੰਜ ਗ੍ਰਿਫ਼ਤਾਰ
Published : Aug 30, 2022, 8:45 am IST
Updated : Aug 30, 2022, 8:45 am IST
SHARE ARTICLE
Vigilance Bureau registered a case against 7 in the multi-crore scam
Vigilance Bureau registered a case against 7 in the multi-crore scam

'ਦਿ ਕਰਨਾਣਾ ਐਗਰੀਕਲਚਰਲ ਕੋਆਪ੍ਰੇਟਿਵ ਸੁਸਾਇਟੀ' ਵਿਚ ਹੋਇਆ 7 ਕਰੋੜ ਰੁਪਏ ਦਾ ਘਪਲਾ

ਜਲੰਧਰ: ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਜਲੰਧਰ ਅਤੇ ਸਬ-ਡਵੀਜ਼ਨ ਕਰਤਾਰਪੁਰ ਅਧੀਨ ਆਉਂਦੀ 'ਦਿ ਕਰਨਾਣਾ ਐਗਰੀਕਲਚਰਲ ਕੋਆਪ੍ਰੇਟਿਵ ਸੁਸਾਇਟੀ' 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਬਿਊਰੋ ਨੇ ਸੁਸਾਇਟੀ ਵਿਚ 7 ​​ਕਰੋੜ ਰੁਪਏ ਦਾ ਘਪਲਾ ਫੜਿਆ ਹੈ। 7ਲੋਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ 'ਚੋਂ 5 ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੁਸਾਇਟੀ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਿਆ ਹੈ ਕਿ ਕੋਆਪ੍ਰੇਟਿਵ ਸੁਸਾਇਟੀ ਦੇ ਅਧਿਕਾਰੀਆਂ ਨੇ ਮਿਲੀ ਭੁਗਤ ਕਰਕੇ 7,14,07,596.23 ਰੁਪਏ (ਸੱਤ ਕਰੋੜ, ਚੌਦਾਂ ਲੱਖ ਸੱਤ ਹਜ਼ਾਰ ਪੰਜ ਸੌ ਛਿਅੰਨਵੇ ਰੁਪਏ ਤੇਈ ਪੈਸੇ) ਦਾ ਘਪਲਾ ਕੀਤਾ ਹੈ। 
 ਉਕਤ ਸੁਸਾਇਟੀ ਵਿਚ ਕਰੀਬ 1000 ਖਾਤਾ ਧਾਰਕ ਹਨ ਤੇ ਇਸ ਸੁਸਾਇਟੀ ਕੋਲ ਟਰੈਕਟਰ ਅਤੇ ਵੱਡੀ ਮਾਤਰਾ ਵਿੱਚ ਖੇਤੀ ਸੰਦ ਹਨ, ਇਸ ਤੋਂ ਇਲਾਵਾ ਉਕਤ ਸੁਸਾਇਟੀ ਵੱਲੋਂ ਖਾਦਾਂ ਅਤੇ ਕੀਟ ਨਾਸ਼ਕ ਦਵਾਈਆਂ ਆਦਿ ਵੀ ਕਿਸਾਨਾਂ ਨੂੰ ਵੇਚੀਆਂ ਜਾਂਦੀਆਂ ਹਨ। ਸੁਸਾਇਟੀ ਵਿਚ ਕੁੱਲ 6 ਕਰਮਚਾਰੀ ਵੱਖ-ਵੱਖ ਜਗ੍ਹਾ ਕੰਮ ਕਰ ਰਹੇ ਹਨ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਪਿੰਡ ਕਰਨਾਣਾ ਦੇ ਐਨ.ਆਰ.ਆਈ. ਅਤੇ ਪਿੰਡ ਦੇ ਲੋਕਾਂ ਨੇ ਉਕਤ ਸਭਾ ਵਿਚ ਕਰੋੜਾਂ ਰੁਪਇਆ ਦੀਆਂ ਐਫ.ਡੀ.ਆਰ ਕਰਵਾਈਆਂ ਹੋਈਆਂ ਸਨ। ਉਕਤ ਸੁਸਾਇਟੀ ਦੇ ਸੈਕਟਰੀ ਇੰਦਰਜੀਤ ਧੀਰ, ਜੋ ਕਿ ਕੈਸ਼ੀਅਰ ਵੀ ਰਹਿ ਚੁੱਕੇ ਹਨ, ਉਨ੍ਹਾਂ ਨੇ ਪ੍ਰਧਾਨ ਰਣਧੀਰ ਸਿੰਘ ਅਤੇ ਮੌਜੂਦਾ ਕੈਸ਼ੀਅਰ ਹਰਪ੍ਰੀਤ ਸਿੰਘ ਆਦਿ ਨਾਲ ਮਿਲੀਭੁਗਤ ਕਰਕੇ ਉਨ੍ਹਾਂ ਐਫ.ਡੀ.ਆਰ ਦੇ ਉੱਪਰ ਲਿਮਟਾਂ ਆਦਿ ਬਣਾ ਕੇ ਕਰੋੜਾਂ ਰੁਪਏ ਦਾ ਗਬਨ ਕੀਤਾ ਹੈ।    

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਕਨੀਕੀ ਟੀਮ ਵੱਲੋਂ ਉਕਤ ਸੁਸਾਇਟੀ ਦੇ ਰਿਕਾਰਡ ਦੀ ਚੈਕਿੰਗ ਦੌਰਾਨ ਮਿਤੀ 01.4.18 ਤੋਂ 31.03.20 ਤੱਕ ਸੁਸਾਇਟੀ ਦੇ ਮੈਂਬਰਾਂ ਵੱਲੋਂ ਲਏ ਗਏ ਕਰਜ਼ੇ ਅਤੇ ਮੈਂਬਰਾਂ ਦੀਆਂ ਅਮਾਨਤਾਂ ਵਿਚ 7,14,07,596.23 ਰੁਪਏ (ਸੱਤ ਕਰੋੜ, ਚੌਦਾਂ ਲੱਖ ਸੱਤ ਹਜ਼ਾਰ ਪੰਜ ਸੌ ਛਿਅੰਨਵੇ ਰੁਪੈ ਤੇਈ ਪੈਸੇ) ਦਾ ਗਬਨ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ 36,36,71,952.55 ਰੁਪਏ (ਛੱਤੀ ਕਰੋੜ ਛੱਤੀ ਲੱਖ, ਇਕੱਤਰ ਹਜ਼ਾਰ ਨੌ ਸੌ ਬਵੰਜਾ ਰੁਪਏ ਪੰਚਵੰਜਾ ਪੈਸੇ) ਦੀਆਂ ਗੰਭੀਰ ਊਣਤਾਈਆਂ ਵੀ ਸਾਹਮਣੇ ਆਈਆਂ ਹਨ। 
 

ਜਾਂਚ ਦੌਰਾਨ ਇਹ ਵੀ ਪਾਇਆ ਗਿਆ ਕਿ ਸਭਾ ਦੇ ਸਕੱਤਰ ਇੰਦਰਜੀਤ ਧੀਰ ਵੱਲੋਂ ਸੁਸਾਇਟੀ ਵਿਚ ਦੋ ਕੰਪਿਊਟਰ ਲਗਾਏ ਹੋਏ ਸਨ, ਜਿਸ ਵਿੱਚੋਂ ਇਕ ਕੰਪਿਊਟਰ ਵਿਚ ਉਕਤ ਸਕੱਤਰ ਵੱਲੋਂ ਮੈਬਰਾਂ ਨੂੰ ਧੋਖਾ ਦੇਣ ਲਈ ਰਿਕਾਰਡ ਤਿਆਰ ਕੀਤਾ ਜਾਂਦਾ ਸੀ ਤੇ ਸੁਸਾਇਟੀ ਦੇ ਮੈਂਬਰਾਂ ਨੂੰ ਐਂਟਰੀਆਂ ਦਿਖਾ ਕੇ ਇਹ ਤਸੱਲੀ ਕਰਵਾ ਦਿੱਤੀ ਜਾਂਦੀ ਸੀ ਕਿ ਉਨ੍ਹਾਂ ਦੀਆਂ ਸਾਰੀਆਂ ਐਂਟਰੀਆਂ ਸਹੀ ਹਨ। ਦੂਜੇ ਕੰਪਿਊਟਰ ਦੇ ਡਾਟੇ ਦੀ ਜਾਂਚ ਕਰਨ ਉੱਤੇ ਪਤਾ ਲੱਗਿਆ ਕਿ ਕਿੰਨੀ ਰਕਮ ਧੋਖਾਧੜੀ ਨਾਲ ਲਈ ਗਈ ਸੀ। ਡਾਟਾ ਫੀਡ ਕਰਕੇ ਆਡਿਟ ਅਫਸਰ ਅਤੇ ਹੋਰ ਅਧਿਕਾਰੀਆਂ ਨੂੰ ਪੇਸ਼ ਕਰ ਦਿੰਦਾ ਸੀ। 

ਇਸ ਘਪਲੇ ਦੇ ਦੋਸ਼ ਹੇਠ ਸੁਸਾਇਟੀ ਦੇ ਸਾਬਕਾ ਸਕੱਤਰ ਇੰਦਰਜੀਤ ਧੀਰ, ਹਰਪ੍ਰੀਤ (ਵਾਧੂ ਚਾਰਜ) ਕੈਸ਼ੀਅਰ, ਰਣਧੀਰ ਸਿੰਘ ਸਾਬਕਾ ਪ੍ਰਧਾਨ, ਸੁਖਵਿੰਦਰ ਸਿੰਘ ਮੀਤ ਪ੍ਰਧਾਨ, ਰਵਿੰਦਰ ਸਿੰਘ ਕਮੇਟੀ ਮੈਂਬਰ, ਮਹਿੰਦਰ ਲਾਲ ਕਮੇਟੀ ਮੈਂਬਰ ਤੇ ਕਮਲਜੀਤ ਸਿੰਘ ਕਮੇਟੀ ਮੈਂਬਰ (ਸਾਰੇ ਵਾਸੀ ਪਿੰਡ ਕਰਨਾਣਾ) ਵੱਲੋਂ ਆਪਸ ਵਿਚ ਮਿਲੀਭੁਗਤ ਕਰਕੇ ਸੁਸਾਇਟੀ ਦੇ ਮੈਬਰਾਂ ਦੇ 7,14,07,596.23 ਰੁਪਏ ਦਾ ਘੁਟਾਲਾ ਕੀਤਾ ਗਿਆ ਸੀ। 
 

ਇਸ ਸਬੰਧ ਵਿਚ ਉਪਰੋਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਨੰਬਰ: 15 ਮਿਤੀ 29.08.2022 ਅ/ਧ 406, 409, 420, 465, 468, 471, 477-ਏ, 120-ਬੀ ਆਈ.ਪੀ.ਸੀ. ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ , ਜਲੰਧਰ ਵਿਖੇ ਕੇਸ ਦਰਜ ਕੀਤਾ ਗਿਆ। ਇਸ ਮੁਕੱਦਮੇ ਦੇ ਦੋਸ਼ੀਆਂ ਰਣਧੀਰ ਸਿੰਘ, ਸੁਖਵਿੰਦਰ ਸਿੰਘ, ਰਵਿੰਦਰ ਸਿੰਘ, ਮਹਿੰਦਰ ਲਾਲ ਤੇ ਕਮਲਜੀਤ ਸਿੰਘ (ਸਾਰੇ ਵਾਸੀ ਪਿੰਡ ਕਰਨਾਣਾ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਬਾਰੇ ਅਗਲੇਰੀ ਕਾਰਵਾਈ ਜਾਰੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement