
ਕਿਹਾ, ਕਲਮਛੋੜ ਹੜਤਾਲ ਕਰੋ ਪਰ ਕਲਮ ਤੁਹਾਡੇ ਹੱਥਾਂ ’ਚ ਦੇਣੀ ਹੈ ਜਾਂ ਨਹੀਂ…ਇਹ ਫੈਸਲਾ ਸਰਕਾਰ ਕਰੇਗੀ
ਚੰਡੀਗੜ੍ਹ: ਤਹਿਸੀਲਦਾਰਾਂ ਦੀ ਕਲਮਛੋੜ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜ਼ਰੀਏ ਚਿਤਾਵਨੀ ਦਿਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਲਮਛੋੜ ਹੜਤਾਲ ਕਰੋ ਪਰ ਬਾਅਦ ਵਿਚ ਕਲਮ ਤੁਹਾਡੇ ਹੱਥਾਂ ’ਚ ਦੇਣੀ ਹੈ ਜਾਂ ਨਹੀਂ…ਇਹ ਫੈਸਲਾ ਸਰਕਾਰ ਕਰੇਗੀ।
ਇਹ ਵੀ ਪੜ੍ਹੋ: ਚੀਨ ਨੇ ਸਾਡੀ ਜ਼ਮੀਨ ਹੜੱਪ ਲਈ, ਪ੍ਰਧਾਨ ਮੰਤਰੀ ਇਸ ਬਾਰੇ ਕੁੱਝ ਬੋਲਣ: ਰਾਹੁਲ ਗਾਂਧੀ
ਮੁੱਖ ਮੰਤਰੀ ਨੇ ਲਿਖਿਆ, “ਜਾਣਕਾਰੀ ਮੁਤਾਬਕ ਕਿਸੇ ਰਿਸ਼ਵਤ ਮਾਮਲੇ ’ਚ ਫਸੇ ਅਪਣੇ ਇਕ ਸਾਥੀ ਦੇ ਹੱਕ ਵਿਚ ਪਟਵਾਰੀ, ਕਾਨੂੰਨਗੋ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਅਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ’ਚ ਕਲਮਛੋੜ ਹੜਤਾਲ ਕਰਨਗੇ। ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮਛੋੜ ਹੜਤਾਲ ਕਰੋ ਪਰ ਬਾਅਦ ਵਿਚ ਕਲਮ ਤੁਹਾਡੇ ਹੱਥਾਂ ’ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਸਰਕਾਰ ਕਰੇਗੀ”।
ਇਹ ਵੀ ਪੜ੍ਹੋ: 14 ਸਾਲਾਂ ਤੋਂ ਮਨੀਲਾ ਵਿਚ ਰਹਿ ਰਹੀ ਪੰਜਾਬਣ ਦੀ ਗੋਲੀ ਮਾਰ ਕੇ ਹਤਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਚਿਤਾਵਨੀ ਦਿੰਦਿਆਂ ਅੱਗੇ ਲਿਖਿਆ, “ਸਾਡੇ ਕੋਲ ਬਹੁਤ ਪੜ੍ਹੇ-ਲਿਖੇ ਬੇਰੁਜ਼ਗਾਰ ਮੌਜੂਦ ਨੇ…ਜੋ ਤੁਹਾਡੇ ਵਾਲੀਆਂ ਕਲਮਾਂ ਫੜਨ ਨੂੰ ਤਿਆਰ ਬੈਠੇ ਨੇ...ਪੰਜਾਬ ਦੇ ਲੋਕਾਂ ਦੀ ਖੱਜਲ ਖੁਆਰੀ ਨਹੀਂ ਹੋਣ ਦਿਤੀ ਜਾਵੇਗੀ”। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਵਡੇਰੇ ਲੋਕ ਹਿੱਤ ਵਿਚ ਸਿਸਟਮ ਨੂੰ ਪਾਰਦਰਸ਼ੀ, ਸਾਫ਼-ਸੁਥਰਾ ਅਤੇ ਪ੍ਰਭਾਵਸ਼ਾਲੀ ਬਣਾਉਣ ਦੀ ਮੁਹਿੰਮ ਵਿੱਚ ਨਾ ਤਾਂ ਕਿਸੇ ਭ੍ਰਿਸ਼ਟ ਤੱਤ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਵੀ ਹਮਦਰਦ ਨੂੰ ਬਖ਼ਸ਼ਿਆ ਜਾਵੇਗਾ।
ਇਹ ਵੀ ਪੜ੍ਹੋ: ਅਮਰੀਕਾ: ਪੰਜਾਬੀ ਦੀ ਟਰੱਕ ਹਾਦਸੇ ਵਿਚ ਮੌਤ: 7 ਸਾਲਾਂ ਬਾਅਦ ਮਿਲਣ ਗਏ ਪ੍ਰਵਾਰ ਨਾਲ ਨਹੀਂ ਹੋ ਸਕਿਆ ਮੇਲ
ਦੱਸ ਦੇਈਏ ਕਿ ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਮੁੜ ਸਰਕਾਰ ਵਿਰੁਧ ਸੰਘਰਸ਼ ਦਾ ਬਿਗਲ ਵਜਾ ਦਿਤਾ ਹੈ। ਮੁਲਾਜ਼ਮ ਆਗੂਆਂ ਨੇ ਫ਼ੈਸਲਾ ਕੀਤਾ ਹੈ ਕਿ ਡੀ.ਸੀ. ਮੁਲਾਜ਼ਮ ਯੂਨੀਅਨ ਵਲੋਂ 11 ਸਤੰਬਰ ਤੋਂ 13 ਸਤੰਬਰ ਤਕ ਪੰਜਾਬ ਭਰ ਵਿਚ ਹੜਤਾਲ ਕੀਤੀ ਜਾਵੇਗੀ।