Khanna News: ਵਿਆਹ ਤੋਂ ਮਨ੍ਹਾ ਕਰਨ 'ਤੇ ਪ੍ਰੇਮੀ ਨੇ ਪ੍ਰੇਮਿਕਾ ਨੂੰ ਜ਼ਿੰਦਾ ਸਾੜਿਆ, ਪੁਲਿਸ ਦੇ ਡਰੋਂ ਖੁਦ ਨੂੰ ਵੀ ਲਗਾਈ ਅੱਗ, ਦੋਵੇਂ ਝੁਲਸੇ

By : GAGANDEEP

Published : Aug 30, 2024, 12:51 pm IST
Updated : Aug 30, 2024, 12:58 pm IST
SHARE ARTICLE
Khanna Girlfriend Boyfriend burnt News
Khanna Girlfriend Boyfriend burnt News

Khanna News: ਦੋਵਾਂ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਵਿੱਚ ਕੀਤਾ ਰੈਫਰ ਕਰ ਦਿੱਤਾ ਗਿਆ।

Khanna Girlfriend Boyfriend burnt News: ਲੁਧਿਆਣਾ ਜ਼ਿਲੇ ਦੇ ਖੰਨਾ ਦੇ ਸਮਰਾਲਾ ਰੋਡ 'ਤੇ ਇਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਨੂੰ ਵਿਆਹ ਤੋਂ ਇਨਕਾਰ ਕਰਨ 'ਤੇ ਅੱਗ ਲਗਾ ਦਿੱਤੀ। ਜਦੋਂ ਉਸ ਦੀ ਪ੍ਰੇਮਿਕਾ ਅੱਖਾਂ ਦੇ ਸਾਹਮਣੇ ਤੜਫ ਰਹੀ ਸੀ ਤਾਂ ਪ੍ਰੇਮੀ ਨੇ ਆਪਣੇ ਆਪ ਨੂੰ ਅੱਗ ਲਗਾ ਲਈ। ਗੰਭੀਰ ਰੂਪ 'ਚ ਝੁਲਸੇ ਪ੍ਰੇਮੀ ਅਤੇ ਪ੍ਰੇਮਿਕਾ ਨੂੰ ਸਿਵਲ ਹਸਪਤਾਲ ਖੰਨਾ 'ਚ ਦਾਖਲ ਕਰਵਾਇਆ ਗਿਆ ਹੈ। ਜਿਥੋਂ ਗੰਭੀਰ ਹਾਲਤ ਵੇਖਦੇ ਹੋਏ ਦੋਵਾਂ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: Panthak News: ਸੁਖਬੀਰ ਬਾਦਲ ਨੂੰ ਤਨਖਾਹੀਆ ਕੀਤਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਇਆ ਗਿਆ ਫੈਸਲਾ 

ਦੋਵਾਂ ਦਾ ਉੱਥੇ ਇਲਾਜ ਚੱਲ ਰਿਹਾ ਹੈ। ਇਸ ਘਟਨਾ ਵਿਚ ਨੌਜਵਾਨ 50 ਫੀਸਦੀ ਅਤੇ ਲੜਕੀ 40 ਫੀਸਦੀ ਸੜ ਚੁੱਕੀ ਦੱਸੀ ਜਾ ਰਹੀ ਹੈ। ਸਮਰਾਲਾ ਦੀ ਰਹਿਣ ਵਾਲੀ 27 ਸਾਲਾ ਜਸਪ੍ਰੀਤ ਕੌਰ ਅਨੁਸਾਰ ਉਹ ਲੁਧਿਆਣਾ ਵਿੱਚ ਨਰਸਿੰਗ ਦੀ ਡਿਊਟੀ ਕਰਦੀ ਹੈ। ਕਰੀਬ 5 ਸਾਲ ਪਹਿਲਾਂ ਉਸ ਦੀ ਦੋਸਤੀ ਖੰਨਾ ਦੇ ਰਹਿਣ ਵਾਲੇ ਹਰਸ਼ਪ੍ਰੀਤ ਸਿੰਘ ਨਾਲ ਹੋਈ ਸੀ। ਉਸ ਦਾ ਹਰਸ਼ਪ੍ਰੀਤ ਦੇ ਘਰ ਆਉਣਾ-ਜਾਣਾ ਵੀ ਸੀ। ਪਰ ਬਾਅਦ ਵਿੱਚ ਉਸ ਨੂੰ ਪਤਾ ਲੱਗਾ ਕਿ ਹਰਸ਼ਪ੍ਰੀਤ ਸਿੰਘ ਨਸ਼ੇ ਦਾ ਆਦੀ ਹੈ।

ਇਹ ਵੀ ਪੜ੍ਹੋ: Will Smith: ਵਿਦੇਸ਼ਾਂ 'ਚ ਵੀ ਛਾਇਆ ਦੋਸਾਂਝਾਂ ਵਾਲਾ, ਹਾਲੀਵੁੱਡ ਅਦਾਕਾਰ ਵਿਲ ਸਮਿਥ ਨੇ ਦਿਲਜੀਤ ਦੋਸਾਂਝ ਨੂੰ ਇੰਸਟਾਗ੍ਰਾਮ 'ਤੇ ਕੀਤਾ ਫੋਲੋ  

ਜਿਸ ਕਾਰਨ ਉਸ ਨੇ ਹਰਸ਼ਪ੍ਰੀਤ ਨੂੰ ਮਿਲਣਾ ਘੱਟ ਕਰ ਦਿੱਤਾ ਸੀ। ਹਰਸ਼ਪ੍ਰੀਤ ਉਸ 'ਤੇ ਵਿਆਹ ਲਈ ਦਬਾਅ ਪਾ ਰਿਹਾ ਸੀ। ਉਸ ਨੂੰ ਭਾਵਨਾਤਮਕ ਤੌਰ 'ਤੇ ਤੰਗ ਕਰਨਾ ਸ਼ੁਰੂ ਕਰ ਦਿੱਤਾ। ਜਸਪ੍ਰੀਤ ਕੌਰ ਅਨੁਸਾਰ ਹਰਸ਼ਪ੍ਰੀਤ ਸਿੰਘ ਨੇ ਉਸ ਨੂੰ ਪੰਜਾਬੀ ਬਾਗ ਸਥਿਤ ਆਪਣੇ ਘਰ ਬੁਲਾਇਆ। ਉਨ੍ਹਾਂ ਨੇ ਉਸ ਨੂੰ ਮਾਰਨ ਦੀ ਨੀਅਤ ਨਾਲ ਬਾਈਕ ਦੀ ਟੈਂਕੀ 'ਚੋਂ ਪੈਟਰੋਲ ਕੱਢ ਕੇ ਉਸ 'ਤੇ ਛਿੜਕ ਦਿੱਤਾ ਅਤੇ ਫਿਰ ਲਾਈਟਰ ਨਾਲ ਅੱਗ ਲਗਾ ਦਿੱਤੀ। ਅੱਗ ਲੱਗਣ ਕਾਰਨ ਉਹ ਬਾਹਰ ਭੱਜ ਕੇ ਨਾਲ ਵਾਲੇ ਕਮਰੇ ਵਿੱਚ ਚਲਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉੱਥੇ ਇੱਕ ਕੰਬਲ ਪਿਆ ਸੀ। ਉਸ ਨੇ ਕੰਬਲ ਨਾਲ ਅੱਗ ਬੁਝਾ ਦਿੱਤੀ। ਉਸ ਦਾ ਸਰੀਰ ਸੜ ਗਿਆ ਸੀ। ਜ਼ਮੀਨ 'ਤੇ ਲੇਟਦਿਆਂ ਹੀ ਉਸ ਨੇ 108 ਨੰਬਰ 'ਤੇ ਐਂਬੂਲੈਂਸ ਨੂੰ ਫੋਨ ਕੀਤਾ। ਇਸ ਦੌਰਾਨ ਹਰਸ਼ਪ੍ਰੀਤ ਨੇ ਡਰ ਦੇ ਮਾਰੇ ਆਪਣੇ ਆਪ ਨੂੰ ਅੱਗ ਲਗਾ ਲਈ। ਕਰੀਬ 20 ਮਿੰਟ ਬਾਅਦ 108 ਐਂਬੂਲੈਂਸ ਨੇ ਆ ਕੇ ਦੋਵਾਂ ਨੂੰ ਸਿਵਲ ਹਸਪਤਾਲ ਖੰਨਾ ਪਹੁੰਚਾਇਆ। ਉਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਇਸ ਘਟਨਾ ਵਿੱਚ ਜਸਪ੍ਰੀਤ ਕੌਰ ਜੋ ਕਿ ਗੰਭੀਰ ਰੂਪ ਵਿੱਚ ਝੁਲਸ ਗਈ ਸੀ, ਦੇ ਵੀ ਦੋਵੇਂ ਹੱਥ ਬੁਰੀ ਤਰ੍ਹਾਂ ਸੜ ਗਏ ਸਨ। ਸਿਟੀ ਥਾਣੇ ਦੀ ਪੁਲਿਸ ਨੇ ਚੰਡੀਗੜ੍ਹ ਦੇ ਹਸਪਤਾਲ ਵਿੱਚ ਜਾ ਕੇ ਜਸਪ੍ਰੀਤ ਦੇ ਬਿਆਨ ਦਰਜ ਕੀਤੇ। ਐਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਦੌਰਾਨ, ਜਦੋਂ ਬਿਆਨਾਂ ਦੀ ਪੁਸ਼ਟੀ ਕਰਨ ਲਈ ਦਸਤਖਤ ਕੀਤੇ ਜਾਣੇ ਸਨ, ਤਾਂ ਜਸਪ੍ਰੀਤ ਦਸਤਖਤ ਕਰਨ ਤੋਂ ਅਸਮਰੱਥ ਸੀ ਕਿਉਂਕਿ ਉਸਦੇ ਹੱਥ ਸੜ ਗਏ ਸਨ। ਪੈਰ ਦਾ ਅੰਗੂਠਾ ਲਗਾ ਕੇ ਦਸਤਖਤ ਦੀ ਪੁਸ਼ਟੀ ਕੀਤੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ।

ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਹਾਕਮ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਰਸ਼ਪ੍ਰੀਤ ਸਿੰਘ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 109 (ਜਾਨ ਤੋਂ ਮਾਰਨ ਦੇ ਇਰਾਦੇ ਨਾਲ ਹਮਲਾ) ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਹਰਸ਼ਪ੍ਰੀਤ ਖੁਦ ਵੀ ਇਲਾਜ ਅਧੀਨ ਹੈ। ਮੁਲਜ਼ਮ ਪ੍ਰੇਮੀ ਨੂੰ ਬਰਾਮਦ ਹੋਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

​(For more Punjabi news apart from  'Khanna Girlfriend Boyfriend burnt News, stay tuned to Rozana Spokesman)

Location: India, Punjab

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement