Mohali News : NIA ਵੱਲੋਂ ਬੱਬਰ ਖਾਲਸਾ ਦੇ ਅੱਤਵਾਦੀ ਰਮਨ ਜੱਜ ਸਮੇਤ ਦੋ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ

By : BALJINDERK

Published : Aug 30, 2024, 1:22 pm IST
Updated : Aug 30, 2024, 1:22 pm IST
SHARE ARTICLE
 NIA
NIA

Mohali News : ਪੰਜਾਬ ਨਿਵਾਸੀ ਦੋਨਾਂ ਆਰੋਪੀਆਂ ਦੇ ਖਿਲਾਫ਼ NIA ਨੇ ਦਾਇਰ ਕੀਤੀ ਸੀ ਪਟੀਸ਼ਨ, ਇੱਕ ਕੈਨੇਡਾ ਅਤੇ ਦੂਸਰਾ ਯੂਐਸਏ ’ਚ ਰਹਿੰਦਾ

Mohali News : ਮੁਹਾਲੀ ਦੀ NIA ਅਦਾਲਤ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ BKI (ਬੱਬਰ ਖਾਲਸਾ ਇੰਟਰਨੈਸ਼ਨਲ) ਅਤੇ ਗੁਆਂਢੀ ਦੇਸ਼ਾਂ ਤੋਂ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਵਿੱਚ ਸ਼ਾਮਲ ਦੋ ਅੱਤਵਾਦੀਆਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਗੈਰ-ਜ਼ਮਾਨਤੀ ਵਾਰੰਟ ਰਮਨਦੀਪ ਸਿੰਘ ਉਰਫ਼ ਰਮਨ ਜੱਜ ਵਾਸੀ ਬਾਬਾ ਰਾਮ ਲਾਲ ਨਗਰ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਉਰਫ਼ ਜ਼ੋਰਾ ਵਾਸੀ ਪਿੰਡ ਪਾਸੀਆ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਖ਼ਿਲਾਫ਼ ਜਾਰੀ ਕੀਤੇ ਗਏ ਹਨ।

ਮੁਲਜ਼ਮ ਰਮਨਦੀਪ ਸਿੰਘ ਇਸ ਸਮੇਂ ਕੈਨੇਡਾ ਵਿੱਚ ਹੈ ਅਤੇ ਹਰਪ੍ਰੀਤ ਸਿੰਘ ਅਮਰੀਕਾ ਵਿੱਚ ਹੈ। ਐਨਆਈਏ ਦੇ ਵਕੀਲ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਦੋਵਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਬੇਨਤੀ ਕੀਤੀ ਸੀ, ਜਿਸ ਨੂੰ ਐਨਆਈਏ ਅਦਾਲਤ ਨੇ ਸਵੀਕਾਰ ਕਰ ਲਿਆ ਹੈ।

10 ਜੁਲਾਈ, 2023 ਨੂੰ, ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਅੱਤਵਾਦੀ ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਵਾਸੀ ਹਰੀਕੇ ਤਾਰਨ ਅਤੇ ਹਰਵਿੰਦਰ ਸਿੰਘ ਉਰਫ਼ ਰਿੰਦਾ ਵਾਸੀ ਪਾਕਿਸਤਾਨ ਖਿਲਾਫ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੀਆਂ ਧਾਰਾਵਾਂ 17, 18, 18ਬੀ, 20, 38 ਅਤੇ 39 ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਐਫਆਈਆਰ ਮੁਤਾਬਕ ਕੈਨੇਡਾ ਵਾਸੀ ਲਖਬੀਰ ਸਿੰਘ ਸੰਧੂ ਉਰਫ਼ ਲੰਡਾ ਪਾਕਿਸਤਾਨ ਵਿਚ ਰਹਿੰਦੇ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਕਰੀਬੀ ਹੈ। ਰਿੰਦਾ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ BKI (ਬੱਬਰ ਖਾਲਸਾ ਇੰਟਰਨੈਸ਼ਨਲ) ਦਾ ਮੈਂਬਰ ਹੈ। ਲਖਬੀਰ ਸਿੰਘ ਉਰਫ ਲੰਡਾ ਭਾਰਤ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ ਦੀਆਂ ਅੱਤਵਾਦੀ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਰਿੰਦਾ ਨਾਲ ਮਿਲ ਕੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਅਤੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਕੰਮ ਕਰ ਰਿਹਾ ਹੈ।

ਲਖਬੀਰ ਉਰਫ ਲੰਡਾ ਅਤੇ ਹਰਵਿੰਦਰ ਉਰਫ ਰਿੰਦਾ ਅੱਤਵਾਦੀ ਸੰਗਠਨ BKI ਲਈ ਗੁਆਂਢੀ ਦੇਸ਼ਾਂ ਤੋਂ ਡਰੱਗ ਤਸਕਰੀ ਅਤੇ ਕਾਰੋਬਾਰੀਆਂ ਅਤੇ ਪ੍ਰਮੁੱਖ ਵਿਅਕਤੀਆਂ ਤੋਂ ਵੱਡੇ ਪੱਧਰ 'ਤੇ ਫਿਰੌਤੀ ਦੇ ਜ਼ਰੀਏ ਫੰਡ ਇਕੱਠੇ ਕਰਦੇ ਹਨ। ਉਹ ਗੁਆਂਢੀ ਦੇਸ਼ਾਂ ਤੋਂ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦੀ ਤਸਕਰੀ ਵਿਚ ਵੀ ਸ਼ਾਮਲ ਹੈ ਤਾਂ ਜੋ ਨਿਸ਼ਾਨਾ ਬਣਾ ਕੇ ਹੱਤਿਆਵਾਂ ਕਰਨ ਅਤੇ ਏਜੰਸੀਆਂ ਉੱਤੇ ਹਮਲਾ ਕੀਤਾ ਜਾ ਸਕੇ।

ਦੋਸ਼ ਹੈ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਨਵੇਂ ਮੈਂਬਰਾਂ ਨੂੰ ਵਿੱਤੀ ਲਾਭ ਦਿਵਾਉਣ ਅਤੇ ਕੈਨੇਡਾ ਵਿੱਚ ਸੈਟਲ ਹੋਣ ਦਾ ਭਰੋਸਾ ਦੇ ਕੇ ਆਪਣੇ ਗੈਂਗ ਵਿੱਚ ਭਰਤੀ ਕਰ ਰਿਹਾ ਹੈ। ਉਨ੍ਹਾਂ ਨੇ ਆਪਣੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਵੱਖ-ਵੱਖ ਦੇਸ਼ਾਂ ਵਿੱਚ ਸਥਿਤ ਆਪਰੇਟਿਵਾਂ ਦਾ ਇੱਕ ਨੈਟਵਰਕ ਵੀ ਸਥਾਪਿਤ ਕੀਤਾ ਹੈ ਅਤੇ ਦੇਸ਼ ਵਿੱਚ ਅੱਤਵਾਦੀ ਹਮਲੇ ਕਰਨ ਲਈ ਭਾਰਤ ਵਿਚ ਅੱਤਵਾਦੀ ਕਾਰਕੁਨਾਂ ਨੂੰ ਫੰਡਾਂ ਦੀ ਆਵਾਜਾਈ ਲਈ ਹਵਾਲਾ ਅਤੇ MTSS ਚੈਨਲਾਂ ਦੀ ਵਿਆਪਕ ਤੌਰ 'ਤੇ ਵਰਤੋਂ ਕਰ ਰਹੇ ਹਨ।

ਜਾਂਚ ਵਿੱਚ ਸਾਹਮਣੇ ਆਇਆ ਕਿ ਇਸ ਸਾਜ਼ਿਸ਼ ਵਿੱਚ ਵਿਦੇਸ਼ੀ ਆਧਾਰਿਤ ਗੈਂਗਸਟਰ ਰਮਨਦੀਪ ਸਿੰਘ ਉਰਫ਼ ਰਮਨ ਜੱਜ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਉਰਫ਼ ਜੌੜਾ ਵੀ ਸ਼ਾਮਲ ਹਨ, ਜੋ ਹਵਾਲਾ ਰਾਹੀਂ ਪੈਸੇ ਇਕੱਠੇ ਕਰ ਰਹੇ ਹਨ। ਉਹ ਤਸਕਰੀ ਦੇ ਨੈੱਟਵਰਕ ਦੀ ਵਰਤੋਂ ਕਰਕੇ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਸਮੱਗਰੀ ਪੰਜਾਬ ਭੇਜ ਰਹੇ ਹਨ। ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਸੀਆਰਪੀਸੀ ਦੀ ਧਾਰਾ 41 (ਏ) ਤਹਿਤ ਤੁਰੰਤ ਮਾਮਲੇ ਦੀ ਜਾਂਚ ’ਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਸਨ।

ਪੰਜਾਬ ਪੁਲਿਸ ਅਤੇ ਐਨਆਈਏ ਦੁਆਰਾ ਦੋਸ਼ੀਆਂ ਨੂੰ ਉਨ੍ਹਾਂ ਦੇ ਆਖਰੀ  ਪਤੇ 'ਤੇ ਨੋਟਿਸ ਭੇਜਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਨੋਟਿਸ ਪ੍ਰਾਪਤ ਨਹੀਂ ਕੀਤੇ ਜਾ ਸਕੇ ਕਿਉਂਕਿ ਉਹ ਆਪਣੇ ਪਤੇ 'ਤੇ ਨਹੀਂ ਸਨ ਅਤੇ ਫਰਾਰ ਹਨ। ਅਦਾਲਤ ਨੂੰ ਮੁਲਜ਼ਮ ਰਮਨਦੀਪ ਸਿੰਘ ਉਰਫ਼ ਰਮਨ ਜੱਜ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਉਰਫ਼ ਜੌੜਾ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਸੀ। ਅਦਾਲਤ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ।

(For more news apart from  NIA issues non-bailable warrants against Babbar Khalsa terrorist Raman Judge and two others News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement