Patiala News : ਜ਼ਮੀਨ ਦੇ ਇੰਤਕਾਲ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published : Aug 30, 2024, 7:30 pm IST
Updated : Aug 30, 2024, 7:30 pm IST
SHARE ARTICLE
Patwari arrested
Patwari arrested

ਉਕਤ ਪਟਵਾਰੀ ਸ਼ਿਕਾਇਤਕਰਤਾ ਦੇ ਦਾਦੇ ਦੀ ਜ਼ਮੀਨ ਦਾ ਇੰਤਕਾਲ ਉਸ ਦੇ ਨਾਂ ਕਰਵਾਉਣ ਬਦਲੇ ਮੰਗ ਰਿਹਾ ਸੀ ਰਿਸ਼ਵਤ

Patiala News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਨ ਗਿਰ, ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜ਼ਿਲ੍ਹਾ ਪਟਿਆਲਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦੇਵ ਸਿੰਘ ਵਾਸੀ ਅਮਾਮ ਨਗਰ, ਪਿੰਡ ਕਰਹਾਲੀ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੇ ਦਾਦੇ ਦੀ ਜ਼ਮੀਨ ਦਾ ਇੰਤਕਾਲ ਉਸ ਦੇ ਨਾਂ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਟਵਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement