Punjab News : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਔਰਤਾਂ ਲਈ ਲਾਏ ਜਾਣਗੇ ਹੁਨਰ ਵਿਕਾਸ ਕੈਂਪ : ਡਾ ਬਲਜੀਤ ਕੌਰ
Published : Aug 30, 2024, 5:29 pm IST
Updated : Aug 30, 2024, 5:32 pm IST
SHARE ARTICLE
Dr. Baljit Kaur
Dr. Baljit Kaur

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ 10 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਕੈਂਪ ਦੀ ਕੀਤੀ ਜਾਵੇਗੀ ਸ਼ੁਰੂਆਤ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਸ ਵਚਨਬੱਧਤਾ ਤਹਿਤ ਸੂਬਾ ਸਰਕਾਰ ਵੱਲੋਂ ਜਲਦੀ ਹੀ ਸਾਰੇ ਜ਼ਿਲ੍ਹਿਆਂ ਵਿੱਚ ਜੌਬ ਸਕਿੱਲ ਕੈਂਪ (ਹੁਨਰ ਵਿਕਾਸ ਕੈਂਪ) ਸ਼ੁਰੂ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ 10 ਸਤੰਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਪਹਿਲੇ ਕੈਂਪ ਦੀ ਸ਼ੁਰੂਆਤ ਕੀਤੀ ਜਾਵੇਗੀ। 

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਹ ਹੁਨਰ ਵਿਕਾਸ ਕੈਂਪ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹਨ।

ਉਨ੍ਹਾਂ ਦੱਸਿਆ ਕਿ ਇਹ ਕੈਂਪ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਹਿਯੋਗ ਨਾਲ  ਵਿਦਿਅਕ ਸੰਸਥਾਵਾਂ ਵਿੱਚ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦਾ ਉਦੇਸ਼ ਔਰਤਾਂ ਨੂੰ ਉਨ੍ਹਾਂ ਦੀ ਰੋਜ਼ਗਾਰ ਯੋਗਤਾ ਤੇ ਉੱਦਮਤਾ ਅਤੇ ਕਰੀਅਰ ਨੂੰ ਅੱਗੇ ਵਧਾਉਣ ਅਤੇ ਨੌਕਰੀ ਲੈਣ ਵਿੱਚ ਸਹਾਇਤਾ ਲਈ ਉਨ੍ਹਾਂ ਨੂੰ ਲੋੜੀਂਦੇ ਹੁਨਰ, ਗਿਆਨ ਅਤੇ ਸਰੋਤਾਂ ਨਾਲ ਲੈਸ ਕਰਨਾ ਹੈ।

ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਰੋਜ਼ਗਾਰ ਵਿੱਚ ਲਿੰਗ ਅਧਾਰਤ ਪਾੜੇ ਨੂੰ ਖਤਮ ਕਰਨਾ, ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਅਤੇ ਔਰਤਾਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਦੇ ਹੁਨਰ ਨੂੰ ਵਿਕਸਤ ਕਰਨ ਲਈ ਉਨ੍ਹਾਂ ਨੂੰ ਸਹਾਇਤਾ ਪ੍ਰਦਾਨ ਕਰਨਾ ਵਧੇਰੇ ਮਹੱਤਵਪੂਰਨ ਹੈ ਤਾਂ ਜੋ ਉਨ੍ਹਾਂ ਲਈ ਵੱਖ-ਵੱਖ ਖੇਤਰਾਂ ਵਿੱਚ ਕੰਮ ਦੇ ਬਰਾਬਰ ਮੌਕੇ ਯਕੀਨੀ ਬਣਾਏ ਜਾ ਸਕਣ।

ਕੈਬਨਿਟ ਮੰਤਰੀ ਨੇ ਔਰਤਾਂ ਦੇ ਸਸ਼ਕਤੀਕਰਨ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਸਾਰੇ ਸਮਾਜਿਕ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਭਰ ਵਿੱਚ ਔਰਤਾਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਪਹਿਲਕਦਮੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement