Sukhbir Badal: ਤਨਖ਼ਾਹੀਆ ਕਰਾਰ ਦਿਤੇ ਜਾਣ 'ਤੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ

By : GAGANDEEP

Published : Aug 30, 2024, 1:12 pm IST
Updated : Aug 30, 2024, 4:10 pm IST
SHARE ARTICLE
Sukhbir Badal's first statement came out on being declared as a salaryman
Sukhbir Badal's first statement came out on being declared as a salaryman

Sukhbir Badal: ''ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ''

Sukhbir Badal's first statement came out on being declared as a salaryman: ਅਕਾਲ ਤਖ਼ਤ ਵਲੋਂ ਤਨਖ਼ਾਹੀਆ ਕਰਾਰ ਦਿਤੇ ਜਾਣ 'ਤੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ।

ਇਹ ਵੀ ਪੜ੍ਹੋ: Khanna News: ਵਿਆਹ ਤੋਂ ਮਨ੍ਹਾ ਕਰਨ 'ਤੇ ਪ੍ਰੇਮੀ ਨੇ ਪ੍ਰੇਮਿਕਾ ਨੂੰ ਜ਼ਿੰਦਾ ਸਾੜਿਆ, ਪੁਲਿਸ ਦੇ ਡਰੋਂ ਖੁਦ ਨੂੰ ਵੀ ਲਗਾਈ ਅੱਗ, ਦੋਵੇਂ ਝੁਲਸੇ

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਕਈ ਗੁਨਾਹ ਕੀਤੇ ਜਾਣ ਦੇ ਇਲਜ਼ਾਮ ਲੱਗੇ ਸਨ। ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ਵਿੱਚ ਲਿਆ ਗਿਆ ਹੈ।

​ਇਹ ਵੀ ਪੜ੍ਹੋ: Panthak News: ਸੁਖਬੀਰ ਬਾਦਲ ਨੂੰ ਤਨਖਾਹੀਆ ਕੀਤਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਇਆ ਗਿਆ ਫੈਸਲਾ

ਮੀਟਿੰਗ ਤੋਂ ਪਹਿਲਾਂ ਅਕਾਲੀ ਦਲ ਨੇ ਬਣਾਇਆ ਵਰਕਿੰਗ ਪ੍ਰਧਾਨ
ਅਕਾਲੀ ਦਲ ਨੇ ਕੱਲ੍ਹ ਪੰਜ ਤਖ਼ਤਾਂ ਦੀ ਮੀਟਿੰਗ ਤੋਂ ਪਹਿਲਾਂ ਹੀ ਬਲਵਿੰਦਰ ਸਿੰਘ ਭੂੰਦੜ ਨੂੰ ਵਰਕਿੰਗ ਪ੍ਰਧਾਨ ਨਿਯੁਕਤ ਕਰ ਦਿੱਤਾ ਸੀ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਬਗਾਵਤ ਦਾ ਸਾਹਮਣਾ ਕਰ ਰਹੇ ਅਕਾਲੀ ਦਲ ਨੇ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। ਕਈ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸੁਖਬੀਰ ਬਾਦਲ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ। ਬਲਵਿੰਦਰ ਸਿੰਘ ਭੂੰਦੜ, ਜਿਨ੍ਹਾਂ ਨੂੰ ਕਾਰਜਕਾਰੀ ਮੁਖੀ ਨਿਯੁਕਤ ਕੀਤਾ ਗਿਆ ਸੀ, ਬਾਦਲ ਪਰਿਵਾਰ ਦੇ ਕਰੀਬੀ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ 'ਤੇ ਬਲਵਿੰਦਰ ਸਿੰਘ ਭੂੰਦੜ ਦਾ ਪਹਿਲਾ ਬਿਆਨ
ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਜਦੋਂ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ ਤਾਂ ਉਨ੍ਹਾਂ ਨੇ ਉਦੋਂ ਹੀ ਕਹਿ ਦਿੱਤਾ ਸੀ ਕਿ ਸ੍ਰੀ ਅਕਾਲ ਤਖ਼ਤ ਦਾ ਹੁਕਮ ਸਿਰਮੱਥੇ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ 'ਤੇ ਕੋਈ ਕਿੰਤੂ ਪ੍ਰੰਤੂ ਨਹੀਂ ਹੈ। ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜ਼ਰੂਰ ਪੇਸ਼ ਹੋਣਗੇ। ਹਾਲਾਂਕਿ ਭੂੰਦੜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੈਬਨਿਟ ਮੰਤਰੀਆਂ ਕੋਲੋਂ ਮੰਗੇ ਸਪਸ਼ਟੀਕਰਨ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। 

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮ ਨੂੰ ਸ਼੍ਰੋਮਣੀ ਅਕਾਲੀ ਦਲ ਸਿਰ ਨਿਵਾ ਕੇ ਪ੍ਰਵਾਨ ਕਰਦਾ - ਡਾ. ਚੀਮਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਹੁਕਮ ਹੋਇਆ ਹੈ, ਸ਼੍ਰੋਮਣੀ ਅਕਾਲੀ ਦਲ ਉਸ ਹੁਕਮ ਨੂੰ ਸਿਰ ਨਿਵਾ ਕੇ ਪ੍ਰਵਾਨ ਕਰਦਾ ਹੈ। ਜਿਸ ਦਿਨ ਸੁਖਬੀਰ ਸਿੰਘ ਬਾਦਲ ਪ੍ਰਧਾਨ ਬਣ ਕੇ ਸਪੱਸ਼ਟੀਕਰਨ ਦੇਣ ਗਏ ਸਨ, ਉਸ ਦਿਨ ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਜੋ ਵੀ ਹੁਕਮ ਆਵੇਗਾ, ਅਸੀਂ ਉਸ ਨੂੰ ਪ੍ਰਵਾਨ ਕਰਾਂਗੇ। ਇਸ ਕਰਕੇ ਜੋ ਹੁਕਮ ਅੱਜ ਸੁਖਬੀਰ ਸਿੰਘ ਬਾਦਲ ਜਾਂ ਉਸ ਸਮੇਂ ਦੇ ਕੈਬਨਿਟ ਮੰਤਰੀਆਂ ਲਈ ਆਇਆ ਹੈ। ਅਸੀਂ ਸਿਰ ਝੁਕਾ ਕੇ ਪ੍ਰਵਾਨ ਕਰਦੇ ਹਾਂ। ਜਿਸ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮ ਆਇਆ ਹੈ, ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੱਥਾ ਟੇਕ ਕੇ ਆਪਣਾ ਸਪੱਸ਼ਟੀਕਰਨ ਦੇਵਾਂਗੇ।

​(For more Punjabi news apart from  Sukhbir Badal's first statement came out on being declared as a salaryman, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement