Fazilka News : 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਟੈਕਸ ਕੁਲੈਕਟਰ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਕੇਸ ਦਰਜ
Published : Aug 30, 2024, 9:59 pm IST
Updated : Aug 30, 2024, 9:59 pm IST
SHARE ARTICLE
Vigilance Bureau
Vigilance Bureau

ਉਕਤ ਟੈਕਸ ਕੁਲੈਕਟਰ ਨੇ ਬਕਾਇਆ ਬਿੱਲਾਂ ਦੇ ਨਿਪਟਾਰੇ ਲਈ ਮੰਗੀ ਸੀ ਰਿਸ਼ਵਤ

Fazilka News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਖੂਹੀਆਂ ਸਰਵਰ ਵਿਖੇ ਤਾਇਨਾਤ ਟੈਕਸ ਕੁਲੈਕਟਰ ਗੁਲਜੀਤ ਸਿੰਘ ਵਿਰੁੱਧ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਟੈਕਸ ਕੁਲੈਕਟਰ ਵਿਰੁੱਧ ਇਹ ਕੇਸ ਸੁਨੀਲ ਕੁਮਾਰ ਵਾਸੀ ਪਿੰਡ ਦੀਵਾਨ ਖੇੜਾ, ਤਹਿਸੀਲ ਅਬੋਹਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ

ਉਨ੍ਹਾਂ ਅੱਗੇ ਦੱਸਿਆ ਕਿ ਇਸ ਆਨਲਾਈਨ ਸ਼ਿਕਾਇਤ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਸ਼ਿਕਾਇਤਕਰਤਾ ਕਸਬਾ ਖੂਹੀਆਂ ਸਰਵਰ ਵਿਖੇ ਉਸਾਰੀ ਸਮੱਗਰੀ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸ ਨੇ ਵੱਖ-ਵੱਖ ਮੌਕਿਆਂ ‘ਤੇ ਛੇ ਪਿੰਡਾਂ ਦੀਆਂ ਪੰਚਾਇਤਾਂ ਨੂੰ 8,62,989 ਰੁਪਏ ਦੀ ਉਸਾਰੀ ਸਮੱਗਰੀ ਮੁਹੱਈਆ ਕਰਵਾਈ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਬਕਾਇਆ ਬਿੱਲਾਂ ਦੇ ਨਿਪਟਾਰੇ ਲਈ ਉਕਤ ਟੈਕਸ ਕੁਲੈਕਟਰ ਨੇ ਸ਼ਿਕਾਇਤਕਰਤਾ ਤੋਂ 1,20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਸਬੰਧ ਵਿੱਚ ਟੈਕਸ ਕੁਲੈਕਟਰ 50,000 ਰੁਪਏ ਰਿਸ਼ਵਤ ਲੈ ਚੁੱਕਾ ਹੈ।

ਇਸ ਉਪਰੰਤ ਇਸ ਤਫਤੀਸ਼ੀ ਰਿਪੋਰਟ ਦੇ ਆਧਾਰ ‘ਤੇ ਇਹ ਸਾਬਤ ਹੋਇਆ ਕਿ ਉਕਤ ਮੁਲਜ਼ਮ ਕਰਮਚਾਰੀ ਨੇ ਉਕਤ ਬਕਾਇਆ ਬਿੱਲਾਂ ਦਾ ਨਿਪਟਾਰਾ ਕਰਨ ਬਦਲੇ 50,000 ਰੁਪਏ ਰਿਸ਼ਵਤ ਲਈ ਸੀ। ਇਸ ਸਬੰਧੀ ਟੈਕਸ ਕੁਲੈਕਟਰ ਗੁਲਜੀਤ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement