Amritsar News : ਅੰਮ੍ਰਿਤਸਰ ਪੁਲਿਸ ਨੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ

By : BALJINDERK

Published : Aug 30, 2025, 7:09 pm IST
Updated : Aug 30, 2025, 7:09 pm IST
SHARE ARTICLE
ਅੰਮ੍ਰਿਤਸਰ ਪੁਲਿਸ ਨੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ ਪੁਲਿਸ ਨੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ

ਗ੍ਰਿਫ਼ਤਾਰੀ ਦੌਰਾਨ ਪੁਲਿਸ 'ਤੇ ਗੋਲੀਬਾਰੀ, ਮੁਠਭੇੜ ਦੌਰਾਨ 1 ਮੁਲਜ਼ਮ ਹੋਇਆ ਜ਼ਖ਼ਮੀ, ਇੱਕ ਪਿਸਤੌਲ ਤੇ 13 ਜ਼ਿੰਦਾ ਕਾਰਤੂਸ ਬਰਾਮਦ 

 Amritsar News in Punjabi : ਅੰਮ੍ਰਿਤਸਰ ਪੁਲਿਸ ਨੇ ਇਕ ਵੱਡੀ ਕਾਰਵਾਈ ਦੌਰਾਨ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇਕ ਵੱਡੀ ਟਾਰਗੇਟ ਕਿਲਿੰਗ ਦੀ ਘਟਨਾ ਨੂੰ ਰੋਕਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਸ ਮੌਕੇ ਪੁਲਿਸ ਕਮਿਸ਼ਨ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਾਡੀ ਪੁਲਿਸ ਟੀਮ ਨੂੰ ਮੁਖਬਰ ਕੋਲੋਂ ਸੂਚਨਾ ਮਿਲੀ ਕਿ ਗੁਰਸੇਵਕ ਸਿੰਘ ਉਰਫ਼ ਬੱਲੀ, ਕਰਨਦੀਪ ਸਿੰਘ ਉਰਫ਼ ਕਰਨ ਅਤੇ ਉਨ੍ਹਾਂ ਦੇ ਸਾਥੀਆਂ ਨੇ ਆਪਣੇ ਆਪ ਨੂੰ ਬਦਨਾਮ ਅੱਤਵਾਦੀਆਂ ਅਤੇ ਗੈਂਗਸਟਰਾਂ ਨਾਲ ਜੋੜ ਰੱਖਿਆ ਹੈ। ਉਹ ਖੇਤਰ ਵਿੱਚ ਸਮਾਜਕ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਲਈ ਵੱਡਾ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ।

ਜਾਣਕਾਰੀ ਅਨੁਸਾਰ ਕਰਨਦੀਪ ਸਿੰਘ, ਵਾਸੀ ਚੌਧਰੀਵਾਲਾ, ਤਰਨਤਾਰਨ, ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਗੈਂਗ ਨਾਲ ਜੁੜਿਆ ਹੋਇਆ ਸੀ ਅਤੇ ਗੈਂਗਸਟਰ ਸਤਬੀਰ ਸਿੰਘ ਉਰਫ਼ ਸੱਤਾ ਨੌਸ਼ਹਿਰਾ ਨਾਲ ਵੀ ਸੰਪਰਕ ਵਿੱਚ ਸੀ। ਉਸਨੂੰ ਵਿਦੇਸ਼ੀ ਅਧਾਰਤ ਹੈਂਡਲਰਾਂ ਵੱਲੋਂ ਟਾਰਗੇਟ ਕਿਲਿੰਗ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ, ਜਿਸ ਲਈ ਲੌਜਿਸਟਿਕ ਸਹਾਇਤਾ, ਹਥਿਆਰ ਅਤੇ ਕਾਰਤੂਸ ਵੱਖ-ਵੱਖ ਕੱਟ ਆਊਟ ਮਾਡਿਊਲਾਂ ਰਾਹੀਂ ਮੁਹੱਈਆ ਕਰਵਾਏ ਗਏ ਸਨ।

ਪਹਿਲਾਂ ਗੁਰਸੇਵਕ, ਅਰਸ਼ਦੀਪ, ਅੰਮ੍ਰਿਤਪਾਲ ਅਤੇ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਕਾਰਤੂਸ ਬਰਾਮਦ ਕੀਤੇ ਗਏ ਸਨ। ਇਸ ਤੋਂ ਬਾਅਦ ਕਰਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਪਾਰਟੀ ਨੇ ਇਸਲਾਮਾਬਾਦ ਦੇ ਕੋਟ ਖਾਲਸਾ ਇਲਾਕੇ ਵਿੱਚ ਰੇਡ ਕੀਤਾ। ਗ੍ਰਿਫ਼ਤਾਰੀ ਦੌਰਾਨ ਕਰਨਦੀਪ ਨੇ ਪੁਲਿਸ ਪਾਰਟੀ ’ਤੇ ਗੋਲੀ ਚਲਾਈ, ਜਿਸ ’ਤੇ ਏਐਸਆਈ ਗੁਰਜਿੰਦਰ ਸਿੰਘ ਨੇ ਅਪਣੀ ਰੱਖਿਆ ਵਿੱਚ ਗੋਲੀ ਚਲਾਈ ਜੋ ਕਰਨਦੀਪ ਦੇ ਪੈਰ ਵਿੱਚ ਲੱਗੀ। ਉਸਨੂੰ ਫੌਰੀ ਤੌਰ ’ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਪੁਲਿਸ ਨੇ ਇਸ ਕਾਰਵਾਈ ਦੌਰਾਨ ਇੱਕ ਗਲੋਕ ਪਿਸਤੌਲ, 13 ਜ਼ਿੰਦਾ ਕਾਰਤੂਸ ਅਤੇ 2 ਖਾਲੀ ਖੋਲ ਬਰਾਮਦ ਕੀਤੇ ਹਨ। ਇਸ ਸਬੰਧ ਵਿੱਚ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਕਰਨਦੀਪ ਸਿੰਘ (18 ਸਾਲ), ਗੁਰਸੇਵਕ ਸਿੰਘ (18 ਸਾਲ), ਅਰਸ਼ਦੀਪ ਸਿੰਘ (19 ਸਾਲ), ਅੰਮ੍ਰਿਤਪਾਲ ਸਿੰਘ (18 ਸਾਲ) ਅਤੇ ਇੱਕ ਨਾਬਾਲਗ ਸ਼ਾਮਲ ਹਨ।

 (For more news apart from  Amritsar Police busts terrorist module, 5 accused arrested News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement