
Punjab News : ਕਿਹਾ - ਹੜ੍ਹ ਪ੍ਰਭਾਵਿਤ ਪੰਜਾਬ ਨੂੰ ਦਿੱਤੀ ਜਾਵੇ ਤੁਰੰਤ ਕੇਂਦਰੀ ਸਹਾਇਤਾ
Mohali News in Punjabi : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਵੱਡੇ ਪੱਧਰ ਦੇ ਨੁਕਸਾਨ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਤੁਰੰਤ ਕੇਂਦਰੀ ਸਹਾਇਤਾ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ। ਜਾਖੜ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹੜ੍ਹਾਂ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਫ਼ਸਲਾਂ, ਘਰਾਂ ਤੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ।
ਉਨ੍ਹਾਂ ਮੰਗ ਕੀਤੀ ਕਿ ਨੁਕਸਾਨ ਦਾ ਜਾਇਜ਼ਾ ਲੈਣ ਲਈ ਤੁਰੰਤ ਕੇਂਦਰੀ ਟੀਮ ਪੰਜਾਬ ਭੇਜੀ ਜਾਵੇ ਅਤੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਕੁਦਰਤੀ ਆਫ਼ਤ ਨਾਲ ਪ੍ਰਭਾਵਿਤ ਪੰਜਾਬ ਦੇ ਲੋਕ ਕੇਂਦਰ ਵੱਲੋਂ ਤੁਰੰਤ ਰਾਹਤ ਦੀ ਉਮੀਦ ਕਰ ਰਹੇ ਹਨ।
(For more news apart from Punjab BJP state president Sunil Jakhar wrote a letter to PM Modi News in Punjabi, stay tuned to Rozana Spokesman)