Punjab News : ‘ਯੁੱਧ ਨਸ਼ਿਆਂ ਵਿਰੁੱਧ': 182ਵੇਂ ਦਿਨ, ਪੰਜਾਬ ਪੁਲਿਸ ਨੇ 360 ਥਾਵਾਂ 'ਤੇ ਕੀਤੀ ਛਾਪੇਮਾਰੀ; 65 ਨਸ਼ਾ ਤਸਕਰ ਕਾਬੂ

By : BALJINDERK

Published : Aug 30, 2025, 8:03 pm IST
Updated : Aug 30, 2025, 8:03 pm IST
SHARE ARTICLE
‘ਯੁੱਧ ਨਸ਼ਿਆਂ ਵਿਰੁੱਧ': 182ਵੇਂ ਦਿਨ, ਪੰਜਾਬ ਪੁਲਿਸ ਨੇ 360 ਥਾਵਾਂ 'ਤੇ ਕੀਤੀ ਛਾਪੇਮਾਰੀ; 65 ਨਸ਼ਾ ਤਸਕਰ ਕਾਬੂ
‘ਯੁੱਧ ਨਸ਼ਿਆਂ ਵਿਰੁੱਧ': 182ਵੇਂ ਦਿਨ, ਪੰਜਾਬ ਪੁਲਿਸ ਨੇ 360 ਥਾਵਾਂ 'ਤੇ ਕੀਤੀ ਛਾਪੇਮਾਰੀ; 65 ਨਸ਼ਾ ਤਸਕਰ ਕਾਬੂ

Punjab News : ਆਪਰੇਸ਼ਨ ਦੌਰਾਨ 53 ਐਫਆਈਆਰਜ਼ ਦਰਜ, 1.2 ਕਿਲੋਗ੍ਰਾਮ ਹੈਰੋਇਨ ਬਰਾਮਦ

Punjab News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 182ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 360 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 182 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 27,663 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.2 ਹੈਰੋਇਨ, 650 ਗ੍ਰਾਮ ਅਫੀਮ, 150 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 600 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 74 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 406 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 (For more news apart from  'War on Drugs': On the 182nd day, Punjab Police raided 360 places; 65 drug peddlers arrested News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement