ਢੀਂਡਸਾ ਦੇ ਧਮਾਕੇ ਤੋਂ ਬਾਅਦ ਅੱਜ ਬ੍ਰਹਮਪੁਰਾ ਤੇ ਅਜਨਾਲਾ ਦੀ ਪ੍ਰੈੱਸ ਕਾਨਫਰੰਸ
Published : Sep 30, 2018, 3:40 pm IST
Updated : Sep 30, 2018, 3:40 pm IST
SHARE ARTICLE
Sukhdev Singh Dhindsa
Sukhdev Singh Dhindsa

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਾਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਅੱਜ ਪਾਰਟੀ ਦੇ ...

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਾਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਅੱਜ ਪਾਰਟੀ ਦੇ ਦੋ ਹੋਰ ਸੀਨੀਅਰ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਰਤਨ ਸਿੰਘ ਅਜਨਾਲਾ ਵਲੋਂ 4.30 ਵਜੇ ਰੱਖੀ ਗਈ ਪ੍ਰੈੱਸ ਕਾਨਫਰੰਸ ਨੇ ਅਕਾਲੀ ਸਭਾ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਪ੍ਰੈੱਸ ਕਾਨਫਰੰਸ ਦੌਰਾਨ ਦੋਵੇਂ ਅਕਾਲੀ ਆਗੂ ਕੋਈ ਵੱਡਾ ਐਲਾਨ ਕਰ ਸਕਦੇ , ਪਤਾ ਲੱਗਾ ਹੈ ਕਿ ਸੇਵਾ ਸਿੰਘ ਸੇਖਵਾਂ ਵੀ ਇਸ ਪ੍ਰੈੱਸ ਕਾਨਫਰੰਸ ਵਿਚ ਸ਼ਾਮਿਲ ਹੋ ਸਕਦੇ ਹਨ।

Dr Rattan Singh Ajnala MP of PunjabRattan Singh Ajnala MP of Punjab

ਹਾਲਾਂਕਿ ਅਕਾਲੀ ਹਾਈ ਕਮਾਨ ਵਲੋਂ ਉਨ੍ਹਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ। ਸੁਖਦੇਵ ਸਿੰਘ ਢੀਂਡਸਾ ਮਾਲਵਾ ਨਾਲ ਸੰਬੰਧ ਰੱਖਦੇ ਹਨ ਜਦਕਿ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਦੋਵੇਂ ਵੱਡੇ ਆਗੂ ਮਾਝਾ ਤੋਂ ਆਉਂਦੇ ਹਨ। ਦਿੱਗਜ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਅਕਾਲੀ ਦਲ ਦੇ ਟਕਸਾਲੀ ਆਗੂ ਰਹੇ ਹਨ ਅਤੇ ਉਹ ਨੌਸ਼ਹਿਰਾ ਪੰਨੂਆਂ ਤੋਂ 1997 ਤੋਂ ਲੈ ਕੇ 2002 ਤੇ 2007 ਵਿਚ ਲਗਾਤਾਰ ਤਿੰਨ ਵਾਰ ਵਿਧਾਨ ਸਭਾ ਦੀ ਚੋਣ ਜਿੱਤ ਚੁੱਕੇ ਹਨ। ਰਣਜੀਤ ਸਿੰਘ ਬ੍ਰਹਮਪੁਰਾ ਨੂੰ ਮਾਝੇ ਦੇ ਸ਼ੇਰ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ ਅਤੇ

ਉਹ 2007 ਵਿਚ ਬਾਦਲ ਸਰਕਾਰ 'ਚ ਮੰਤਰੀ ਵੀ ਰਹਿ ਚੁੱਕੇ ਹਨ। ਮੌਜੂਦਾ ਸਮੇਂ ਵਿਚ ਰਣਜੀਤ ਸਿੰਘ ਬ੍ਰਹਮਪੁਰਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਐੱਮ. ਪੀ. ਹਨ। ਰਤਨ ਸਿੰਘ ਅਜਨਾਲਾ ਵੀ ਅਕਾਲੀ ਦਲ ਦੇ ਦਿੱਗਜ ਆਗੂਆਂ 'ਚੋਂ ਇਕ ਹਨ। ਅਜਨਾਲਾ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਅਜਨਾਲਾ ਨੇ 1985 ਵਿਚ ਅਕਾਲੀ ਦਲ ਦੇ ਨਿਸ਼ਾਨ 'ਤੇ ਚੋਣ ਮੈਦਾਨ ਵਿਚ ਉਤਰੇ ਸਨ ਅਤੇ ਜੇਤੂ ਰਹੇ ਸਨ। 1994 ਵਿਚ ਅਜਨਾਲਾ ਨੇ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਵਿਧਾਨ ਸਭਾ ਚੋਣ ਲੜੀ ਰਹੀ ਅਤੇ ਜੇਤੂ ਰਹੇ। ਅਜਨਾਲਾ ਨੇ 1997 ਅਤੇ 2002 ਵਿਚ ਮੁੜ ਅਕਾਲੀ ਵਲੋਂ ਚੋਣ ਲੜੀ ਅਤੇ ਜੇਤੂ ਰਹੇ। (ਬਲਜੀਤ ਮਰਵਾਹਾ) 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement