
ਖੇਤੀ ਬਿਲਾਂ ਦੇ ਮੁੱਦੇ 'ਤੇ ਕੈਪਟਨ ਅਮਰਿੰਦਰ ਸਿੰਘ ਤੋਂ ਸਾਰੇ ਦੇਸ਼ ਨੂੰ ਉਮੀਦਾਂ : ਹਰੀਸ਼ ਰਾਵਤ
ਕਿਹਾ, ਅਗਲੀਆਂ ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਖ਼ੁਦ ਕੈਪਟਨ ਅਮਰਿੰਦਰ ਸਿੰਘ ਤੈਅ ਕਰਨਗੇ, ਸਿੱਧੂ ਸਾਡਾ ਭਵਿੱਖ
ਚੰਡੀਗੜ੍ਹ, 29 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਇਕ ਟੀ.ਵੀ. ਚੈਨਲ ਨਾਲ ਗੱਲ ਕਰਦਿਆਂ ਕੁਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਨੂੰ ਇਕੱਠਿਆਂ ਕਰਨ ਲਈ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਬੜੀ ਹੀ ਸਿਆਣਪ ਨਾਲ ਸੰਭਾਲਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਨੂੰ ਹੀ ਨਹੀਂ ਸਾਰੇ ਦੇਸ਼ ਨੂੰ ਜ਼ਰੂਰਤ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਸਾਰੇ ਦੇਸ਼ ਨੂੰ ਖੇਤੀ ਬਿਲਾਂ ਦੇ ਮੁੱਦੇ 'ਤੇ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੁੱਟਬਾਜ਼ੀ ਬਹੁਤ ਘੱਟ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਵਿਧਾਇਕਾਂ ਨਾਲ ਬੈਠਕ ਵਿਚ ਉਨ੍ਹਾਂ ਦੀਆਂ ਬਹੁਤ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਕਿਹਾ ਕਿ ਅਸੀ ਤੁਹਾਡੀਆਂ ਸਾਰੀਆਂ ਸ਼ਿਕਾਇਤਾਂ ਨੂੰ ਦੂਰ ਕਰਾਂਗੇ।
ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਵਿਚ ਆਉਣਗੇ ਅਤੇ ਅਗਲੀਆਂ ਚੋਣਾਂ ਵਿਚ ਮੁੱਖ ਮੰਤਰੀ ਦਾ ਚਿਹਰਾ ਖ਼ੁਦ ਕੈਪਟਨ ਅਮਰਿੰਦਰ ਸਿੰਘ ਤੈਅ ਕਰਨਗੇ। ਜਦ ਉਨ੍ਹਾਂ ਨੂੰ ਨਵਜੋਤ ਸਿੰਘ ਸਿੱਧੂ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸਿੱਧੂ ਕਾਂਗਰਸ ਦਾ ਤੇ ਦੇਸ਼ ਦਾ ਭਵਿੱਖ ਹਨ ਤੇ ਕਾਂਗਰਸ ਪਾਰਟੀ ਉਨ੍ਹਾਂ ਦੀਆਂ ਸੇਵਾਵਾਂ ਦਾ ਦੇਸ਼ ਲਈ ਤੇ ਪੰਜਾਬ ਲਈ ਵੀ ਲਾਭ imageਉਠਾਏਗੀ।