29-30 ਅਕਤੂਬਰ ਨੂੰ ਹੋਵੇਗੀ ਮੈਟ੍ਰਿਕ ਪੱਧਰੀ ਵਾਧੂ ਵਿਸ਼ਾ ਪੰਜਾਬੀ ਪ੍ਰੀਖਿਆ
Published : Sep 30, 2020, 2:36 pm IST
Updated : Sep 30, 2020, 2:36 pm IST
SHARE ARTICLE
PSEB
PSEB

ਸਿੱਖਿਆ ਬੋਰਡ ਵਲੋਂ ਕੀਤਾ ਗਿਆ ਐਲਾਨ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਨੇ 2020-21 ਸੈਸ਼ਨ ਦੀ ਤੀਜੀ ਤਿਮਾਹੀ ਲਈ ਮੈਟ੍ਰਿਕ ਪੱਧਰੀ ਵਾਧੂ ਵਿਸ਼ੇ ਦੀ ਪ੍ਰੀਖਿਆ ਲਈ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਸਿੱਖਿਆ ਬੋਰਡ ਦੇ ਬੁਲਾਰੇ ਵੱਲੋਂ ਦਿੱਤੀ ਗਈ। ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 2020-21 ਦੀ ਤੀਜੀ ਤਿਮਾਹੀ ਦੌਰਾਨ ਲਈ ਜਾਣ ਵਾਲੀ ਵਾਧੂ ਵਿਸ਼ਾ ਪੰਜਾਬੀ ਪ੍ਰੀਖਿਆ 29 ਅਤੇ 30 ਅਕਤੂਬਰ ਨੂੰ ਲਈ ਜਾਵੇਗੀ।

PSEBPSEB

ਇਸ ਪ੍ਰੀਖਿਆ ਵਿਚ ਦੋ ਪ੍ਰੀਖਿਆਵਾਂ ਪੰਜਾਬੀ ਪੇਪਰ ਏ ਅਤੇ ਪੰਜਾਬੀ ਪੇਪਰ ਬੀ ਲਈਆਂ ਜਾਣਗੀਆਂ। ਇਸ ਦੌਰਾਨ ਪੰਜਾਬੀ ਪੇਪਰ ਏ ਦੀ ਪ੍ਰੀਖਿਆ 29 ਅਕਤੂਬਰ ਅਤੇ ਪੰਜਾਬੀ ਪੇਪਰ ਬੀ ਦੀ ਪ੍ਰੀਖਿਆ 30 ਅਕਤੂਬਰ ਨੂੰ ਹੋਵੇਗੀ। ਪ੍ਰੀਖਿਆ ਸਬੰਧੀ ਫਾਰਮ ਸਕੂਲ ਸਿੱਖਿਆ ਦੀ ਵੈੱਬਸਾਈਟ www.pseb.ac.in 'ਤੇ ਪਹਿਲੀ ਅਕਤੂਬਰ ਤੋਂ ਉਪਲਬਧ ਕਰਵਾਏ ਜਾਣਗੇ।

PSEB PSEB

ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਸਿੰਗਲ ਵਿੰਡੋ ਵਿਖੇ ਪ੍ਰੀਖਿਆ ਫਰਾਮ 19 ਅਕਤੂਬਰ ਤੱਕ ਪ੍ਰਾਪਤ ਕੀਤੇ ਜਾਣਗੇ। ਬੁਲਾਰੇ ਨੇ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ ਇਸ ਪ੍ਰੀਖਿਆ ਲਈ ਰੋਲ ਨੰਬਰ ਪਹਿਲਾਂ ਵਾਂਗ ਹੀ ਆਨ-ਲਾਈਨ ਜਾਰੀ ਕੀਤੇ ਜਾਣਗੇ। ਵਿਦਿਆਰਥੀਆਂ ਦੇ ਰੋਲ ਨੰਬਰ 26 ਅਕਤੂਬਰ ਤੋਂ ਬੋਰਡ ਦੀ ਵੈੱਬ ਸਾਈਟ www.pseb.ac.in  ‘ਤੇ ਉਪਲਬਧ ਹੋਣਗੇ।

Pstet examPSEB

ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਨੂੰ ਹਿਦਾਇਤ ਦਿੱਤੀ ਗਈ ਕਿ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਉਹ ਮੈਟ੍ਰਿਕ ਪਾਸ ਦੇ ਅਸਲ ਸਰਟੀਫ਼ਿਕੇਟ, ਫ਼ੋਟੋ, ਪਛਾਣ ਪੱਤਰ ਅਤੇ ਉਹਨਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਨਾਲ ਲੈ ਕੇ ਆਉਣ। ਹੋਰ ਵਧੇਰੇ ਜਾਣਕਾਰੀ ਲਈ ਵਿਦਿਆਰਥੀ ਸਕੂਲ ਸਿੱਖਿਆ ਬੋਰਡ ਦੀ ਵੈੱਬ ਸਾਈਟ www.pseb.ac.in  ‘ਤੇ ਵੀ ਜਾ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement