CM ਵੱਲੋਂ ਪੈਲੇਸ ਆਦਿ ਦੀ ਸਾਲਾਨਾ ਲਾਇਸੈਂਸ ਫੀਸ ਤੇ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ
Published : Sep 30, 2020, 6:01 pm IST
Updated : Sep 30, 2020, 6:01 pm IST
SHARE ARTICLE
Capt Amarinder Singh
Capt Amarinder Singh

ਮੰਤਰੀਆਂ ਦੇ ਸਮੂਹ ਵੱਲੋਂ ਕੀਤੀਆਂ ਸਿਫਾਰਸ਼ਾਂ ਨਾਲ ਮੁੱਖ ਮੰਤਰੀ ਨੇ ਸਹਿਮਤੀ ਪ੍ਰਗਟਾਈ

ਚੰਡੀਗੜ੍ਹ ਮੰਤਰੀਆਂ ਦੇ ਸਮੂਹ ਵੱਲੋਂ ਕੀਤੀਆਂ ਸਿਫਾਰਸ਼ਾਂ ਨਾਲ ਸਹਿਮਤੀ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਬਾਰ, ਮੈਰਿਜ ਪੈਲੇਸ, ਹੋਟਲ ਅਤੇ ਰੈਸਟੋਰੈਂਟਾਂ ਦੀ ਸਾਲ 2020-21 ਲਈ ਅਪਰੈਲ ਤੋਂ ਸਤੰਬਰ 2020 ਤੱਕ ਦੀ ਸਾਲਾਨਾ ਲਾਇਸੈਂਸ ਫੀਸ ਅਤੇ ਅਪਰੈਲ ਤੋਂ ਜੂਨ ਅਤੇ ਜੁਲਾਈ ਤੋਂ ਸਤੰਬਰ 2020 ਦੀ ਤਿਮਾਹੀ ਅਨੁਮਾਨਤ ਫੀਸ ਮੁਆਫ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

Marriage Palace Marriage Palace

ਇਹ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 1 ਅਪਰੈਲ, 2020 ਤੋਂ ਲੈ ਕੇ 30 ਸਤੰਬਰ, 2020 ਤੱਕ ਦੇ ਸਮੇਂ ਲਈ ਹੋਟਲਾਂ ਅਤੇ ਰੈਸਟੋਰੈਂਟਾਂ ਵਿਚਲੇ 1065 ਬਾਰਜ਼ ਦੀ ਸਾਲਾਨਾ ਲਾਇਸੈਂਸ ਫੀਸ 50 ਫੀਸਦੀ ਮੁਆਫ ਕੀਤੇ ਜਾਣ ਨਾਲ ਖਜ਼ਾਨੇ ਉੱਤੇ 1355.50 ਲੱਖ ਰੁਪਏ ਦਾ ਵਿੱਤੀ ਬੋਝ ਪਵੇਗਾ ਜੋ ਕਿ 2020-21 ਲਈ ਅਨੁਮਾਨਤ ਮਾਲੀਏ ਦਾ ਅੱਧ ਹੈ।

Captain Amarinder SinghCaptain Amarinder Singh

ਇਸੇ ਤਰਾਂ ਹੀ ਉਪਰੋਕਤ ਸਮੇਂ ਲਈ ਕੁਲ 2324 ਲਾਇਸੈਂਸੀ ਮੈਰਿਜ ਪੈਲੇਸਾਂ ਦੇ ਸਬੰਧ ਵਿਚ ਇਹ ਵਿੱਤੀ ਬੋਝ 350 ਲੱਖ ਰੁਪਏ ਦਾ ਹੋਵੇਗਾ ਜੋ ਕਿ ਸਾਲ 2020-21 ਦੇ ਅਨੁਮਾਨਤ ਮਾਲੀਏ ਦਾ ਅੱਧਾ ਹਿੱਸਾ ਹੋਵੇਗਾ। ਜਿੱਥੋਂ ਤੱਕ ਬਾਰਜ਼ ਦੇ ਲਾਇਸੈਂਸਾਂ ਦੀ ਅਗਾਊਂ ਤਿਮਾਹੀ ਅਨੁਮਾਨਿਤ ਫੀਸ ਮੁਆਫ ਕਰਨ ਦਾ ਸਵਾਲ ਹੈ ਤਾਂ ਇਸ ਵਿੱਚ ਵਿੱਤੀ ਬੋਝ ਦੀ ਕੋਈ ਗੁੰਜਾਇਸ਼ ਨਹੀਂ ਹੈ ਕਿਉਂਕਿ ਫੀਸ ਮੁਆਫੀ ਦਾ ਅਨੁਮਾਨ ਸਿਰਫ ਅਗਾਊਂ ਤੌਰ ’ਤੇ ਇਕੱਠੀ ਕੀਤੀ ਫੀਸ ਸਬੰਧੀ ਹੀ ਲਗਾਇਆ ਜਾ ਸਕਦਾ ਹੈ ਜੋ ਕਿ ਐਡਜਸਟ ਹੋਣ ਯੋਗ ਹੈ ਅਤੇ ਹੁਣ ਫੀਸ ਇਕੱਤਰ ਕੀਤੇ ਜਾਣ ਨੂੰ ਬਾਰਜ਼ ਦੁਆਰਾ ਖਰੀਦ ਕੀਤੇ ਜਾਣ ਤੱਕ ਅੱਗੇ ਪਾਉਣ ਦੀ ਤਜਵੀਜ਼ ਹੈ।

Restaurant Restaurant

ਇਹ ਧਿਆਨ ਦੇਣਯੋਗ ਹੈ ਕਿ ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ ਆਫ ਪੰਜਾਬ, ਹੋਟਲ ਰੈਸਟੋਰੈਂਟ ਐਂਡ ਰਿਜ਼ਾਰਟ ਐਸੋਸੀਏਸ਼ਨ ਆਫ ਪੰਜਾਬ ਅਤੇ ਮੈਰਿਜ ਪੈਲੇਸ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਮੰਤਰੀਆਂ ਦੇ ਸਮੂਹ ਪਾਸੋਂ ਲਾਇਸੈਂਸ ਫੀਸ ਅਤੇ ਤਿਮਾਹੀ ਅਨੁਮਾਨਤ ਫੀਸ ਵਿੱਚ ਛੋਟ ਦੇਣ ਦੀ ਮੰਗ ਕੀਤੀ ਗਈ ਸੀ ਕਿਉਂਕਿ ਕੋਵਿਡ-19 ਮਹਾਂਮਾਰੀ ਅਤੇ ਇਸ ਤੋਂ ਬਾਅਦ ਕਰਫਿਊ ਅਤੇ ਲੌਕਡਾਊਨ ਲਾਏ ਜਾਣ ਕਾਰਨ ਉਹਨਾਂ ਦੇ ਵਪਾਰ ’ਤੇ ਮਾੜਾ ਅਸਰ ਪਿਆ ਸੀ।

Punjab GovtPunjab Govt

ਇਸ ਮਸਲੇ ਨੂੰ ਵਿੱਤ ਕਮਿਸ਼ਨਰ (ਕਰ) ਏ. ਵੇਣੂ ਪ੍ਰਸਾਦ ਅਤੇ ਆਬਕਾਰੀ ਕਮਿਸ਼ਨਰ ਰਜਤ ਅਗਰਵਾਲ ਅਤੇ ਨਾਲ ਵਿਚਾਰਿਆ ਗਿਆ ਅਤੇ ਉਸ ਪਿੱਛੋਂ ਮੁੱਖ ਮੰਤਰੀ ਕੋਲ ਮਨਜ਼ੂਰੀ ਲਈ ਭੇਜਿਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement