ਕਿਸਾਨ ਮਾਰੂ ਖੇਤੀ ਬਿੱਲਾਂ ਖ਼ਿਲਾਫ਼ ਜਲਦ ਮਤਾ ਪਾਸ ਕਰੇ ਪੰਜਾਬ ਸਰਕਾਰ-'ਆਪ'
Published : Sep 30, 2020, 5:12 pm IST
Updated : Sep 30, 2020, 5:12 pm IST
SHARE ARTICLE
AAP Punjab
AAP Punjab

ਕਾਰਪੋਰੇਟ ਘਰਾਣਿਆਂ ਨੇ ਪੰਜਾਬ ਦੀ ਜ਼ਮੀਨ 'ਤੇ ਰੱਖੀ ਹੋਈ ਹੈ ਅੱਖ-ਕੁਲਤਾਰ ਸੰਧਵਾਂ

ਚੰਡੀਗੜ੍ਹਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਜੋ ਸੰਕਟ ਦੀ ਘੜੀ ਪੰਜਾਬ ਦੇ ਕਿਸਾਨਾਂ ਅਤੇ ਲੋਕਾਂ 'ਤੇ ਮੜ੍ਹੀ ਗਈ ਹੈ। ਉਸ ਤੋਂ ਜੱਗ ਜ਼ਾਹਿਰ ਹੈ ਕਿ ਕਾਰਪੋਰੇਟ ਘਰਾਣਿਆਂ ਨੇ ਪੰਜਾਬ ਦੀ ਜ਼ਮੀਨ 'ਤੇ ਅੱਖ ਰੱਖੀ ਹੋਈ ਹੈ।

KULTAR SINGH SANDHWANKultar Singh Sandhwan 

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਥੋਪੇ ਗਏ ਕਿਸਾਨ ਮਾਰੂ ਬਿਲ ਸੰਘੀ ਢਾਂਚੇ ਦੀ ਉਲੰਘਣਾ ਹੈ। ਜੇਕਰ ਪੰਜਾਬ ਸਰਕਾਰ ਨੂੰ ਕਿਸਾਨਾਂ ਪ੍ਰਤੀ ਦਿਲੋਂ ਹਮਦਰਦੀ ਹੈ ਤਾਂ ਉਹ ਆਗਾਮੀ ਵਿਸ਼ੇਸ਼ ਸੈਸ਼ਨ ਤੁਰੰਤ ਬੁਲਾਉਣ ਅਤੇ ਮੋਦੀ ਸਰਕਾਰ ਵੱਲੋਂ ਲੋਕਾਂ 'ਤੇ ਜ਼ਬਰਦਸਤੀ ਥੋਪੇ ਗਏ ਕਿਸਾਨ ਮਾਰੂ ਖੇਤੀ ਬਿੱਲਾਂ ਬਾਰੇ ਬਾਕੀ ਸੂਬਿਆਂ ਜਿਵੇਂ ਹਿਮਾਚਲ ਪ੍ਰਦੇਸ਼, ਝਾਰਖੰਡ ਆਦਿ ਦੀ ਤਰਜ਼ 'ਤੇ ਮਤਾ ਪਾਸ ਕਰੇ ਕਿ ਪੰਜਾਬ ਤੋਂ ਬਾਹਰੀ ਵਿਅਕਤੀ ਜਾਂ ਕੰਪਨੀ ਵੱਲੋਂ ਜ਼ਮੀਨ ਖ਼ਰੀਦਣ 'ਤੇ ਪੂਰਨ ਰੂਪ ਵਿਚ ਪਾਬੰਦੀ ਲਗਾਈ ਜਾਵੇ।

Punjab GovtPunjab Govt

ਇਹ ਵੀ ਮਤਾ ਪਾਸ ਕੀਤਾ ਜਾਵੇ ਕਿ ਬਾਹਰੀ ਕੰਪਨੀ ਜੇਕਰ ਉਦਯੋਗਿਕ ਇਕਾਈ ਲਗਾਉਂਦੀ ਹੈ ਤਾਂ ਪਹਿਲਾਂ ਪੰਜਾਬ ਸਰਕਾਰ ਕੋਲੋਂ ਪ੍ਰਵਾਨਗੀ ਲਵੇ। ਕਾਰਪੋਰੇਟ ਘਰਾਣਿਆਂ ਤੋਂ ਪਹਿਲਾਂ ਖ਼ਰੀਦ ਕੀਤੀਆਂ ਗਈਆਂ ਜ਼ਮੀਨਾਂ 'ਤੇ ਵੀ ਨਜ਼ਰਸਾਨੀ ਕਰਨ ਲਈ ਮਤਾ ਪਾਸ ਕੀਤਾ ਜਾਵੇ। ਕੁਲਤਾਰ ਸਿੰਘ ਸੰਧਵਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ ਇਜਲਾਸ ਦੌਰਾਨ ਇਹ ਵੀ ਮਤਾ ਪਾਸ ਕਰਨਾ ਚਾਹੀਦਾ ਹੈ ਕਿ ਜੇਕਰ ਕੋਈ ਵਿਅਕਤੀ ਜਾਂ ਕੰਪਨੀ ਘੱਟੋ ਘੱਟ ਸਮਰਥਨ ਮੁੱਲ ਤੋਂ ਘੱਟ ਰੇਟ 'ਤੇ ਜਿਨਸ ਖ਼ਰੀਦ ਦੀ ਹੈ ਤਾਂ ਉਸ ਖ਼ਿਲਾਫ਼ ਫ਼ੌਜਦਾਰੀ ਮੁਕੱਦਮਾ ਦਰਜ ਕੀਤਾ ਜਾਵੇਗਾ।

Capt Amarinder SinghCapt Amarinder Singh

ਵਿਧਾਇਕ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਰਾਜਾ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਚਾਹੀਦਾ ਹੈ ਕਿ ਉਹ ਵਿਸ਼ੇਸ਼ ਇਜਲਾਸ ਵਿਚ ਲੋਕਾਂ ਅਤੇ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਯਕੀਨ ਦਿਵਾਉਣ ਕਿ ਉਹ ਕੇਂਦਰ ਸਰਕਾਰ ਵੱਲੋਂ ਥੋਪੇ ਗਏ ਕਿਸਾਨ ਮਾਰੂ ਤਿੰਨੇ ਬਿੱਲਾਂ ਦੀ ਤਿਆਰੀ ਸਮੇਂ ਹਾਜ਼ਰ ਨਹੀਂ ਸਨ। ਜੇਕਰ ਉਹ ਸੱਚ ਮੁਚ ਹੀ ਤਿਆਰੀ ਸਮੇਂ ਹਾਜ਼ਰ ਨਹੀਂ ਸਨ ਤਾਂ ਕੇਂਦਰ ਸਰਕਾਰ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵੱਲੋਂ 'ਅਧਿਕਾਰ ਮੋਸ਼ਨ' ਪ੍ਰਵਾਨ ਕਰਕੇ ਭੇਜਿਆ ਜਾਵੇ।

Farmer ProtestFarmer Protest

ਕੁਲਤਾਰ ਸੰਧਵਾਂ ਨੇ ਬਾਕੀ ਰਾਜਨੀਤਕ ਪਾਰਟੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿਚ ਆਪਣੇ ਰਾਜਸੀ ਹਿਤਾਂ ਤੋਂ ਉੱਪਰ ਉੱਠ ਕੇ ਕਿਸਾਨਾਂ ਦੀ ਬਾਂਹ ਫੜੀ ਜਾਵੇ ਅਤੇ ਵਿਸ਼ੇਸ਼ ਇਜਲਾਸ ਵਿਚ ਉਕਤ ਮਤਿਆਂ ਦਾ ਸਮਰਥਨ ਕਰਕੇ ਸਰਬਸੰਮਤੀ ਨਾਲ ਪ੍ਰਵਾਨ ਕੀਤੇ ਜਾਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement