ਸੁਖਪਾਲ ਖਹਿਰਾ ਨੇ ਬਾਦਲਾਂ ਦੀ ਖੋਲ੍ਹੀ ਪੋਲ, 2017 ਦੇ ਕਾਨੂੰਨ ਬਾਰੇ ਝੂਠਾ ਪ੍ਰਚਾਰ ਨਾ ਕਰਨ ਦੀ ਨਸੀਹਤ
Published : Sep 30, 2020, 6:23 pm IST
Updated : Sep 30, 2020, 6:28 pm IST
SHARE ARTICLE
Sukhpal Khaira
Sukhpal Khaira

ਕਿਹਾ, 14 ਅਗੱਸਤ 2017 ਨੂੰ ਮੰਡੀਆਂ ਦੇ ਐਕਟ ਦਾ ਇਕ ਛੋਟਾ ਜਿਹਾ ਸੋਧ ਬਿੱਲ ਹੀ ਪੇਸ਼ ਹੋਇਆ ਸੀ

ਚੰਡੀਗੜ੍ਹ : ਕਿਸਾਨੀ ਸੰਘਰਸ਼ ਦੀ ਆੜ 'ਚ ਸਿਆਸੀ ਧਿਰਾਂ ਇਕ-ਦੂਜੇ ਨੂੰ ਠਿੱਬੀ ਲਾਉਣ ਦਾ ਕੋਈ ਵੀ ਮੌਕਾ ਹੱਥੋਂ ਜਾਣ ਨਹੀਂ ਦੇ ਰਹੀਆਂ। ਖ਼ਾਸ ਕਰ ਕੇ ਕਿਸਾਨੀ ਦੇ ਹੱਕ 'ਚ ਸਭ ਤੋਂ ਬਾਅਦ ਨਿਤਰਣ ਵਾਲੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕੇਂਦਰ ਸਰਕਾਰ 'ਤੇ ਵੱਡੇ ਹਮਲੇ ਕੀਤੇ ਜਾ ਰਹੇ ਹਨ। ਅਕਾਲੀ ਆਗੂਆਂ ਵਲੋਂ ਪੰਜਾਬ ਸਰਕਾਰ ਦੇ ਕਿਸਾਨੀ ਸੰਘਰਸ਼ ਬਾਰੇ ਚੁੱਕੇ ਜਾ ਰਹੇ ਹਰ ਕਦਮ 'ਤੇ ਕਿੰਤੂ-ਪ੍ਰੰਤੂ ਕਰਦਿਆਂ ਪੰਜਾਬ ਵਿਧਾਨ ਸਭਾ ਵਲੋਂ 2017 'ਚ ਪਾਸ ਕੀਤੇ ਗਏ ਗਏ ਕਾਨੂੰਨ ਨੂੰ ਕਿਸਾਨ ਵਿਰੋਧੀ ਕਹਿੰਦਿਆਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

Sukhpal KhairaSukhpal Khaira

ਅਕਾਲੀ ਆਗੂਆਂ ਮੁਤਾਬਕ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨਾਲ ਹੂਬਹੂ ਮਿਲਦਾ ਕਾਨੂੰਨ ਪੰਜਾਬ ਸਰਕਾਰ 2017 'ਚ ਵਿਧਾਨ ਸਭਾ 'ਚ ਪਾਸ ਕਰ ਚੁੱਕੀ ਹੈ ਅਤੇ ਇਸ ਸਬੰਧ ਕਾਂਗਰਸ ਨੇ ਅਪਣੇ ਚੋਣ ਮੈਨੀਫ਼ੈਸਟੋ 'ਚ ਵੀ ਵਾਅਦਾ ਕੀਤਾ ਸੀ। ਭਾਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਚੁੱਕੀ ਹੈ ਪਰ ਅਕਾਲੀ ਆਗੂਆਂ ਦੇ ਇਸ ਸਬੰਧੀ ਹਮਲਿਆਂ 'ਚ ਕੋਈ ਕਮੀ ਨਹੀਂ ਆ ਰਹੀ। ਅਕਾਲੀ ਦਲ ਤੇ ਕਾਂਗਰਸ ਦੇ ਇਸ ਵਿਵਾਦ 'ਚ ਐਂਟਰੀ ਮਾਰਦਿਆਂ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਗ਼ਲਤ ਪ੍ਰਚਾਰ ਕਰਨ ਦਾ ਦੋਸ਼ ਲਾਇਆ ਹੈ।

Sukhbir Badal, Harsimrat Kaur BadalSukhbir Badal, Harsimrat Kaur Badal

ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ਦੀ ਵਿਧਾਨ ਸਭਾ ਵਲੋਂ 2017 'ਚ ਕਿਸਾਨ ਵਿਰੋਧੀ ਕਾਨੂੰਨ ਪਾਸ ਕੀਤੇ ਜਾਣ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵਲੋਂ ਕੀਤਾ ਜਾ ਰਿਹਾ ਇਹ ਪ੍ਰਚਾਰ ਬਿਲਕੁਲ ਗ਼ਲਤ ਤੇ ਬੇਬੁਨਿਆਦ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਵਲੋਂ ਪੰਜਾਬ ਦੀ ਵਿਧਾਨ ਸਭਾ ਦੇ ਕਾਨੂੰਨ ਨੂੰ ਲੈ ਕੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਜਿਹੜੇ ਕਾਨੂੰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣ ਬਣਾਏ ਹਨ, ਉਹ ਪੰਜਾਬ ਦੀ ਵਿਧਾਨ ਸਭਾ 'ਚ 2017 ਵਿਚ ਬਣਾ ਦਿਤੇ ਗਏ ਹਨ।

CaptCapt

ਉਨ੍ਹਾਂ ਕਿਹਾ ਕਿ 14 ਅਗਸਤ 2017 ਨੂੰ ਮੰਡੀਆਂ ਦੇ ਐਕਟ ਦਾ ਇਕ ਛੋਟਾ ਜਿਹਾ ਸੋਧ ਬਿੱਲ ਪੇਸ਼ ਕੀਤਾ ਗਿਆ ਸੀ, ਜਿਸ 'ਚ ਇਹ ਕਿਤੇ ਵੀ ਨਹੀਂ ਕਿਹਾ ਗਿਆ ਸੀ ਕਿ ਪੰਜਾਬ ਦੀ ਸਰਕਾਰ ਸਾਰਾ ਮੰਡੀਕਰਨ ਖ਼ਤਮ ਕਰਨ ਜਾ ਰਹੀ ਹੈ ਅਤੇ ਨਾ ਹੀ ਐੱਮ. ਐੱਸ. ਪੀ. ਬਾਰੇ ਕੋਈ ਫ਼ੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਪੰਜਾਬ ਦੀ ਵਿਧਾਨ ਸਭਾ 'ਚ ਇਹ ਨਹੀਂ ਕਿਹਾ ਗਿਆ ਕਿ ਕਾਰਪੋਰੇਟ ਘਰਾਣਿਆਂ ਨੂੰ, ਪ੍ਰਾਈਵੇਟ ਵਪਾਰੀਆਂ ਨੂੰ, ਅੰਬਾਨੀਆਂ-ਅਡਾਨੀਆਂ ਨੂੰ ਪੰਜਾਬ ਦੇ ਕਿਸਾਨਾਂ ਨਾਲ ਉਨ੍ਹਾਂ ਦੀ ਜ਼ਮੀਨ ਠੇਕੇ 'ਤੇ ਲੈਣ ਦੀ ਕੋਈ ਇਜ਼ਾਜਤ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਪੰਜਾਬ ਸਟੇਟ ਮੰਡੀ ਬੋਰਡ ਦੇ ਹੇਠਾਂ ਹੀ ਸਪੈਸ਼ਲ ਮੰਡੀਆਂ ਨੂੰ ਇਜਾਜ਼ਤ ਦੇਣ ਨੂੰ ਲੈ ਕੇ ਇਹ ਇਕ ਛੋਟੀ ਜਿਹੀ ਸੋਧ ਕੀਤੀ ਗਈ ਸੀ।

Sukhpal Khaira Sukhpal Khaira

ਉਨ੍ਹਾਂ ਕਿਹਾ ਕਿ 14 ਅਗਸਤ 2017 ਨੂੰ ਜਦੋਂ ਸੋਧ ਬਿੱਲ ਲਿਆਂਦਾ ਗਿਆ ਤਾਂ ਉਹ ਖੁਦ ਉਸ ਸਮੇਂ ਪੰਜਾਬ ਵਿਧਾਨ ਸਭਾ 'ਚ ਹਾਜ਼ਰ ਸਨ। ਇਸ 'ਚ ਕਿਤੇ ਵੀ ਕਿਸਾਨ ਵਿਰੋਧੀ ਕੋਈ ਗੱਲ ਨਹੀਂ ਸੀ ਕੀਤੀ ਗਈ। ਉਨ੍ਹਾਂ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੂੰ ਬੇਨਤੀ ਕਰਦਿਆਂ ਕਿਹਾ ਕਿ ਇੰਝ ਜਨਤਕ ਝੂਠ ਨਾ ਬੋਲੋ ਅਤੇ ਸਿਰਫ਼ ਤੁਸੀਂ ਸਿਆਸੀ ਤੌਰ 'ਤੇ ਲੜਾਈ ਲੜੋ। ਉਨ੍ਹਾਂ ਕਿਹਾ ਕਿ ਤੁਸੀਂ ਜਿਹੜਾ 1 ਅਕਤੂਬਰ ਨੂੰ ਮਾਰਚ ਕਰਨ ਜਾ ਰਹੇ ਹੋ, ਜ਼ਰੂਰ ਕਰੋ ਪਰ ਝੂਠੀਆਂ ਗੱਲਾਂ ਕਹਿ ਕੇ ਪੰਜਾਬ ਦੀ ਵਿਧਾਨ ਸਭਾ ਦਾ ਬੇਬੁਨਿਆਦ ਅਪਮਾਨ ਕਰਨ ਦੇ ਭਾਗੀ ਨਾ ਬਣੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement